ਪੜਚੋਲ ਕਰੋ
Advertisement
ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ! ਸਰਹੱਦੀ ਇਲਾਕਿਆਂ 'ਚ 24 ਘੰਟੇ ਲੱਗਣਗੇ ਹਥਿਆਰਬੰਦ ਨਾਕੇ, QRT ਟੀਮਾਂ ਵੀ ਰਹਿਣਗੀਆਂ ਤਾਇਨਾਤ
ਪੰਜਾਬ ਵਿੱਚ ਅੱਤਵਾਦੀ ਅਲਰਟ ਨੂੰ ਲੈ ਕੇ ਪੰਜਾਬ ਪੁਲਿਸ ਨੇ ਇੱਕ ਫੁੱਲਪਰੂਫ਼ ਪਲਾਨ ਤਿਆਰ ਕੀਤਾ ਹੈ। ਇਸ ਤਹਿਤ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਸੱਤ ਦਿਨ 24 ਘੰਟੇ ਹਥਿਆਰਬੰਦ ਨਾਕੇ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਵਿੱਚ ਅੱਤਵਾਦੀ ਅਲਰਟ ਨੂੰ ਲੈ ਕੇ ਪੰਜਾਬ ਪੁਲਿਸ ਨੇ ਇੱਕ ਫੁੱਲਪਰੂਫ਼ ਪਲਾਨ ਤਿਆਰ ਕੀਤਾ ਹੈ। ਇਸ ਤਹਿਤ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਸੱਤ ਦਿਨ 24 ਘੰਟੇ ਹਥਿਆਰਬੰਦ ਨਾਕੇ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਹੈੱਡਕੁਆਰਟਰ ਨੇ ਜ਼ਿਲ੍ਹਿਆਂ ਦੀ QRT ਟੀਮ ਨੂੰ ਵੀ ਅਲਰਟ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ 23 ਜ਼ਿਲ੍ਹਿਆਂ ਦੇ ਸਾਰੇ ਪੁਲਿਸ ਇੰਸਪੈਕਟਰ ਜਨਰਲਾਂ, ਡਿਪਟੀ ਇੰਸਪੈਕਟਰ ਜਨਰਲਾਂ ਤੇ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹਿਆਂ ਵਿੱਚ ਸਾਰੇ ਸੰਵੇਦਨਸ਼ੀਲ ਟਿਕਾਣਿਆਂ ਤੇ ਸੰਭਾਵਿਤ ਟੀਚਿਆਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਯੋਜਨਾਬੰਦੀ ਤੇ ਸਮੀਖਿਆ ਕਰਨ ਲਈ ਨਿੱਜੀ ਤੌਰ 'ਤੇ ਸ਼ਾਮਲ ਹੋਣ।
ਦਰਅਸਲ 'ਚ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਨੂੰ ਇਨਪੁਟ ਦਿੱਤੇ ਹਨ ਕਿ ਪਾਕਿਸਤਾਨ ਨੇ ਰਾਜਸਥਾਨ ਦੇ ਜੈਸਲਮੇਰ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਲਈ ਪੰਜ ਅੱਤਵਾਦੀਆਂ ਨੂੰ ਭੇਜਿਆ ਹੈ। ਕੇਂਦਰ ਦੇ ਇਸ ਇਨਪੁਟ ਤੋਂ ਬਾਅਦ ਪੰਜਾਬ ਤੇ ਰਾਜਸਥਾਨ ਦੀ ਪੁਲਿਸ ਅਲਰਟ ਮੋਡ 'ਤੇ ਆ ਗਈ ਹੈ। ਜ਼ਿਲ੍ਹਿਆਂ ਨੂੰ ਭੇਜੀ ਗਈ ਫੁਲਪਰੂਫ਼ ਯੋਜਨਾ ਵਿੱਚ ਕਿਹਾ ਗਿਆ ਹੈ ਕਿ ਸਾਰੀਆਂ ਸੜਕਾਂ ਖਾਸ ਕਰਕੇ ਸਰਹੱਦੀ ਖੇਤਰ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਦਿਨ ਦੇ 24 ਘੰਟੇ ਹਥਿਆਰਬੰਦ ਨਾਕਿਆਂ ਦੀ ਤਾਇਨਾਤੀ ਯਕੀਨੀ ਬਣਾਈ ਜਾਵੇ ਤਾਂ ਜੋ ਕੌਮਾਂਤਰੀ ਸਰਹੱਦ ’ਤੇ ਕਿਸੇ ਵੀ ਵਿਅਕਤੀ ਤੇ ਅਤਿਵਾਦੀ ਗਤੀਵਿਧੀਆਂ ਨੂੰ ਕਮਜ਼ੋਰ ਕੀਤਾ ਜਾ ਸਕੇ।
ਰੱਖਿਆ ਅਦਾਰਿਆਂ 'ਤੇ ਤਾਇਨਾਤ ਬੁਲੇਟ ਪਰੂਫ਼ ਵਾਹਨ
ਅਲਰਟ ਵਿੱਚ ਕਿਹਾ ਗਿਆ ਹੈ ਕਿ QRT ( Quick Reaction Team) ਅਲਰਟ ਰਹੇਗੀ। ਨਾਲ ਹੀ, ਬੀਪੀ (ਬੁਲਟ ਪਰੂਫ਼) ਵਾਹਨਾਂ ਨੂੰ ਮੁੱਖ ਸਰਕਾਰੀ ਇਮਾਰਤਾਂ ਖਾਸ ਤੌਰ 'ਤੇ ਪੁਲਿਸ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੇ ਰੱਖਿਆ ਸਥਾਪਨਾਵਾਂ, ਸਥਾਪਨਾਵਾਂ ਦੇ ਕੋਲ ਅਤੇ ਖ਼ਤਰੇ ਵਿੱਚ ਕਿਸੇ ਵੀ ਹੋਰ ਮਹੱਤਵਪੂਰਨ ਸਥਾਪਨਾ ਨੇੜੇ ਤਾਇਨਾਤ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਅਲਰਟ ਵਿੱਚ ਸੀਸੀਟੀਵੀ ਫੀਡ ਦੀ ਰੀਅਲ ਟਾਈਮ ਨਿਗਰਾਨੀ ਤੇ ਡੇਟਾ ਦੇ ਬੈਕਅੱਪ ਨਾਲ ਨਾਈਟ ਵਿਜ਼ਨ ਸੀਸੀਟੀਵੀ ਕੈਮਰਿਆਂ ਰਾਹੀਂ ਸਾਰੇ ਸੰਵੇਦਨਸ਼ੀਲ ਖੇਤਰਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।
ਪਾਕਿਸਤਾਨ ਤੋਂ ਆਉਣ ਵਾਲੇ ਕੋਰੀਅਰਾਂ 'ਤੇ ਵੀ ਨਜ਼ਰ
ਅਲਰਟ ਵਿੱਚ ਕਿਹਾ ਗਿਆ ਹੈ ਕਿ ਜਾਣੇ-ਪਛਾਣੇ ਅਤੇ ਸ਼ੱਕੀ ਸਰਹੱਦ ਪਾਰ ਤਸਕਰਾਂ ਅਤੇ ਕੋਰੀਅਰਾਂ 'ਤੇ ਨੇੜਿਓਂ ਨਜ਼ਰ ਰੱਖੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲਾਇਆ ਜਿਸ ਸਕੇ ਕਿ ਉਹ ਕਿਸੇ ਵੀ ਪਾਕਿ-ਅਧਾਰਤ ਇਕਾਈਆਂ ਦੇ ਸੰਪਰਕ ਵਿਚ ਤਾਂ ਨਹੀਂ ਹਨ। ਇਸ ਦੀ ਵਰਤੋਂ ਸਰਹੱਦ ਪਾਰ ਤੋਂ ਘੁਸਪੈਠ ਜਾਂ ਹਥਿਆਰਾਂ ਤੇ ਵਿਸਫੋਟਕਾਂ ਦੀ ਤਸਕਰੀ ਲਈ ਕੀਤੀ ਜਾ ਸਕਦੀ ਹੈ।
ਜੇਲ੍ਹਾਂ 'ਚ ਬੰਦ ਅੱਤਵਾਦੀਆਂ 'ਤੇ ਰੱਖੀ ਜਾਵੇ ਨਜ਼ਰ
ਪੰਜਾਬ ਪੁਲਿਸ ਨੇ ਸਲਾਹ ਦਿੱਤੀ ਹੈ ਕਿ ਅਧਿਕਾਰੀ ਜੇਲ੍ਹਾਂ ਵਿੱਚ ਅੱਤਵਾਦੀਆਂ ਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖਣ। ਅਲਰਟ ਵਿਚ ਸੁਝਾਅ ਦਿੱਤਾ ਗਿਆ ਹੈ ਕਿ ਜੇਲ੍ਹ ਦੇ ਬਾਹਰ ਸਾਰੇ ਅੱਤਵਾਦੀਆਂ ਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦਾ ਵਿਸ਼ੇਸ਼ ਕੰਮ ਲਿਆ ਜਾ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਆਈਪੀਐਲ
Advertisement