Punjab News: ਫ਼ਰੀਦਕੋਟ ਦੇ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮਰੀਜ਼ਾਂ 'ਚ ਮੱਚੀ ਹਫੜਾ-ਦਫੜੀ
ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿੱਚ ਹਰ ਰੋਜ਼ ਹਜ਼ਾਰਾਂ ਮਰੀਜ਼ ਆਪਣੇ ਰਿਸ਼ਤੇਦਾਰਾਂ ਸਮੇਤ ਓਪੀਡੀ ਲਈ ਆਉਂਦੇ ਹਨ, ਜਦਕਿ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਵੀ 2000 ਦੇ ਕਰੀਬ ਹੈ। ਅਜਿਹੇ 'ਚ ਅੱਗ ਲੱਗਣ ਸਮੇਂ ਹਸਪਤਾਲ 'ਚ ਹਜ਼ਾਰਾਂ ਲੋਕ ਮੌਜੂਦ ਸਨ।
Punjab News: ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਮਰੀਜ਼ਾਂ ਅਤੇ ਮੁਲਾਜ਼ਮਾਂ 'ਚ ਦਹਿਸ਼ਤ ਫੈਲ ਗਈ। ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਟਾਫ ਨੇ ਸਾਵਧਾਨੀ ਦੇ ਤੌਰ 'ਤੇ ਹਸਪਤਾਲ 'ਚ ਦਾਖਲ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਫਿਲਹਾਲ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਮਾਰਤ 'ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿੱਚ ਹਰ ਰੋਜ਼ ਹਜ਼ਾਰਾਂ ਮਰੀਜ਼ ਆਪਣੇ ਰਿਸ਼ਤੇਦਾਰਾਂ ਸਮੇਤ ਓਪੀਡੀ ਲਈ ਆਉਂਦੇ ਹਨ, ਜਦਕਿ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਵੀ 2000 ਦੇ ਕਰੀਬ ਹੈ। ਅਜਿਹੇ 'ਚ ਅੱਗ ਲੱਗਣ ਸਮੇਂ ਹਸਪਤਾਲ 'ਚ ਹਜ਼ਾਰਾਂ ਲੋਕ ਮੌਜੂਦ ਸਨ। ਮਰੀਜ਼ਾਂ ਅਤੇ ਸੇਵਾਦਾਰਾਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੂਜੇ ਪਾਸੇ ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਮੈਡੀਕਲ ਕਾਲਜ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ: ਨੀਤੂ ਕੱਕੜ ਨੇ ਦੱਸਿਆ ਕਿ ਮੈਡੀਸਨ-2 ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ, ਸਾਰੇ ਮਰੀਜ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕਿਸੇ ਮਰੀਜ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਫਿਲਹਾਲ ਉਨ੍ਹਾਂ ਦੀ ਤਰਜੀਹ ਮਰੀਜ਼ਾਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਬਾਅਦ ਜਾਂਚ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ