(Source: ECI/ABP News)
ਅੱਤਵਾਦੀ ਲਖਬੀਰ ਲੰਡਾ ਕਰਾਇਆ ਸੂਰੀ ਦਾ ਕਤਲ, ਸ਼ੋਸ਼ਲ ਮੀਡੀਆ 'ਤੇ ਪੋਸਟ ਪਾ ਲਈ ਜ਼ੁੰਮੇਵਾਰੀ
Amritsar News: ਹਿੰਦੂ ਆਗੂ ਅਤੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਦੀ ਜਿੰਮੇਵਾਰੀ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਲਖਬੀਰ ਲੰਡਾ ਹਰੀਕੇ ਨੇ ਲਈ ਹੈ।

Amritsar News: ਹਿੰਦੂ ਆਗੂ ਅਤੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਦੀ ਜਿੰਮੇਵਾਰੀ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਲਖਬੀਰ ਲੰਡਾ ਹਰੀਕੇ ਨੇ ਲਈ ਹੈ। ਲਖਬੀਰ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਸੂਰੀ ਨੂੰ ਸਾਡੇ ਭਰਾਵਾਂ ਨੇ ਮਾਰਿਆ ਹੈ।
ਬਾਕੀ ਕੌਮ ਜਾਂ ਕਿਸੇ ਵੀ ਧਰਮ ਬਾਰੇ ਜੋ ਕੋਈ ਮਾੜਾ ਬੋਲਦਾ ਹੈ, ਉਸ ਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਸਭ ਦੀ ਵਾਰੀ ਆਵੇਗੀ। ਇਹ ਨਾ ਸੋਚੋ ਕਿ ਉਹ ਸੁਰੱਖਿਆ ਲੈ ਕੇ ਬਚ ਜਾਵੇਗਾ। ਇਹ ਤਾਂ ਸ਼ੁਰੂਆਤ ਹੈ। ਹਾਲਾਂਕਿ ਇਹ ਪੋਸਟ ਅੱਤਵਾਦੀ ਲਖਬੀਰ ਦੀ ਹੈ ਪਰ ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।ਦੂਜੇ ਪਾਸੇ ਇਸ ਕਤਲ ਤੋਂ ਬਾਅਦ ਹਿੰਦੂ ਸੰਗਠਨਾਂ ਅਤੇ ਪਰਿਵਾਰ ਨੇ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਦੇਰ ਸ਼ਾਮ ਸੁਧੀਰ ਸੂਰੀ ਦੀ ਲਾਸ਼ ਨੂੰ ਫੋਰਟਿਸ ਐਸਕਾਰਟ ਤੋਂ ਸਿਵਲ ਹਸਪਤਾਲ ਮੋਰਚੁਰੀ ਵਿਖੇ ਭੇਜ ਦਿੱਤਾ ਗਿਆ। ਸੁਧੀਰ ਸੂਰੀ ਦੀ ਲਾਸ਼ ਅੱਜ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਪਰਿਵਾਰ ਨੇ ਮੰਗ ਕੀਤੀ ਕਿ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਨਹੀਂ ਤਾਂ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਡੀਜੀਪੀ ਗੌਰਵ ਯਾਦਵ ਦੇਰ ਰਾਤ ਦੌਰਾ ਕਰਨ ਪਹੁੰਚੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ ਅਤੇ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਤਣਾਅਪੂਰਨ ਸਥਿਤੀ ਦੇ ਵਿਚਕਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਡੇਰਾ ਬਿਆਸ ਦੇ ਮੁਖੀ ਨੂੰ ਮਿਲਣਗੇ।
ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਮੰਦਰ ਵਿੱਚ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਇਸ ਮਾਮਲੇ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਉਰਫ਼ ਸੈਂਡੀ ਜੋ ਕਿ ਗੋਪਾਲ ਮੰਦਰ ਨੇੜੇ ਕੱਪੜੇ ਦੀ ਦੁਕਾਨ ਕਰਦਾ ਹੈ, ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਗੋਲੀ ਚਲਾਉਣ ਲਈ ਵਰਤੀ ਜਾਂਦੀ ਇੱਕ .32 ਬੋਰ ਦਾ ਲਾਇਸੈਂਸੀ ਪਿਸਤੌਲ ਵੀ ਬਰਾਮਦ ਹੋਇਆ ਹੈ। ਸੰਦੀਪ ਸੈਂਡੀ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਪੁਲਿਸ ਖੁੱਲ੍ਹ ਕੇ ਗੱਲ ਨਹੀਂ ਕਰ ਰਹੀ ਹੈ। ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੀ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਸੀ।
ਹਿੰਦੂ ਸੰਗਠਨਾਂ ਨੇ ਬੰਦ ਵਿੱਚ ਸਮਰਥਨ ਦੀ ਮੰਗ ਕੀਤੀ ਹੈ
ਸੁਧੀਰ ਸੂਰੀ ਕਤਲ ਕਾਂਡ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਹਿੰਦੂ ਜਥੇਬੰਦੀਆਂ ਨੇ ਵੀ ਪੰਜਾਬ ਬੰਦ ਵਿੱਚ ਸਾਰਿਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ, ਤਾਂ ਜੋ ਆਪਸੀ ਸਦਭਾਵਨਾ ਬਣੀ ਰਹੇ। ਪਰ ਇਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਸੋਸ਼ਲ ਮੀਡੀਆ 'ਤੇ ਬੰਦ ਦਾ ਵਿਰੋਧ ਕਰ ਰਹੀਆਂ ਹਨ। ਜਿਸ ਤੋਂ ਬਾਅਦ ਅੱਜ ਪੰਜਾਬ ਵਿੱਚ ਮਾਮੂਲੀ ਝੜਪਾਂ ਦੀ ਸਥਿਤੀ ਬਣੀ ਹੋਈ ਹੈ।
ਸੁਧੀਰ ਸੂਰੀ ਦੀ ਲਾਸ਼ ਨੂੰ ਫਿਲਹਾਲ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਅੱਜ ਉਸ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਵਿੱਚ ਹੀ ਕੀਤਾ ਜਾਵੇਗਾ। ਪੁਲੀਸ ਨੇ ਸਿਵਲ ਹਸਪਤਾਲ ਦੇ ਐਸਐਮਓ ਨੂੰ ਬੋਰਡ ਬਣਾਉਣ ਦੀ ਮੰਗ ਕੀਤੀ ਹੈ। ਅੱਜ ਕਾਗਜ਼ੀ ਕਾਰਵਾਈ ਤੋਂ ਬਾਅਦ ਬੋਰਡ ਦਾ ਗਠਨ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਡੀਜੀਪੀ ਨੇ ਅਫਵਾਹਾਂ ਤੋਂ ਦੂਰ ਰਹਿਣ ਲਈ ਕਿਹਾ
ਦੇਰ ਰਾਤ ਡੀਜੀਪੀ ਗੌਰਵ ਯਾਦਵ ਵੀ ਅੰਮ੍ਰਿਤਸਰ ਪਹੁੰਚ ਗਏ। ਅੰਮ੍ਰਿਤਸਰ ਪਹੁੰਚਦੇ ਹੀ ਉਹ ਸਭ ਤੋਂ ਪਹਿਲਾਂ ਗੋਪਾਲ ਮੰਦਰ ਕੋਲ ਗਏ, ਜਿੱਥੇ ਇਹ ਸਾਰੀ ਘਟਨਾ ਵਾਪਰੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੋਂ ਦੂਰ ਰਹਿਣ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
