Blast in Ludhiana: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਹਿਸ਼ਤ ਦਾ ਮਾਹੌਲ, ਖੁਫੀਆ ਏਜੰਸੀਆਂ ਨੇ ਦਿੱਤੀ ਚੇਤਾਵਨੀ
ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਵੀ ਨਜ਼ਰ ਰੱਖਣ ਲਈ ਕਿਹਾ ਹੈ।

ਨਵੀਂ ਦਿੱਲੀ: ਖੁਫੀਆ ਏਜੰਸੀਆਂ ਨੇ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਅੱਤਵਾਦੀ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਇਸ ਸਬੰਧੀ ਸੂਬਾ ਪੁਲਿਸ ਨੂੰ ਸੰਵੇਦਨਸ਼ੀਲ ਅਦਾਰਿਆਂ ਦੀ ਸੁਰੱਖਿਆ ਨੂੰ ਹੋਰ ਵਧਾਉਣ ਤੇ ਸੋਸ਼ਲ ਮੀਡੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀ ਗਤੀਵਿਧੀਆਂ ਦੀ ਸੰਭਾਵਨਾ ਨੂੰ ਲੈ ਕੇ ਸੂਬਾ ਪੁਲਿਸ ਨੂੰ ਪਹਿਲਾਂ ਹੀ ਕਈ ਸੁਰੱਖਿਆ ਸਲਾਹਾਂ ਦਿੱਤੀਆਂ ਜਾ ਚੁੱਕੀਆਂ ਹਨ। ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀ ਇਸ ਸਬੰਧੀ ਸੂਬਾ ਪੁਲਿਸ ਤੇ ਸਥਾਨਕ ਖੁਫੀਆ ਏਜੰਸੀ ਨਾਲ ਤਾਲਮੇਲ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਸੂਬੇ ਦੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਅਸੀਂ ਸੋਸ਼ਲ ਮੀਡੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਸ਼ਮੀਰ ਨਾਲੋਂ ਪੰਜਾਬ ਦੇ ਹਾਲਾਤ ਜ਼ਿਆਦਾ ਨਾਜ਼ੁਕ ਹਨ।
ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਸਰਹੱਦੀ ਖੇਤਰ ਵਿੱਚ ਡ੍ਰੋਨ ਗਤੀਵਿਧੀਆਂ ਦੇਖੀਆਂ ਗਈਆਂ, ਜਿੱਥੇ ਭਾਰਤੀ ਖੇਤਰ ਵਿੱਚ ਵਿਸਫੋਟਕ ਤੇ ਹਥਿਆਰ ਸੁੱਟੇ ਗਏ ਸੀ। ਇਸ ਗੱਲ ਦੀ ਸੰਭਾਵਨਾ ਹੈ ਕਿ ਇਨ੍ਹਾਂ ਦੀ ਵਰਤੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਅਸਥਿਰ ਕਰਨ ਲਈ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਹਾਲ ਹੀ 'ਚ ਲੁਧਿਆਣਾ 'ਚ ਬੰਬ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਲੁਧਿਆਣਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਤਿੰਨ ਜ਼ਖ਼ਮੀ ਹੋ ਗਏ ਸੀ।
ਇਹ ਵੀ ਪੜ੍ਹੋ: Keep Call Records: ਸੁਰੱਖਿਆ ਦਾ ਹਵਾਲਾ ਦਿੰਦੇ ਹੋਏ, ਕੇਂਦਰ ਨੇ ਫੋਨ ਫਰਮਾਂ ਨੂੰ ਦੋ ਸਾਲਾਂ ਲਈ ਕਾਲ ਰਿਕਾਰਡ ਰੱਖਣ ਲਈ ਕਿਹਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
