ਅਧਿਆਪਕਾਂ ਦੀਆਂ ਬਦਲੀਆਂ 'ਚ ਟਰਾਂਸਫਰ ਪਾਲਿਸੀ ਦਾ ਅੜਿੱਕਾ, ਅਧਿਆਪਕ ਯੂਨੀਅਨਾਂ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ
ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਫਿਲਹਾਲ ਟਰਾਂਸਫਰ ਪਾਲਿਸੀ ਕਰਕੇ ਰੁਕੀਆਂ ਹੋਈਆਂ ਹਨ ਜਿਵੇਂ ਹੀ ਟਰਾਂਸਫਰ ਪਾਲਿਸੀ ਆਉਂਦੀ ਹੈ ਤਾਂ ਬਦਲੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ।
Punjab Teacher transfers: ਭਗਵੰਤ ਮਾਨ ਸਰਕਾਰ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਪਾਲਿਸੀ ਲਾਗੂ ਨਹੀਂ ਕਰ ਸਕੀ। ਇਸ ਲਈ ਅਧਿਆਪਕ ਬਦਲੀਆਂ ਦੀ ਉਡੀਕ ਵਿੱਚ ਹਨ। ਹੁਣ ਅਧਿਆਪਕ ਯੂਨੀਅਨਾਂ ਨੇ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ। ਉਧਰ, ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਫਿਲਹਾਲ ਟਰਾਂਸਫਰ ਪਾਲਿਸੀ ਕਰਕੇ ਰੁਕੀਆਂ ਹੋਈਆਂ ਹਨ ਜਿਵੇਂ ਹੀ ਟਰਾਂਸਫਰ ਪਾਲਿਸੀ ਆਉਂਦੀ ਹੈ ਤਾਂ ਬਦਲੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ।
ਅਧਿਆਪਕ ਜਥੇਬੰਦੀ ਡੀਟੀਐਫ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਡੀਟੀਐਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਤੇ ਰਘੁਬੀਰ ਭਵਾਨੀਗੜ੍ਹ ਨੇ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ’ਚ ਬਦਲੀਆਂ ਦੀ ਪ੍ਰਕਿਰਿਆ ਕੁਝ ਦਿਨਾਂ ’ਚ ਹੀ ਪੂਰੀ ਹੋ ਸਕਦੀ ਹੈ ਪਰ ਪੰਜਾਬ ਸਰਕਾਰ ਅਤੇ ਇਸ ਦੇ ਸੈਕੰਡਰੀ ਸਿੱਖਿਆ ਵਿਭਾਗ ਦੀ ਲਾਪ੍ਰਵਾਹੀ ਕਾਰਨ ਇਹ ਪ੍ਰਕਿਰਿਆ ਸਤੰਬਰ ਮਹੀਨਾ ਬੀਤਣ ਦੇ ਬਾਵਜੂਦ ਮੁਕੰਮਲ ਨਹੀਂ ਹੋ ਸਕੀ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਬਦਲੀ ਨੀਤੀ ਤਹਿਤ ਪਹਿਲਾਂ ਹੋ ਚੁੱਕੀਆਂ ਜਿਹੜੀਆਂ ਬਦਲੀਆਂ ਨੂੰ ਪਿਛਲੇ ਸਮੇਂ ਵਿੱਚ ਅਧੂਰੇ ਢੰਗ ਨਾਲ ਲਾਗੂ ਕੀਤਾ ਗਿਆ ਸੀ, ਉਨ੍ਹਾਂ ਬਦਲੀਆਂ ’ਤੇ ਲਗਾਈਆਂ ਸਾਰੀਆਂ ਸ਼ਰਤਾਂ ਹਟਾ ਕੇ ਅਧਿਆਪਕਾਂ ਨੂੰ ਬਦਲੀ ਵਾਲੇ ਸਟੇਸ਼ਨ ’ਤੇ ਅਮਲੀ ਰੂਪ ’ਚ ਹਾਜ਼ਰ ਕਰਵਾਇਆ ਜਾਵੇ। ਪ੍ਰਾਇਮਰੀ ਤੇ ਸੈਕੰਡਰੀ ਵਿਭਾਗਾਂ ਦੀਆਂ ਬਦਲੀਆਂ ਲਈ ਅਧਿਆਪਕਾਂ ਨੂੰ ਪੂਰਾ ਸਮਾਂ ਦਿੱਤਾ ਜਾਵੇ।
ਇਹ ਵੀ ਪੜ੍ਹੋ: ਗਰਭਵਤੀ ਔਰਤ ਨੇ ਸਰਕਾਰੀ ਹਸਪਤਾਲ ਦੇ ਫਰਸ਼ 'ਤੇ ਦਿੱਤਾ ਬੱਚੇ ਨੂੰ ਜਨਮ , ਅਸ਼ਵਨੀ ਸ਼ਰਮਾ ਬੋਲੇ - ਸਿਹਤ ਮੰਤਰੀ ਤੁਰੰਤ ਅਸਤੀਫ਼ਾ ਦੇਣ
ਦੱਸ ਦਈਏ ਕਿ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਦੀਆਂ ਬਦਲੀਆਂ ਪ੍ਰਤੀ ਵੱਟੀ ਚੁੱਪ ਤੇ ਆਨਲਾਈਨ ਪੋਰਟਲ ਨਾ ਖੋਲ੍ਹਣ ’ਤੇ ਅਧਿਆਪਕ ਵਰਗ ਵਿੱਚ ਬੇਚੈਨੀ ਪਾਈ ਜਾ ਰਹੀ ਹੈ। ਸਿੱਖਿਆ ਵਿਭਾਗ ਨੇ ਇਸ ਸਾਲ ਮਈ ਮਹੀਨੇ ਦੇ ਅਖੀਰ ਵਿੱਚ ਅਧਿਆਪਕਾਂ ਤੋਂ ਬਦਲੀਆਂ ਦੀਆਂ ਦਰਖਾਸਤਾਂ ਲਈਆਂ ਸਨ ਪਰ ਬਦਲੀਆਂ ਦਾ ਮੌਕਾ ਨਾ ਦਿੱਤੇ ਜਾਣ ਕਰਕੇ ਅਧਿਆਪਕ ਪ੍ਰੇਸ਼ਾਨ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI