ਰਾਮ ਰਹੀਮ ਦੇ ਡੇਰਾ ਸਿਰਸਾ ਤੋਂ 12 ਕਿਲੋ ਮੀਟਰ ਦੂਰੀ 'ਤੇ ਪੈਂਦੇ ਪਿੰਡ ਰੂਪਵਾਸ ਨੇੜੇ ਇੱਕ ਭਿਆਨਕ ਸੜਕ ਹਾਸਦਾ ਵਾਪਰਿਆ ਹੈ। ਜਿਸ ਵਿੱਚ 5 ਜਣਿਆਂ ਦੀ ਮੌਤ ਹੋ ਗਈ । ਇਹ ਹਾਦਸਾ ਵੀਰਵਾਰ ਦੇਰ ਰਾਤ ਇੱਕ ਟਰੈਕਟਰ ਟਰਾਲੀ ਪਲਟਣ ਕਾਰਨ ਵਾਪਰਿਆ ਹੈ। ਟਰੈਕਟਰ ਟਰਾਲੀ ਵਿੱਚ 40 ਲੋਕ ਸਵਾਰ ਸਨ।



ਜਿਸ ਵਿੱਚ ਗੋਗਾਮੇੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਰਸਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


ਜ਼ਖਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਜ਼ਖਮੀਆਂ ਦੀ ਹਾਲਤ ਗੰਭੀਰ ਹੁੰਦੀ ਦੇਖ ਕੇ ਉੱਥੋਂ ਦੇ ਡਾਕਟਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸਿਰਸਾ ਰੈਫਰ ਕਰ ਦਿੱਤਾ। 


ਹਾਦਸੇ ਦਾ ਕਾਰਨ ਟਰੈਕਟਰ ਟਰਾਲੀ ਦੀ ਹੁੱਕ ਦੀ ਪਿੰਨ ਦਾ ਨਿਕਲਣਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੌਪਟਾ ਥਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਸਿਰਸਾ ਤੋਂ ਐਂਬੂਲੈਂਸ ਗੱਡੀਆਂ ਮੌਕੇ ’ਤੇ ਪੁੱਜ ਗਈਆਂ।


ਪੁਲੀਸ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਰਸਾ ਦੇ ਸਿਵਲ ਹਸਪਤਾਲ ਪਹੁੰਚਾਇਆ। ਸਾਰੇ ਸ਼ਰਧਾਲੂ ਪੰਜਾਬ ਦੀ ਪਾਤੜਾਂ ਮੰਡੀ ਤੋਂ ਰਾਜਸਥਾਨ ਦੇ ਗੋਗਾਮੇੜੀ ਧਾਮ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ਖਮੀਆਂ ਦੀਆਂ ਚੀਕਾਂ ਸੁਣ ਕੇ ਰੂਪਵਾਸ ਪਿੰਡ ਦੇ ਲੋਕ ਦੰਗ ਰਹਿ ਗਏ।


ਰੌਲਾ ਸੁਣ ਕੇ ਪਿੰਡ ਵਾਸੀ ਮੌਕੇ ਵੱਲ ਭੱਜੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਕਈ ਜ਼ਖਮੀਆਂ ਦੀ ਹਾਲਤ ਕਾਫੀ ਗੰਭੀਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਪੋਸਟਮਾਰਟਮ ਰੂਮ ਵਿੱਚ ਰਖਵਾਇਆ ਗਿਆ ਹੈ। ਲਾਸ਼ਾਂ ਦਾ ਅੱਜ ਪੋਸਟ ਮਾਰਟਮ ਕੀਤਾ ਜਾਵੇਗਾ।


 


 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

Join Our Official Telegram Channel:

https://t.me/abpsanjhaofficial

 

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ

 

Iphone ਲਈ ਕਲਿਕ ਕਰੋ