ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਪਰ ਇਹ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਜ਼ਿਆਦਾ ਹੈ।

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਵੀ ਤਾਪਮਾਨ ਕਾਫੀ ਜ਼ਿਆਦਾ ਰਿਹਾ:

ਪਟਿਆਲਾ ਵਿੱਚ 42.8°C

ਲੁਧਿਆਣਾ ਵਿੱਚ 41.3°C

ਪਠਾਨਕੋਟ ਵਿੱਚ 40.5°C

ਅੰਮ੍ਰਿਤਸਰ ਵਿੱਚ 40.2°C

ਫਰੀਦਕੋਟ ਵਿੱਚ 41.2°C

ਪੰਜਾਬ ਵਿੱਚ ਚੱਲੇਗੀ ਲੂ

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ ਮੁਤਾਬਕ, ਅਗਲੇ ਕੁਝ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ (ਲੂ) ਦੀ ਸਥਿਤੀ ਬਣੀ ਰਹੇਗੀ। 27 ਅਤੇ 28 ਅਪ੍ਰੈਲ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੁਕਤਸਰ, ਮਾਨਸਾ ਸਮੇਤ ਕਈ ਜ਼ਿਲ੍ਹਿਆਂ ਲਈ 'ਸਾਵਧਾਨ ਰਹਿਣ' ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ, 29 ਅਪ੍ਰੈਲ ਨੂੰ ਹਾਲਾਤ ਕੁਝ ਹੱਦ ਤੱਕ ਸਧਾਰਣ ਹੋ ਸਕਦੇ ਹਨ, ਪਰ ਦੱਖਣੀ ਜ਼ਿਲ੍ਹਿਆਂ ਵਿੱਚ ਅਜੇ ਵੀ ਗਰਮੀ ਦਾ ਅਸਰ ਬਣਿਆ ਰਹੇਗਾ।

ਇਸ ਦੇ ਇਲਾਵਾ, ਕੁਝ ਉੱਤਰੀ ਜ਼ਿਲਿਆਂ ਵਿੱਚ ਹਨੇਰੀ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੀ ਵੀ ਸੰਭਾਵਨਾ ਜਤਾਈ ਗਈ ਹੈ।

30 ਅਪ੍ਰੈਲ ਤੋਂ ਬਰਸਾਤ ਦੇ ਅਸਾਰ

ਪੰਜਾਬ ਦੇ ਕੁਝ ਜ਼ਿਲੇ, ਖ਼ਾਸ ਕਰਕੇ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲਿਆਂ ਵਿੱਚ 30 ਅਪ੍ਰੈਲ ਤੋਂ ਬਰਸਾਤ ਦੇ ਅਸਾਰ ਬਣ ਰਹੇ ਹਨ। ਇਸ ਨਾਲ ਵਧ ਰਹੀ ਗਰਮੀ ਤੋਂ ਹਲਕੀ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਇਨ੍ਹਾਂ ਕੁਝ ਦਿਨਾਂ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਨਾਲ ਬਰਸਾਤ ਦੀਆਂ ਸੰਭਾਵਨਾਵਾਂ ਵੀ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।