Punjab Weather: ਵੱਟ ਕੱਢਵੀਂ ਗਰਮੀ ਲਈ ਹੋ ਜਾਓ ਤਿਆਰ ! 4 ਡਿਗਰੀ ਤੱਕ ਵਧੇਗਾ ਤਾਪਮਾਨ, ਜਾਣੋ ਮੌਸਮ ਵਿਭਾਗ ਦੀ ਚਿਤਾਵਨੀ
ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਆਉਣ ਵਾਲੇ 7 ਦਿਨਾਂ ਵਿੱਚ ਤੇਜ਼ ਧੁੱਪ ਹੋਵੇਗੀ ਜਿਸ ਕਾਰਨ ਦਿਨ ਦਾ ਤਾਪਮਾਨ ਵਧੇਗਾ ਪਰ ਮੌਸਮ ਵਿਭਾਗ ਨੇ ਪਿਛਲੇ 7 ਦਿਨਾਂ ਤੋਂ ਹੀਟ ਵੇਵ ਨੂੰ ਲੈ ਕੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
Punjab Weather Update: ਪੰਜਾਬ ਵਿੱਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਤਾਪਮਾਨ 4 ਡਿਗਰੀ ਤੱਕ ਵਧੇਗਾ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਬਦਲਾਅ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਵਾਂਗ ਰਿਹਾ ਹੈ। ਕੱਲ੍ਹ ਪਟਿਆਲਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਤੋਂ ਘੱਟ ਰਿਹਾ। ਇਸ ਦੇ ਨਾਲ ਹੀ ਐਤਵਾਰ ਸਵੇਰੇ ਪੰਜਾਬ ਦਾ ਘੱਟੋ-ਘੱਟ ਤਾਪਮਾਨ 18 ਤੋਂ 20 ਡਿਗਰੀ ਦੇ ਵਿਚਕਾਰ ਰਿਹਾ। ਜਦਕਿ ਆਉਣ ਵਾਲੇ ਦਿਨਾਂ 'ਚ 1 ਤੋਂ 2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਆਉਣ ਵਾਲੇ 7 ਦਿਨਾਂ ਵਿੱਚ ਤੇਜ਼ ਧੁੱਪ ਹੋਵੇਗੀ ਜਿਸ ਕਾਰਨ ਦਿਨ ਦਾ ਤਾਪਮਾਨ ਵਧੇਗਾ ਪਰ ਮੌਸਮ ਵਿਭਾਗ ਨੇ ਪਿਛਲੇ 7 ਦਿਨਾਂ ਤੋਂ ਹੀਟ ਵੇਵ ਨੂੰ ਲੈ ਕੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
ਜਾਣੋ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ— ਧੁੱਪ ਰਹੇਗੀ ਪਰ ਵਿਚਕਾਰ ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 17.9 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਜਲੰਧਰ— ਧੁੱਪ ਰਹੇਗੀ। ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਤੱਕ ਪਹੁੰਚ ਸਕਦਾ ਹੈ।
ਲੁਧਿਆਣਾ— ਧੁੱਪ ਰਹੇਗੀ। ਘੱਟੋ-ਘੱਟ ਤਾਪਮਾਨ 21.8 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ— ਧੁੱਪ ਨਿਕਲੇਗੀ। ਘੱਟੋ-ਘੱਟ ਤਾਪਮਾਨ 20.2 ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।