Punjab News: ਬੀਤੇ ਦਿਨੀਂ ਕੋਟਕਪੂਰਾ ਵਿੱਚ ਕਤਲ ਹੋਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਸਿੱਖ ਫਾਰ ਜਸਟਿਸ (ਐੱਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਸੂਬੇ ਦੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦਿੱਤਾ ਹੈ। ਪੰਨੂ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਲੇ ਨੂੰ SFJ ਵੱਲੋਂ 2.50 ਲੱਖ ਰੁਪਏ ਦਿੱਤੇ ਜਾਣਗੇ।
ਪੰਨੂ ਨੇ ਇਹ ਵੀਡੀਓ ਪ੍ਰਦੀਪ ਸਿੰਘ ਦੇ ਕਤਲ ਤੋਂ ਅਗਲੇ ਹੀ ਦਿਨ ਜਾਰੀ ਕੀਤੀ ਹੈ। ਜਿਸ ਵਿੱਚ ਉਹ ਪੈਸੇ ਦੀ ਖ਼ਾਤਰ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਂਦਾ ਨਜ਼ਰ ਆ ਰਿਹਾ ਹੈ। ਪੰਨੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਨੂੰ ਸਜ਼ਾ ਦੇਣ ਵਾਲੇ ਹਰ ਨੌਜਵਾਨ ਨੂੰ SFJ ਵੱਲੋਂ 2.50 ਲੱਖ ਰੁਪਏ ਦਿੱਤੇ ਜਾਣਗੇ ਤਾਂ ਜੋ ਉਹ ਕਾਨੂੰਨੀ ਲੜਾਈ ਲੜ ਸਕਣ।
ਪੰਨੂ ਇਸ ਵੀਡੀਓ ਵਿੱਚ ਖਾਲਿਸਤਾਨ ਦੀ ਮੰਗ ਉਠਾ ਰਹੇ ਹਨ। ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਗੁਲਾਮੀ ਵਿੱਚ ਜੀਅ ਰਹੇ ਹਨ। ਇਸ ਦਾ ਇੱਕੋ ਇੱਕ ਹੱਲ ਹੈ ਖਾਲਿਸਤਾਨ। ਭਾਰਤ ਦੀਆਂ ਸਰਕਾਰਾਂ ਸਿੱਖਾਂ ਦੇ ਹੱਕ ਵਿੱਚ ਨਹੀਂ ਹਨ। ਇਹਨਾਂ ਨੇ ਸਿੱਖਾਂ ਨੂੰ ਮਾਰਿਆ ਹੈ। ਇਸ ਸਿਸਟਮ ਨੂੰ ਜੜ੍ਹੋਂ ਪੁੱਟਣਾ ਪਵੇਗਾ ਅਤੇ ਅਜਿਹਾ ਖਾਲਿਸਤਾਨ ਤੋਂ ਹੀ ਹੋ ਸਕਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ