ਲੁਧਿਆਣਾ/ ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਤੇ ਗਵਰਨਰ ਦੇ ਨਾਂ 'ਤੇ ਮੰਗ ਪੱਤਰ ਸੌਂਪ ਕੇ ਪੰਜਾਬ ਦੀ ਚੰਨੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਵੱਲੋਂ ਲੁਧਿਆਣਾ ਅੰਦਰ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਾਹੌਲ ਹੋਇਆ ਤਨਾਅਪੂਰਣ ਬਣ ਗਿਆ।  



ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਜਾਣਬੁੱਝ ਕੇ ਕੋਤਾਹੀ ਵਰਤੀ ਗਈ ਤੇ ਇੱਕ ਵੱਡੀ ਸਾਜਿਸ਼ ਰਚੀ ਗਈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾਈ ਕਾਂਗਰਸ ਸਰਕਾਰ ਨੇ ਇਹ ਸਾਜਿਸ਼ ਰਚੀ।

ਅੰਮ੍ਰਿਤਸਰ 'ਚ ਦੇ ਕਚਹਿਰੀ ਚੌਕ 'ਚ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ, ਰਾਜੇਸ਼ ਹਨੀ, ਰਾਕੇਸ਼ ਗਿੱਲ ਸਮੇਤ ਵੱਡੀ ਗਿਣਤੀ 'ਚ ਪੁੱਜੇ ਭਾਜਪਾ ਵਰਕਰਾਂ ਨੇ ਵਰਦੇ ਮੀਂਹ 'ਚ ਡੀਸੀ ਦਫਤਰ ਤਕ ਰੋਸ ਮਾਰਚ ਕੱਢਿਆ ਤੇ ਮਿੰਨੀ ਸਕੱਤਰੇਤ 'ਚ ਜਾ ਕੇ ਏਡੀਸੀ ਨੂੰ ਮੰਗ ਪੱਤਰ ਸੌੰਪਿਆ।

ਭਾਜਪਾ ਆਗੂਆਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ, ਨਵਜੋਤ ਸਿੱਧੂ, ਸੁਖਜਿੰਦਰ ਰੰਧਾਵਾ ਤੇ ਡੀਜੀਪੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਇਸ਼ਾਰੇ 'ਤੇ ਰੈਲੀ 'ਚ ਜਾ ਰਹੀਆਂ ਬੱਸਾਂ ਜਾਣਬੁੱਝ ਕੇ ਰੋਕੀਆਂ ਗਈਆਂ ਤਾਂ ਕਿ ਰੈਲੀ ਨੂੰ ਕਾਮਯਾਬ ਨਾ ਹੋਣ ਦਿੱਤਾ ਜਾਵੇ।



ਪੀਐਮ ਮੋਦੀ ਦੀ ਸੁਰੱਖਿਆ ਵਿੱਚ ਚੂਕ ਮਾਮਲੇ 'ਤੇ ਹੋ ਰਹੀ ਬਿਆਨਬਾਜ਼ੀ ਦੇ ਵਿਚਕਾਰ ਕਿਸਾਨ ਏਕਤਾ ਮੋਰਚਾ ਨੇ ਇੱਕ ਵੀਡੀਓ ਟਵੀਟ ਕੀਤਾ ਹੈ ,ਜਿਸ ਵਿੱਚ ਭਾਜਪਾ ਸਮਰਥਕ ਪੰਜਾਬ ਵਿੱਚ ਫਸੀ ਪੀਐਮ ਮੋਦੀ ਦੀ ਕਾਰ ਦੇ ਨੇੜੇ ਨਾਅਰੇਬਾਜ਼ੀ ਕਰਦੇ ਦਿਖਾਈ ਦੇ ਰਹੇ ਹਨ।


 

ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਫਿਰੋਜ਼ਪੁਰ 'ਚ ਰੈਲੀ ਕਰਨ ਆਏ ਸਨ ਪਰ ਉਨ੍ਹਾਂ ਦੇ ਕਾਫਲੇ ਨੂੰ ਵਿਚਕਾਰ ਫਲਾਈਓਵਰ 'ਤੇ 15 ਤੋਂ 20 ਮਿੰਟ ਲਈ ਰੋਕ ਦਿੱਤਾ ਗਿਆ ਕਿਉਂਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਉਥੇ ਸੜਕ ਜਾਮ ਕਰ ਦਿੱਤੀ। ਭਾਜਪਾ ਇਸ ਨੂੰ ਪੀਐਮ ਮੋਦੀ ਦੀ ਸੁਰੱਖਿਆ 'ਚ ਵੱਡੀ ਕਮੀ ਦੱਸਦਿਆਂ ਕਾਂਗਰਸ 'ਤੇ ਲਗਾਤਾਰ ਹਮਲੇ ਕਰ ਰਹੀ ਹੈ।



ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/


https://apps.apple.com/in/app/811114904