Hoshiarpur News - ਪੰਜਾਬ ਵਿੱਚ ਗ਼ੈਰ ਕਾਨੂੰਨੀ ਮਾਇਨਿੰਗ ਬਹੁਤ ਵੱਡਾ ਮੁੱਦਾ ਬਣਿਆ ਹੋਇਆ ਹੈ। ਮਾਨ ਸਰਕਾਰ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਸੂਬੇ ਵਿੱਚ ਨਜਾਇਜ਼ ਖਣਨ ਨਹੀਂ ਹੋ ਰਹੀ ਪਰ ਹੁਣ ਖਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਮਾਈਨਿੰਗ ਵਿਭਾਗ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਕੀਤੀ ਹੈ। ਬੀਤੇ ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਕਰਨਦੀਪ ਸਿੰਘ ਅਤੇ ਇੰਸਪੈਕਟਰ ਆਯੂਸ਼ ਗਿਰਧਰ, ਮਨਪ੍ਰੀਤ ਸਿੰਘ, ਮਨਿੰਦਰ ਸਿੰਘ ਅਤੇ ਆਕਾਸ਼ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ। ਜਿੱਥੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ।
ਜ਼ਿਕਰਯੋਗ ਹੈ ਕਿ ਮਾਈਨਿੰਗ ਵਿਭਾਗ ਦੀ ਟੀਮ ਮੌਕੇ ’ਤੇ ਪੁੱਜੀ ਤਾਂ ਮੌ ਇੱਕ ਜੇਸੀਬੀ ਅਤੇ ਮਿੱਟੀ ਨਾਲ ਭਰਿਆ ਟਿੱਪਰ ਬਰਾਮਦ ਹੋਇਆ। ਟੀਮਾਂ ਨੂੰ ਦੇਖ ਕੇ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮਾਮਲੇ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਰਾਮਦ ਹੋਏ ਸਾਮਾਨ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾ ਰੋਪੜ ਵਿੱਚ ਵੀ ਹੋ ਰਹੀਆਂ ਗ਼ੈਰ ਕਾਨੂੰਨੀ ਮਾਇਨਿੰਗਾ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਰੋਪੜ ਦੇ ਐਸਐਸਪੀ, ਮਾਇਨਿੰਗ ਅਫ਼ਸਰ ਅਤੇ ਜਿਲ੍ਹਾ ਪ੍ਰਸ਼ਾਸਨ ਰੋਪੜ ਨੂੰ ਝਾੜ ਲਈ ਸੀ ਕਿ ਉਹਨਾਂ ਵੱਲੋਂ ਕਾਰਵਾਈਆਂ ਸਿਰਫ਼ ਡਰਾਇਵਰਾਂ 'ਤੇ ਹੋ ਰਹੀਆਂ ਹਨ ਜਦਕਿ ਗ਼ੈਰ ਕਾਨੂੰਨੀ ਮਾਇਨਿੰਗ ਕਰਨ ਵਾਲੇ ਵੱਡੇ ਸਰਗਨਾ ਨਹੀਂ ਫੜੇ ਜਾ ਰਹੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ