Moga News: ਮੋਗਾ ਦੇ ਸਿੰਘਾਵਾਲਾ ਬਿਜਲੀ ਘਰ ਦੇ ਬਾਹਰ ਸੀਮਿੰਟ ਨਾਲ ਭਰੇ ਟਰੱਕ ਦੀ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਦੌਰਾਨ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਹਾਦਸੇ ਮਗਰੋਂ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਕਰੀਬ ਡੇਢ ਘੰਟੇ ਬਾਅਦ ਕਾਰ ਚਾਲਕ ਨੂੰ ਕਾਰ 'ਚੋਂ ਕੱਢਿਆ ਗਿਆ।


ਹਾਸਲ ਜਾਣਕਾਰੀ ਮੁਤਾਬਕ ਅੱਜ ਤੜਕਸਾਰ ਸਿੰਘਵਾਲਾ ਬਿਜਲੀ ਘਰ ਦੇ ਬਾਹਰ ਸੀਮਿੰਟ ਨਾਲ ਭਰੇ ਟਰੱਕ ਦੀ ਕਾਰ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ ਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕਾਰ ਚਾਲਕ ਨੂੰ ਕਰੀਬ ਡੇਢ ਘੰਟੇ ਬਾਅਦ ਬਾਹਰ ਕੱਢਿਆ ਗਿਆ ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।


ਮੌਕੇ 'ਤੇ ਪਹੁੰਚੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਅੱਜ ਸ਼ਾਮ 6.30 ਵਜੇ ਦੇ ਕਰੀਬ ਮੋਗਾ ਸਮਾਜ ਸੇਵੀ ਸੁਸਾਇਟੀ ਨੂੰ ਸੂਚਨਾ ਮਿਲੀ ਕਿ ਮੋਗਾ ਦੇ ਸਿੰਘਾਵਾਲਾ ਬਿਜਲੀ ਘਰ ਦੇ ਕੋਲ ਇੱਕ ਕਾਰ ਦੀ ਸੀਮਿੰਟ ਨਾਲ ਭਰੇ ਟਰੱਕ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੀ ਟੀਮ ਵੀ ਪਹੁੰਚ ਗਈ ਤੇ ਕਰੀਬ ਡੇਢ ਘੰਟੇ ਦੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਕਾਰ ਚਾਲਕ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ