(Source: ECI/ABP News)
Tajinder Bagga Case: ਤਜਿੰਦਰ ਬੱਗਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਮੁਲਤਵੀ, ਹੁਣ ਮੰਗਲਵਾਰ ਨੂੰ ਹੋਵੇਗੀ ਬਹਿਸ
ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਤਕਰਾਰ ਚੱਲ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੀ ਅਰਜ਼ੀ 'ਤੇ ਪੰਜਾਬ-ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ
![Tajinder Bagga Case: ਤਜਿੰਦਰ ਬੱਗਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਮੁਲਤਵੀ, ਹੁਣ ਮੰਗਲਵਾਰ ਨੂੰ ਹੋਵੇਗੀ ਬਹਿਸ Tejinder Bagga Case: Highcourt adjourned the hearing on Punjab Police petition of Tejinder bagga case Tajinder Bagga Case: ਤਜਿੰਦਰ ਬੱਗਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਮੁਲਤਵੀ, ਹੁਣ ਮੰਗਲਵਾਰ ਨੂੰ ਹੋਵੇਗੀ ਬਹਿਸ](https://feeds.abplive.com/onecms/images/uploaded-images/2022/05/07/f40c92371641da7aa84279b49fd41a7e_original.webp?impolicy=abp_cdn&imwidth=1200&height=675)
Tejinder Bagga Case: ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਤਕਰਾਰ ਚੱਲ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੀ ਅਰਜ਼ੀ 'ਤੇ ਪੰਜਾਬ-ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਵਕੀਲ ਸਤਿਆਪਾਲ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ 10 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਇਹ ਵੱਖਰੇ ਬੈਂਚ ਦਾ ਮਾਮਲਾ ਸੀ। ਇਸ ਲਈ ਮੰਗਲਵਾਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਤਜਿੰਦਰ ਬੱਗਾ ਨੂੰ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਉਹਨਾਂ ਨੂੰ ਸੂਚਿਤ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਉਹਨਾਂ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ। ਪੰਜਾਬ ਪੁਲਿਸ ਨੇ ਬੱਗਾ ਨੂੰ ਲਿਜਾਣ ਤੋਂ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ। ਦਿੱਲੀ ਪੁਲਿਸ ਦੀ ਕਾਰਵਾਈ ਕਾਨੂੰਨ ਅਨੁਸਾਰ ਹੈ। ਪੰਜਾਬ ਪੁਲੀਸ ਨੇ ਕਿਸੇ ਪੁਲੀਸ ਅਧਿਕਾਰੀ ਖ਼ਿਲਾਫ਼ ਸ਼ਿਕਾਇਤ ਦਰਜ ਨਹੀਂ ਕੀਤੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਮੁਲਤਵੀ
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਤਿੰਨ ਰਾਜਾਂ ਦੀ ਪੁਲਿਸ ਵਿਚਾਲੇ ਤਣਾਅ ਅਤੇ ਸਿਆਸੀ ਡਰਾਮਾ ਚੱਲ ਰਿਹਾ ਸੀ। ਉਧਰ, ਦੇਰ ਰਾਤ ਭਾਜਪਾ ਆਗੂ ਤੇਜਿੰਦਰ ਪਾਲ ਬੱਗਾ ਆਪਣੇ ਘਰ ਪੁੱਜੇ। ਤੇਜਿੰਦਰ ਬੱਗਾ ਨੂੰ ਦੇਰ ਰਾਤ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਬੱਗਾ ਦੇ ਵਕੀਲਾਂ ਨੇ ਮੀਡੀਆ ਨੂੰ ਦੱਸਿਆ ਕਿ ਮੈਜਿਸਟਰੇਟ ਨੇ ਦਿੱਲੀ ਪੁਲੀਸ ਨੂੰ ਤੇਜਿੰਦਰ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਸੋਮਵਾਰ ਨੂੰ ਅਦਾਲਤ ਵਿੱਚ ਬੱਗਾ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਦੱਸ ਦੇਈਏ ਕਿ ਭਾਜਪਾ ਨੇਤਾ ਤੇਜਿੰਦਰ ਪਾਲ ਬੱਗਾ ਨੂੰ ਲੈ ਕੇ ਡਰਾਮਾ ਸ਼ੁੱਕਰਵਾਰ ਸਵੇਰੇ ਉਸ ਸਮੇਂ ਸ਼ੁਰੂ ਹੋਇਆ ਜਦੋਂ ਪੰਜਾਬ ਪੁਲਸ ਬੱਗਾ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ। ਪੁਲਸ ਬੱਗਾ ਨਾਲ ਮੋਹਾਲੀ ਜਾ ਰਹੀ ਸੀ, ਜਿਸ ਦੌਰਾਨ ਹਰਿਆਣਾ ਪੁਲਸ ਨੇ ਪੰਜਾਬ ਪੁਲਸ ਦੇ ਕਾਫਲੇ ਨੂੰ ਕੁਰੂਕਸ਼ੇਤਰ 'ਚ ਰੋਕ ਲਿਆ ਅਤੇ ਫਿਰ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ। ਦਿੱਲੀ ਪੁਲਿਸ ਬੱਗਾ ਨੂੰ ਵਾਪਸ ਦਿੱਲੀ ਲੈ ਆਈ। ਫਿਰ ਦੇਰ ਰਾਤ ਬੱਗਾ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।
ਬੱਗਾ 'ਤੇ ਕੀ ਹੈ ਦੋਸ਼?
ਦਰਅਸਲ ਬੱਗਾ ਖਿਲਾਫ ਆਮ ਆਦਮੀ ਪਾਰਟੀ ਦੇ ਨੇਤਾ ਸੰਨੀ ਸਿੰਘ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ 'ਚ ਉਨ੍ਹਾਂ 'ਤੇ ਭੜਕਾਊ ਬਿਆਨ ਦੇਣ, ਧਾਰਮਿਕ ਅਤੇ ਫਿਰਕੂ ਭੜਕਾਹਟ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਗਏ ਸਨ। ਬੱਗਾ 'ਤੇ 30 ਮਾਰਚ ਨੂੰ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਦਾ ਵੀ ਦੋਸ਼ ਹੈ। ਵੈਸੇ ਤੇਜਿੰਦਰ ਬੱਗਾ ਦਾ ਵਿਵਾਦਾਂ ਨਾਲ ਡੂੰਘਾ ਸਬੰਧ ਰਿਹਾ ਹੈ। ਪਹਿਲੀ ਵਾਰ ਉਹ ਉਸ ਸਮੇਂ ਸੁਰਖੀਆਂ 'ਚ ਆਏ ਜਦੋਂ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ 'ਤੇ ਹਮਲਾ ਕੀਤਾ। ਫਿਲਮ ਕਸ਼ਮੀਰ ਫਾਈਲਜ਼ ਨੂੰ ਲੈ ਕੇ ਉਨ੍ਹਾਂ ਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਝੜਪ ਹੋ ਚੁੱਕੀ ਹੈ। ਹਾਲ ਹੀ 'ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਪ੍ਰਦਰਸ਼ਨ ਦੌਰਾਨ ਵੀ ਉਨ੍ਹਾਂ ਦਾ ਨਾਂ ਸਾਹਮਣੇ ਆਇਆ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)