ਪੜਚੋਲ ਕਰੋ

Punjab News: ਪਸ਼ੂਆਂ ਦੀ ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ

Punjab News ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ।

ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਦਾ ਸਾਰਾ ਖਰਚ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਰਾਏਕੇ ਕਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ, ਬਠਿੰਡਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। 

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ।

ਪਸ਼ੂਧਨ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਧਨ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਪਾਉਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ  ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ 'ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਧਨ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ। ਬਾਇਓਸਕਿਊਰਿਟੀ ਉਪਾਅ ਤਹਿਤ ਪਸ਼ੂਆਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget