ਬਿਹਾਰ 'ਚ ਤੇਜਸਵੀ ਨੇ ਵੀ ਸਰਕਾਰ ਬਣਾਉਣ ਦੀ ਖਿੱਚੀ ਤਿਆਰੀ, ਉੱਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼
ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਿੱਥੇ ਇੱਕ ਪਾਸੇ ਨੈਸ਼ਨਲ ਡੈਮੋਕ੍ਰੈਟਿਕ ਅਲਾਇੰਸ (ਐਨਡੀਏ) ਦੀ ਸਰਕਾਰ ਬਣਾਉਣ ਦੀ ਤਿਆਰੀ ਚੱਲ ਰਹੀ ਹੈ,
ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਿੱਥੇ ਇੱਕ ਪਾਸੇ ਨੈਸ਼ਨਲ ਡੈਮੋਕ੍ਰੈਟਿਕ ਅਲਾਇੰਸ (ਐਨਡੀਏ) ਦੀ ਸਰਕਾਰ ਬਣਾਉਣ ਦੀ ਤਿਆਰੀ ਚੱਲ ਰਹੀ ਹੈ, ਉੱਥੇ ਹੀ ਮਹਾਂਗਠਬੰਧਨ ਵੀ ਸਰਕਾਰ ਬਣਾਉਣ ਦੀ ਰਣਨੀਤੀ ਬਣਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੋੜ-ਤੋੜ ਦੀ ਰਾਜਨੀਤੀ ਦੇ ਵਿਚਕਾਰ ਉਪ ਮੁੱਖ ਮੰਤਰੀ ਦੀ ਕੁਰਸੀ ਦੀ ਪੇਸ਼ਕਸ਼ ਵੀ ਖੁੱਲ੍ਹ ਗਈ ਹੈ।
ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਨੇ ਇਸ ਦੇ ਕੁਝ ਮੁੱਖ ਨੇਤਾਵਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਜੋੜ-ਤੋੜ ਦੀਆਂ ਕੋਸ਼ਿਸ਼ਾਂ ਦਾ ਖੁਲਾਸਾ ਹਾਲ ਹੀ ਵਿੱਚ ਹਿੰਦੁਸਤਾਨੀ ਆਵਾਮ ਮੋਰਚਾ (ਐਚਏਐਮ) ਦੇ ਪ੍ਰਧਾਨ ਜੀਤਨ ਰਾਮ ਮਾਂਝੀ ਦੁਆਰਾ ਕੀਤਾ ਗਿਆ ਹੈ। ਰਾਜਦ ਦੇ ਸੰਸਦ ਮੈਂਬਰ ਮਨੋਜ ਝਾਅ ਦਾ ਕਹਿਣਾ ਹੈ ਕਿ ਜਨਤਾ ਦਾ ਫਤਵਾ ਨਿਤੀਸ਼ ਕੁਮਾਰ ਦੇ ਵਿਰੁੱਧ ਹੈ ਤੇ ਅਸੀਂ ਇਸ ਦੇ ਵਿਕਲਪ ਦੀ ਪੜਚੋਲ ਕਰਾਂਗੇ। ਇਸ ਤੋਂ ਪਹਿਲਾਂ ਆਰਜੇਡੀ ਵਿਧਾਇਕ ਦਲ ਦੀ ਬੈਠਕ ਵਿਚ ਤੇਜਸਵੀ ਯਾਦਵ ਨੇ ਇਹ ਵੀ ਕਿਹਾ ਸੀ ਕਿ ਐਨਡੀਏ ਦੀ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ। ਇਹ ਕਿਹਾ ਜਾਂਦਾ ਹੈ ਕਿ ਆਰਜੇਡੀ ਦੀ ਤਰਫੋਂ, ਮਹਾਂਗੱਠਜੋੜ ਦੀ ਸਰਕਾਰ ਲਈ ਬਾਹੂਬਲੀ ਅਨੰਤ ਸਿੰਘ ਤੇ ਰੀਤ ਲਾਲ ਯਾਦਵ ਨੂੰ ਮਹਾਂ ਗਠਬੰਧਨ ਦੀ ਸਰਕਾਰ ਦੇ ਲਈ 'ਜੁਗਾੜ' ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿਧਾਇਕ ਕੌਂਸਲਰ ਸੁਨੀਲ ਸਿੰਘ ਤੇ ਰਾਜ ਸਭਾ ਮੈਂਬਰ ਅਮਰੇਂਦਰ ਧਾਰੀ ਸਿੰਘ ਵੀ ਇਸ ਕੰਮ ਵਿਚ ਲੱਗੇ ਹੋਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਆਰਜੇਡੀ ਦੇ ਰਾਜ ਸਭਾ ਮੈਂਬਰ ਮਨੋਜ ਝਾਅ ਨੂੰ ਵੀ ਉਨ੍ਹਾਂ ਦੇ ਸਹਿਯੋਗ ਲਈ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ, ਆਰਜੇਡੀ ਆਗੂ ਜੋੜ-ਤੋੜ ਦੀਆਂ ਕੋਸ਼ਿਸ਼ਾਂ ਤੋਂ ਇਨਕਾਰ ਕਰ ਰਹੇ ਹਨ। ਸਾਂਸਦ ਅਮਰਿੰਦਰ ਧਾਰੀ ਸਿੰਘ ਦਾ ਕਹਿਣਾ ਹੈ ਕਿ ਉਹ ਆਦੇਸ਼ ਦਾ ਸਤਿਕਾਰ ਕਰਦੇ ਹਨ। ਆਰਜੇਡੀ ਦੇ ਸੰਸਦ ਮੈਂਬਰ ਮਨੋਜ ਝਾਅ ਅਜਿਹੀਆਂ ਕੋਸ਼ਿਸ਼ਾਂ ਤੋਂ ਇਨਕਾਰ ਕਰਦੇ ਹਨ।
ਆਰਜੇਡੀ ਸੰਸਦ ਮੈਂਬਰ ਇਸ ਤੋਂ ਇਨਕਾਰ ਕਰ ਸਕਦੇ ਹਨ, ਪਰ ‘ਹਮ’ ਦੇ ਮੁਖੀ ਜੀਤਨ ਰਾਮ ਮਾਂਝੀ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਨ੍ਹਾਂ ਨੂੰ ਮਹਾਂਗਠਬੰਧਨ ਦਾ ਫੋਨ ਆ ਰਿਹਾ ਹੈ, ਪਰ ਉਹ ਮਰਦੇ ਦਮ ਤਕ ਨਿਤੀਸ਼ ਕੁਮਾਰ ਦੇ ਨਾਲ ਰਹਿਣਗੇ। ਸ਼ੁੱਕਰਵਾਰ ਨੂੰ ‘ਹਮ’ ਦੇ ਬੁਲਾਰੇ ਦਾਨਿਸ਼ ਰਿਜਵਾਨ ਨੇ ਕਿਹਾ ਕਿ ਮਾਂਝੀ ਨੇ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਚੋਣ ਜਿੱਤੀ ਹੈ, ਇਸ ਲਈ ਉਨ੍ਹਾਂ ਦੇ ਨਾਲ ਹੀ ਰਹਿਣਗੇ।
ਸੂਤਰਾਂ ਅਨੁਸਾਰ ਮਹਾਂ ਗੱਠਜੋੜ ਦੀ ਸਰਕਾਰ ਬਣਾਉਣ ਲਈ ਇੱਕ ਗੁਪਤ ਮੁਹਿੰਮ ਵਿੱਚ ‘ਹਮ’ ਸੁਪਰੀਮੋ ਜੀਤਨ ਰਾਮ ਮਾਂਝੀ ਤੇ ਵਿਕਾਸਸ਼ੀਲ ਇਨਸਾਨ ਪਾਰਟੀ (ਵੀਆਈਪੀ) ਦੇ ਪ੍ਰਧਾਨ ਮੁਕੇਸ਼ ਸਾਹਨੀ ਨੂੰ ਰਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਨੂੰ ਉਪ ਮੁੱਖ ਮੰਤਰੀ ਤੇ ਹੋਰ ਵੱਡੇ ਅਹੁਦਿਆਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਨਿਤੀਸ਼ ਕੁਮਾਰ ਐਤਵਾਰ ਨੂੰ ਐਨਡੀਏ ਵਿਧਾਇਕ ਦਲ ਦੀ ਬੈਠਕ ਵਿੱਚ ਨੇਤਾ ਵਜੋਂ ਚੁਣੇ ਜਾਣਗੇ। ਫਿਰ ਉਹ ਰਾਜਪਾਲ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਐਨਡੀਏ ਦੀ ਸਭ ਤੋਂ ਵੱਡੀ ਪਾਰਟੀ ਬੀਜੇਪੀ ਨੂੰ 74 ਸੀਟਾਂ ਮਿਲੀਆਂ ਹਨ। ਜਦੋਂਕਿ, ਨਿਤੀਸ਼ ਕੁਮਾਰ ਦੀ ਜਨਤਾ ਦਲ ਯੂਨਾਈਟਿਡ (ਜੇਡੀਯੂ) ਨੂੰ 43 ਸੀਟਾਂ ਮਿਲੀਆਂ ਹਨ।