ਪੜਚੋਲ ਕਰੋ

ਅਧਿਆਪਕਾਂ ਨੇ 'ਕਰਵਾ ਚੌਥ' ਨੂੰ ਬਣਾਇਆ ਪ੍ਰਦਰਸ਼ਨ ਦਾ ਹਥਿਆਰ

ਪਟਿਆਲਾ: ਮਰਨ ਵਰਤ ਖ਼ਤਮ ਕਰਨ ਤੋਂ ਬਾਅਦ ਆਪਣੀਆਂ ਮੰਗਾਂ ਦੀ ਪੂਰਤੀ ਲਈ ਅਧਿਆਪਕਾਂ ਨੇ ਆਪਣੇ ਰੋਸ ਪ੍ਰਦਰਸ਼ਨ ਦਾ ਢੰਗ ਵੀ ਬਦਲ ਲਿਆ ਹੈ। ਤਿਉਹਾਰਾਂ ਦੀ ਰੁੱਤ ਵਿੱਚ ਅਧਿਆਪਕਾਂ ਨੇ ਕਰਵਾ ਚੌਥ ਦੀ ਤਰਜ਼ 'ਤੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਸਾਂਝਾ ਅਧਿਆਪਕ ਮੋਰਚੇ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਲਾਏ ਪੱਕੇ ਮੋਰਚੇ 'ਤੇ ਬੈਠੇ ਅਧਿਆਪਕ ਲੜੀਵਾਰ ਭੁੱਖ ਹੜਤਾਲ 'ਤੇ ਬੈਠਣਗੇ। ਆਉਣ ਵਾਲੀ ਪੰਜ ਨਵੰਬਰ ਤਕ ਰੋਜ਼ਾਨਾ 11-11 ਅਧਿਆਪਕ 24 ਘੰਟੇ ਕੁਝ ਵੀ ਨਹੀਂ ਖਾਣਗੇ। ਪਹਿਲੇ ਦਿਨ ਯਾਨੀ ਸ਼ੁੱਕਰਵਾਰ ਨੂੰ ਔਰਤਾਂ ਸਮੇਤ 11 ਅਧਿਆਪਕਾਂ ਦਾ ਪਹਿਲਾ ਜਥਾ ਲੜੀਵਾਰ ਭੁੱਖ ਹੜਤਾਲ ’ਤੇ ਬੈਠਿਆ। ਤਿਉਹਾਰਾਂ ਨੂੰ ਸੰਘਰਸ਼ੀ ਰੰਗ ਦੇਣ ਲਈ ਅੱਜ ਯਾਨੀ ਸ਼ਨੀਵਾਰ ਨੂੰ ਕਰਵਾ ਚੌਥ ਦੇ ਤਿਉਹਾਰ ਮੌਕੇ ਸਿਰਫ ਮਹਿਲਾ ਅਧਿਆਪਕ ਹੀ ਭੁੱਖ ਹੜਤਾਲ ਕਰਨਗੀਆਂ। ਅਧਿਆਪਕਾਂ ਨੇ 'ਕਰਵਾ ਚੌਥ' ਨੂੰ ਬਣਾਇਆ ਪ੍ਰਦਰਸ਼ਨ ਦਾ ਹਥਿਆਰ ਮੋਰਚੇ ਨੇ ‘ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ’ ਦੇ ਸੈਮੀਨਾਰਾਂ ਦਾ ਵੀ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਲੰਘੇ ਕੱਲ੍ਹ ਸੰਘਰਸ਼ ਪ੍ਰਤੀ ਸਰਕਾਰ ਦੇ ਕਥਿਤ ਬੇਪ੍ਰਵਾਹੀ ਵਾਲੇ ਵਤੀਰੇ ਦੇ ਚਲਦਿਆਂ ਮਰਨ ਵਰਤ ਅੰਦੋਲਨ ਵਾਪਸ ਲੈ ਲਿਆ ਸੀ, ਪਰ ਪੱਕੇ ਮੋਰਚੇ ਨੂੰ ਪਹਿਲਾਂ ਵਾਂਗ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਇਸ ਕੜੀ ਵਜੋਂ ਅੱਜ ਪੱਕੇ ਮੋਰਚੇ ਦੇ ਵੀਹਵੇਂ ਦਿਨ ਸੰਘਰਸ਼ ਨੂੰ ਨਵਾਂ ਰੁਖ਼ ਦਿੰਦਿਆਂ ਲੜੀਵਾਰ ਭੁੱਖ ਹੜਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਲੜੀਵਾਰ ਭੁੱਖ ਹੜਤਾਲ ਦੇ ਪਹਿਲੇ ਦਿਨ ਅਧਿਆਪਕ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 8886 ਐਸ.ਐਸ.ਏ, ਰਮਸਾ ਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਪੂਰੇ ਸਕੇਲਾਂ ’ਤੇ ਪੱਕੇ ਕਰਨ ਦੀ ਬਜਾਏ ਤਨਖਾਹ ਕਟੌਤੀ ਕਰਨ ਲਈ ਅਧਾਰ ਬਣਾਏ 94 ਫੀਸਦੀ ਸਹਿਮਤੀ ਦੇ ਝੂਠੇ ਅੰਕੜੇ ਦੇ ਗੁਬਾਰੇ ਦੀ ਹਵਾ ਨਿਕਲਦੀ ਦੇਖ ਕੇ ਸਿੱਖਿਆ ਸਕੱਤਰ ਵੱਲੋਂ ਹਰ ਹੀਲਾ ਫੇਲ੍ਹ ਹੋਣ ਮਗਰੋਂ ਹੁਣ ਆਪਸ਼ਨ ਕਲਿਕ ਵਾਲਾ ਪੋਰਟਲ ਅਣਮਿੱਥੇ ਸਮੇਂ ਲਈ ਖੋਲ੍ਹ ਦਿੱਤਾ ਗਿਆ ਹੈ। ਅਧਿਆਪਕ ਹਾਲਾਂਕਿ ਪਹਿਲਾਂ ਹੀ ਇਸ ਪੋਰਟਲ ਦਾ ਬਾਈਕਾਟ ਕਰ ਚੁੱਕੇ ਹਨ। ਇਸੇ ਤਰ੍ਹਾਂ 5178 ਅਧਿਆਪਕ, ਜੋ ਪਿਛਲੇ ਚਾਰ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਨੂੰ ਨਵੰਬਰ 2017 ਤੋਂ ਰੈਗੂਲਰ ਕਰਨ ਦੀ ਬਜਾਏ ਅਪਰੈਲ 2019 ਤੋਂ ਰੈਗੂਲਰ ਕਰਨ ਦੇ ਬਿਆਨ ਦੇਣੇ ਸਰਕਾਰ ਦੇ ਅਧਿਆਪਕਾਂ ਅਤੇ ਸਿੱਖਿਆ ਪ੍ਰਤੀ ਗੰਭੀਰਤਾ ’ਤੇ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget