ਸੰਗਰੂਰ-ਪਟਿਆਲਾ ਰੋਡ 'ਤੇ ਭਿਆਨਕ ਸੜਕ ਹਾਦਸਾ, 2 ਦੀ ਮੌਤ 1 ਗੰਭੀਰ
ਸੰਗਰੂਰ-ਪਟਿਆਲਾ ਰੋਡ 'ਤੇ ਭਿਆਨਕ ਸੜਕ ਹਾਦਸਾ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖਮੀ ਹੈ।ਅਲਟੋ ਕਾਰ ਅਤੇ ਝੋਨੇ ਦੀ ਭਰੀ ਟ੍ਰਾਲੀ ਪਟਿਆਲਾ ਸਾਇਡ ਤੋਂ ਸੰਗਰੂਰ ਵੱਲ ਜਾ ਰਹੇ ਸੀ ਅਤੇ ਅਚਾਨਕ ਦੋਨਾਂ ਦੀ ਟੱਕਰ ਹੋ ਗਈ।

ਸੰਗਰੂਰ: ਸੰਗਰੂਰ-ਪਟਿਆਲਾ ਰੋਡ 'ਤੇ ਭਿਆਨਕ ਸੜਕ ਹਾਦਸਾ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖਮੀ ਹੈ।ਅਲਟੋ ਕਾਰ ਅਤੇ ਝੋਨੇ ਦੀ ਭਰੀ ਟ੍ਰਾਲੀ ਪਟਿਆਲਾ ਸਾਇਡ ਤੋਂ ਸੰਗਰੂਰ ਵੱਲ ਜਾ ਰਹੇ ਸੀ ਅਤੇ ਅਚਾਨਕ ਦੋਨਾਂ ਦੀ ਟੱਕਰ ਹੋ ਗਈ।
ਪਟਿਆਲਾ ਕਾਲੀ ਮਾਤਾ ਮੰਦਿਰ ਤੋਂ ਦਰਸ਼ਨ ਕਰ ਕੇ ਪਰਿਵਾਰ ਆਪਣੇ ਘਰ ਸੰਗਰੂਰ ਵਾਪਸ ਆ ਰਿਹਾ ਸੀ।ਜਦੋਂ ਸੰਗਰੂਰ ਦੇ ਕੋਲ ਖੁਰਾਨਾ ਪਿੰਡ ਕੋਲ ਇਹ ਹਾਦਸਾ ਵਾਪਰਿਆ।
ਟਰੈਕਟਰ ਟ੍ਰਾਲੀ ਦੇ ਨਾਲ ਕਾਰ ਦੀ ਹੋਈ ਭਿਆਨਕ ਟੱਕਰ ਮਗਰੋਂ ਮਾਂ ਅਤੇ ਪੁੱਤਰ ਦੀ ਮੌਕੇ ਉੱਤੇ ਮੌਤ ਹੋ ਗਈ।ਜਦਕਿ ਇੱਕ ਹੋਰ ਗੰਭੀਰ ਜ਼ਖਮੀ ਹੈ। ਜਿਸ ਨੂੰ ਸੰਗਰੂਰ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਭਰਤੀ ਕੀਤਾ ਗਿਆ ਹੈ।
ਪੀੜਤ ਪਰਿਵਾਰ ਦੇ ਜਾਣਕਾਰ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲਾ ਕਾਕਾ ਰਾਮ ਪਰਿਵਾਰ ਨਾਲ ਪਟਿਆਲਾ ਕਾਲੀ ਮਾਤਾ ਮੰਦਿਰ ਮੱਥਾ ਟੇਕ ਕੇ ਵਾਪਸ ਸੰਗਰੂਰ ਆ ਰਹੇ ਸੀ ਅਤੇ ਸੰਗਰੂਰ ਦੇ ਕੋਲ ਝੋਨੇ ਦੀ ਭਰੀ ਹੋਈ ਟਰੈਕਟਰ ਟ੍ਰਾਲੀ ਦੇ ਨਾਲ ਉਨ੍ਹਾਂ ਦੀ ਅਲਟੋ ਕਾਰ ਦੀ ਟੱਕਰ ਹੋ ਗਈ ਬੇਟੇ ਅਤੇ ਮਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦੋਂ ਕਿ ਕਾਕੇ ਦੀ ਪਤਨੀ ਗੰਭੀਰ ਰੂਪ ਤੋਂ ਜ਼ਖਮੀ ਹੋ ਗਈ ਜਿਸਨੂੰ ਸਿਵਲ ਹਸਪਤਾਲ ਸੰਗਰੂਰ ਵਿੱਚ ਭਰਤੀ ਕਰਵਾਇਆ ਗਿਆ ਹੈ।
ਸਿਵਲ ਹਸਪਤਾਲ ਦੇ ਡਾਕਟਰ ਨੇ ਮੀਡਿਆ ਕਰਮੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਅੰਦਾਜ਼ਾ 70 ਸਾਲ ਅਤੇ ਦੂਜੇ ਦੀ 40 ਸਾਲ ਸੀ। ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਇੱਕ ਮਰੀਜ਼ ਜੋ ਗੰਭੀਰ ਰੂਪ ਵਿੱਚ ਜ਼ਖਮੀ ਹੈ।ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















