ਸੰਗਰੂਰ: ਅੱਜ ਸੰਗਰੂਰ ਵਿੱਚ ਬੀਐਡ ਟੈਟ ਪਾਸ ਤੇ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਿਵਾਸ ਅਸਥਾਨ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਇਨ੍ਹਾਂ ਅਧਿਆਪਕਾਂ ਦੀ ਮੰਗ ਹੈ ਕਿ ਸਿੱਖਿਆ ਵਿਭਾਗ ਵਿੱਚ ਉਨ੍ਹਾਂ ਦੀ ਨੌਕਰੀ ਦੀ ਨੋਟੀਫਿਕੇਸ਼ਨ ਨੂੰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਲੁਧਿਆਣਾ-ਦਿੱਲੀ ਹਾਈਵੇ ਨੂੰ ਵੀ ਇੱਕ ਘੰਟੇ ਲਈ ਜਾਮ ਕੀਤਾ। ਇਨ੍ਹਾਂ ਅਧਿਆਪਕਾਂ ਦੀ ਮੀਟਿੰਗ 16 ਜਨਵਰੀ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਨਾਲ ਤੈਅ ਹੋਈ ਹੈ। ਇਸ ਤੋਂ ਪਹਿਲਾਂ 14 ਜਨਵਰੀ ਨੂੰ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਅਧਿਆਪਕਾਂ ਬਾਰੇ ਫੈਸਲਾ ਆਉਣ ਦੀ ਉਮੀਦ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਤੇ ਸਿੱਖਿਆ ਮੰਤਰੀ ਆਪਣੇ ਵਾਅਦੇ ਨੂੰ ਪੂਰਾ ਨਹੀਂ ਕਰਦੇ ਤਾਂ 26 ਜਨਵਰੀ ਨੂੰ ਇਕ ਗੁਪਤ ਐਕਸ਼ਨ ਲਿਆ ਜਾਵੇਗੀ, ਜਿਸ ਬਾਰੇ ਕਿਸੇ ਨੂੰ ਵੀ ਜਾਣਕਾਰੀ ਨਹੀਂ ਦਿੱਤੀ ਜਾਵੇਗੀ।
ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਨੂੰ ਗੁਪਤ ਐਕਸ਼ਨ ਦੀ ਦਿੱਤੀ ਚੇਤਾਵਨੀ
ਏਬੀਪੀ ਸਾਂਝਾ | 12 Jan 2020 07:09 PM (IST)