ਪੜਚੋਲ ਕਰੋ

Telangana Govt: 'ਕਿਸਾਨਾਂ ਦੀ ਮਦਦ ਲਈ ਤੇਲੰਗਾਨਾ ਸਰਕਾਰ ਨੇ ਭੇਜੀ ਤਿੰਨ-ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ CM ਮਾਨ ਨੇ ਡਕਾਰੀ'

Telangana Govt: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 750 ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਤਾਂ ਕੀ ਕਰਨੀ ਸੀ ਸਗੋਂ..

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 750 ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਤਾਂ ਕੀ ਕਰਨੀ ਸੀ ਸਗੋਂ ਤੇਲੰਗਾਨਾ ਸਰਕਾਰ ਵੱਲੋਂ ਭੇਜੀ ਤਿੰਨ-ਤਿੰਨ ਲੱਖ ਰੁਪਏ ਰੁਪਏ ਦੀ ਸਹਾਇਤਾ ਰਾਸ਼ੀ ਵੀ ਡਕਾਰ ਲਈ ਹੈ।

ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਵੱਲੋਂ 1 ਮਹੀਨਾ ਲਗਾਤਾਰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦੇ ਮੂਹਰੇ ਬੈਠਣ ਤੋਂ ਬਾਅਦ ਆਪਣੀਆਂ ਜਾਇਜ਼ ਮੰਗਾਂ (ਨੌਕਰੀ ਅਤੇ ਮੁਆਵਜ਼ਾ) ਦੀ ਖ਼ਾਤਿਰ ਹੁਣ ਪਿਛਲੇ 15 ਦਿਨਾਂ ਤੋਂ ਲੰਬੀ ਵਿਖੇ ਮਲੋਟ - ਦਿੱਲੀ ਰਾਜਮਾਰਗ ‘ਤੇ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਵਿਚ ਸ਼ਮੂਲੀਅਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪਣੇ ਆਪ ਨੂੰ “ਕਿਸਾਨਾਂ ਦੀ ਹਿਤੈਸ਼ੀ” ਪ੍ਰਚਾਰਨ ਵਾਲੀ ਸੂਬਾ ਸਰਕਾਰ ਦੇ ਕੰਨ ‘ਤੇ ਅਜੇ ਤੱਕ ਜੂੰ ਨਹੀਂ ਸਰਕੀ। 

ਉਹਨਾਂ ਦੱਸਿਆ ਕਿ ਉਹਨਾਂ ਨੇ ਅੱਜ ਧਰਨੇ ਵਿੱਚ ਪੁੱਜ ਕੇ ਕਿਸਾਨ ਵੀਰਾਂ ਦੀ ਗੱਲਬਾਤ ਸੁਣੀ, ਜਿਹਨਾਂ ਦੱਸਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਵੱਲੋਂ ਨੌਕਰੀ ਜਾਂ ਮੁਆਵਜ਼ਾ ਤਾਂ ਕੀ ਦੇਣਾ ਸੀ, ਸਗੋਂ ਤੇਲੰਗਾਨਾ ਸਰਕਾਰ ਵੱਲੋਂ 750 ਸ਼ਹੀਦ ਕਿਸਾਨ ਪਰਿਵਾਰਾਂ ਲਈ ਭੇਜੀ ਗਈ 3-3 ਲੱਖ ਰੁਪਏ ਦੀ ਰਾਹਤ ਰਾਸ਼ੀ ਵੀ ਅੱਧੇ ਤੋਂ ਵੱਧ ਪੀੜ੍ਹਤ ਪਰਿਵਾਰਾਂ ਤੱਕ ਨਹੀਂ ਪਹੁੰਚਾਈ।

ਉਹਨਾਂ ਕਿਹਾ ਕਿ ਝੂਠਾਂ ਦੇ ਸਹਾਰੇ ਸੱਤਾ ‘ਤੇ ਕਾਬਜ਼ ਹੋਏ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਮੈਂ ਅਪੀਲ ਕਰਦਾ ਹਾਂ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਖੇਡੀ ਜਾ ਰਹੀ ਤੁਹਾਡੀ ਦੋਹਰੀ ਚਾਲ ਬੁਰੀ ਤਰ੍ਹਾਂ ਬੇਪਰਦ ਹੋ ਚੁੱਕੀ ਹੈ, ਇਸ ਲਈ ਕਿਰਪਾ ਕਰਕੇ ਇਨ੍ਹਾਂ ਦੇ ਜਖ਼ਮਾਂ “ਤੇ ਲੂਣ ਛਿੜਕਣ ਦੀ ਥਾਂ ਇਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ।

ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਦੇ ਬਾਰਡਰ ‘ਤੇ ਚਲ ਰਹੇ ਮੌਜੂਦਾ ਕਿਸਾਨੀ ਸੰਘਰਸ਼ ਨੂੰ ਲੈ ਕੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਕੀਤੇ ਵਾਅਦੇ ਪੂਰੇ ਕਰੇ ਤੇ ਕਿਸਾਨਾਂ ਦੀ ਸੁਣਵਾਈ ਕਰੇ। 

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ 21 ਸਾਲਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਖਨੌਰੀ ਬਾਰਡਰ ’ਤੇ ਮੌਤ ਹੋ ਗਈ ਹੈ ਅਤੇ ਦਰਜਨਾਂ ਹੋਰ ਕਿਸਾਨਾਂ ਤਸ਼ੱਦਦ ਦਾ ਸ਼ਿਕਾਰ ਹੋਏ ਹਨ ਜਿਸ ਲਈ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। 

ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਆਪਣੇ ਕੀਤੇ ਵਾਅਦੇ ਮੁਤਾਬਕ 22 ਫ਼ਸਲਾਂ ‘ਤੇ ਐਮ ਐਸ ਪੀ ਲਾਗੂ ਕਰਨ ਦੀ ਦਿੱਤੀ ਗਾਰੰਟੀ ਨੂੰ ਪੂਰਾ ਕਰਨ ਲਈ ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਲੈ ਕੇ ਆਉਣਾ ਚਾਹੀਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget