Punjab News: ਮੋਗਾ ਦੇ ਫੋਕਲ ਪੁਆਇੰਟ 'ਤੇ ਸਥਿਤ ਭੁਜੀਆ ਬਣਾਉਣ ਵਾਲੀ ਫੈਕਟਰੀ 'ਚ ਸੋਮਵਾਰ ਦੁਪਹਿਰ 12 ਵਜੇ ਅਚਾਨਕ ਅੱਗ ਲੱਗ ਗਈ। ਇਸ ਘਟਨਾ 'ਚ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਹਸਪਤਾਲ 'ਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।


ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਭੇਜਿਆ


ਮੋਗਾ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚ ਗਏ। 


10 ਤੋਂ 13 ਮਜ਼ਦੂਰ ਕਰਦੇ ਸੀ ਫੈਕਟਰੀ ਵਿੱਚ ਮਜ਼ਦੂਰੀ


ਉੱਥੇ ਪਤਾ ਲੱਗਾ ਕਿ ਫੈਕਟਰੀ ਵਿੱਚ 10 ਤੋਂ 13 ਮਜ਼ਦੂਰ ਕੰਮ ਕਰ ਰਹੇ ਸਨ। ਉੱਥੇ ਅਚਾਨਕ ਅੱਗ ਲੱਗ ਗਈ। ਜਿਸ ਵਿੱਚ ਇੱਕ ਮਜ਼ਦੂਰ ਅੱਗ ਦੀ ਲਪੇਟ ਵਿੱਚ ਆ ਗਿਆ। ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਅੱਗ ਕਿਵੇਂ ਲੱਗੀ। 


ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਹੋਇਆ ਖੁਲਾਸਾ,ਲੱਖਾਂ ਦਾ ਨੁਕਸਾਨ


ਇਸ ਦੌਰਾਨ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਇਸ ਘਟਨਾ ਵਿੱਚ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸੂਚਨਾ ਮਿਲਣ 'ਤੇ ਇਲਾਕਾ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ