ਬਠਿੰਡਾ: ਅੱਜ ਗਰਮੀ ਨੇ ਬਠਿੰਡਾ 'ਚ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬਠਿੰਡਾ 'ਚ ਪਾਰਾ 47.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਤੁਹਾਨੂੰ ਦੱਸ ਦੇਈਏ ਕਿ ਇਹ ਤਾਪਮਾਨ ਸਾਲ 2014 'ਚ 47.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਇਸ ਸਬੰਧੀ ਦੋ ਦਿਨ ਪਹਿਲਾਂ ਰੈੱਡ ਅਲਰਟ ਵੀ ਜਾਰੀ ਕੀਤਾ ਸੀ। ਲੋਕਾਂ ਨੂੰ ਸਲਾਹ ਦਿੱਤੀ ਸੀ ਕਿ ਅਗਲੇ ਦੋ ਦਿਨਾਂ ਤੱਕ 1 ਵਜੇ ਤੋਂ ਚਾਰ ਵਜੇ ਦੇ ਵਿਚਕਾਰ ਘਰ ਅੰਦਰ ਹੀ ਰਹਿਣ ਕਿਉਂਕਿ ਇਸ ਸਮੇਂ ਗਰਮੀ ਦੀ ਤੀਬਰਤਾ ਸਭ ਤੋਂ ਵੱਧ ਹੁੰਦੀ ਹੈ।



ਆਈਐਮਡੀ ਦੇ ਖੇਤਰੀ ਮੌਸਮ ਵਿਗਿਆਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੋ ਦਿਨ ਪਹਿਲਾਂ ਕਿਹਾ ਸੀ ਕਿ ਅਗਲੇ 2 ਤੋਂ 3 ਦਿਨਾਂ ਤੱਕ ਪਾਰਾ 47 ਡਿਗਰੀ ਸੈਲਸੀਅਸ ਤੱਕ ਜਾਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਸੀ ਕਿ ਇਹ ਪਹਿਲੀ ਵਾਰ ਹੈ ਜਦੋਂ ਗਰਮੀਆਂ 'ਚ ਹੀਟਵੇਵ ਲਈ 'ਰੈੱਡ' ਚੇਤਾਵਨੀ ਦਿੱਤੀ ਗਈ ਹੈ।

ਹੀਟਵੇਵ ਉਦੋਂ ਐਲਾਨ ਕੀਤੀ ਜਾਂਦੀ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ ਘੱਟੋ ਘੱਟ 40 ਡਿਗਰੀ ਸੈਲਸੀਅਸ ਹੁੰਦਾ ਹੈ ਤੇ ਆਮ ਤਾਪਮਾਨ ਤੋਂ 4.5 ਡਿਗਰੀ ਸੈਲਸੀਅਸ ਤੋਂ 6.4 ਡਿਗਰੀ ਸੈਲਸੀਅਸ ਹੁੰਦਾ ਹੈ। ਮੈਦਾਨੀ ਇਲਾਕਿਆਂ ਲਈ, ਹੀਟਵੇਵ ਉਦੋਂ ਐਲਾਨੀ ਜਾਂਦੀ ਹੈ ਜਦੋਂ ਅਸਲ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਹੁੰਦਾ ਹੈ ਤੇ ਗੰਭੀਰ ਹੀਟਵੇਵ ਉਦੋਂ ਐਲਾਨੀ ਜਾਂਦੀ ਹੈ ਜਦੋਂ ਇਹ 47 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਹੁੰਦਾ ਹੈ।



ਇਸ ਸੀਜ਼ਨ ਵਿੱਚ, ਉੱਤਰ ਤੇ ਮੱਧ ਭਾਰਤ ਵਿੱਚ ਪਾਰਾ ਆਮ ਤੌਰ 'ਤੇ ਉਸ ਢੰਗ ਨਾਲ ਨਹੀਂ ਵਧਿਆ ਕਿਉਂਕਿ ਅਪ੍ਰੈਲ ਵਿੱਚ ਕਾਫੀ ਵਾਰ ਮੀਂਹ ਪਿਆ ਸੀ ਜੋ ਮਈ ਦੇ ਅੱਧ ਤਕ ਜਾਰੀ ਰਿਹਾ।


ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ


ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ

ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ