(Source: ECI/ABP News)
Dera Sirsa: ਰਾਮ ਰਹੀਮ ਦੇ ਡੇਰਾ ਸਿਰਸਾ ਤੋਂ ਥੋੜ੍ਹੀ ਦੂਰ 5 ਪੰਜਾਬੀਆਂ ਦੀ ਮੌਤ, 35 ਜ਼ਖਮੀ
Road accident 5 Dead: ਜ਼ਖਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਜ਼ਖਮੀਆਂ ਦੀ ਹਾਲਤ ਗੰਭੀਰ ਹੁੰਦੀ ਦੇਖ ਕੇ ਉੱਥੋਂ ਦੇ ਡਾਕਟਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸਿਰਸਾ ਰੈਫਰ
![Dera Sirsa: ਰਾਮ ਰਹੀਮ ਦੇ ਡੇਰਾ ਸਿਰਸਾ ਤੋਂ ਥੋੜ੍ਹੀ ਦੂਰ 5 ਪੰਜਾਬੀਆਂ ਦੀ ਮੌਤ, 35 ਜ਼ਖਮੀ Terrible road accident not far from Ram Rahim's Dera Sirsa, 5 dead Dera Sirsa: ਰਾਮ ਰਹੀਮ ਦੇ ਡੇਰਾ ਸਿਰਸਾ ਤੋਂ ਥੋੜ੍ਹੀ ਦੂਰ 5 ਪੰਜਾਬੀਆਂ ਦੀ ਮੌਤ, 35 ਜ਼ਖਮੀ](https://feeds.abplive.com/onecms/images/uploaded-images/2023/11/24/2fd893b1dcce146fe09a4cec8ce6dd4d1700794097650785_original.jpg?impolicy=abp_cdn&imwidth=1200&height=675)
ਰਾਮ ਰਹੀਮ ਦੇ ਡੇਰਾ ਸਿਰਸਾ ਤੋਂ 12 ਕਿਲੋ ਮੀਟਰ ਦੂਰੀ 'ਤੇ ਪੈਂਦੇ ਪਿੰਡ ਰੂਪਵਾਸ ਨੇੜੇ ਇੱਕ ਭਿਆਨਕ ਸੜਕ ਹਾਸਦਾ ਵਾਪਰਿਆ ਹੈ। ਜਿਸ ਵਿੱਚ 5 ਜਣਿਆਂ ਦੀ ਮੌਤ ਹੋ ਗਈ । ਇਹ ਹਾਦਸਾ ਵੀਰਵਾਰ ਦੇਰ ਰਾਤ ਇੱਕ ਟਰੈਕਟਰ ਟਰਾਲੀ ਪਲਟਣ ਕਾਰਨ ਵਾਪਰਿਆ ਹੈ। ਟਰੈਕਟਰ ਟਰਾਲੀ ਵਿੱਚ 40 ਲੋਕ ਸਵਾਰ ਸਨ।
ਜਿਸ ਵਿੱਚ ਗੋਗਾਮੇੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਰਸਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜ਼ਖਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਜ਼ਖਮੀਆਂ ਦੀ ਹਾਲਤ ਗੰਭੀਰ ਹੁੰਦੀ ਦੇਖ ਕੇ ਉੱਥੋਂ ਦੇ ਡਾਕਟਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸਿਰਸਾ ਰੈਫਰ ਕਰ ਦਿੱਤਾ।
ਹਾਦਸੇ ਦਾ ਕਾਰਨ ਟਰੈਕਟਰ ਟਰਾਲੀ ਦੀ ਹੁੱਕ ਦੀ ਪਿੰਨ ਦਾ ਨਿਕਲਣਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੌਪਟਾ ਥਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਸਿਰਸਾ ਤੋਂ ਐਂਬੂਲੈਂਸ ਗੱਡੀਆਂ ਮੌਕੇ ’ਤੇ ਪੁੱਜ ਗਈਆਂ।
ਪੁਲੀਸ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਰਸਾ ਦੇ ਸਿਵਲ ਹਸਪਤਾਲ ਪਹੁੰਚਾਇਆ। ਸਾਰੇ ਸ਼ਰਧਾਲੂ ਪੰਜਾਬ ਦੀ ਪਾਤੜਾਂ ਮੰਡੀ ਤੋਂ ਰਾਜਸਥਾਨ ਦੇ ਗੋਗਾਮੇੜੀ ਧਾਮ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ਖਮੀਆਂ ਦੀਆਂ ਚੀਕਾਂ ਸੁਣ ਕੇ ਰੂਪਵਾਸ ਪਿੰਡ ਦੇ ਲੋਕ ਦੰਗ ਰਹਿ ਗਏ।
ਰੌਲਾ ਸੁਣ ਕੇ ਪਿੰਡ ਵਾਸੀ ਮੌਕੇ ਵੱਲ ਭੱਜੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਕਈ ਜ਼ਖਮੀਆਂ ਦੀ ਹਾਲਤ ਕਾਫੀ ਗੰਭੀਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਪੋਸਟਮਾਰਟਮ ਰੂਮ ਵਿੱਚ ਰਖਵਾਇਆ ਗਿਆ ਹੈ। ਲਾਸ਼ਾਂ ਦਾ ਅੱਜ ਪੋਸਟ ਮਾਰਟਮ ਕੀਤਾ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)