ਤਰਨ ਤਾਰਨ 'ਚ ਤਣਾਅ, ਨਾਮਜ਼ਦਗੀ ਭਰਨ ਦੌਰਾਨ ਝੜਪ
ਏਬੀਪੀ ਸਾਂਝਾ | 02 Feb 2021 03:26 PM (IST)
ਜਲਾਲਾਬਾਦ ਵਿੱਚ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਝੜਪ ਮਗਰੋਂ ਤਰਨ ਤਾਰਨ ਤੋਂ ਵੀ ਹਿੰਸਕ ਝੜਪ ਦੀ ਘਟਨਾ ਸਾਹਮਣੇ ਆਈ ਹੈ। ਤਰਨ ਤਾਰਨ ਦੇ ਭਿੱਖੀਵਿੰਡ ਵਿੱਚ ਆਪ ਵਰਕਰਾਂ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਤੋਂ ਨਾਮਜ਼ਦਗੀ ਪੱਤਰ ਖੋਹਣ ਦੀ ਕੋਸ਼ਿਸ਼ ਕੀਤੀ।
ਤਰਨ ਤਾਰਨ: ਜਲਾਲਾਬਾਦ ਵਿੱਚ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਝੜਪ ਮਗਰੋਂ ਤਰਨ ਤਾਰਨ ਤੋਂ ਵੀ ਹਿੰਸਕ ਝੜਪ ਦੀ ਘਟਨਾ ਸਾਹਮਣੇ ਆਈ ਹੈ। ਤਰਨ ਤਾਰਨ ਦੇ ਭਿੱਖੀਵਿੰਡ ਵਿੱਚ ਆਪ ਵਰਕਰਾਂ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਤੋਂ ਨਾਮਜ਼ਦਗੀ ਪੱਤਰ ਖੋਹਣ ਦੀ ਕੋਸ਼ਿਸ਼ ਕੀਤੀ। ਉਧਰ ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਵਿੱਚ ਸੁਖਬੀਰ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਅਲੋਚਨਾ ਕੀਤੀ ਹੈ।ਅਕਾਲੀ ਦਲ ਨੇ ਹਮਲੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ। ਹਲਕਾ ਜਲਾਲਾਬਾਦ ਵਿੱਚ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਆਹਮਣੇ ਸਾਹਮਣੇ ਹੋ ਗਈ। ਤਹਿਸੀਲ ਕੰਪਲੈਕਸ ਵਿੱਚ ਇੱਕ ਦੂਜੇ ਤੇ ਪੱਥਰਬਾਜ਼ੀ ਵੀ ਕੀਤੀ ਗਈ।ਸੂਤਰਾਂ ਅਨੁਸਾਰ ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਤੇ ਵੀ ਪੱਥਰਬਾਜ਼ੀ ਵੀ ਹੋਈ ਅਤੇ ਉਨ੍ਹਾਂ ਦੀ ਗੱਡੀ ਨੂੰ ਨੁਕਸਾਨਿਆ ਗਿਆ ਹੈ।ਫਿਲਹਾਲ ਸੁਖਬੀਰ ਬਾਦਲ ਨੂੰ ਕਿਸੇ ਤਰ੍ਹਾਂ ਦੀ ਸੱਟ ਨਹੀਂ ਵੱਜੀ ਹੈ।