ਮੱਤੇਵਾੜਾ ਦੀ ਥਾਂ ਫਤਹਿਗੜ੍ਹ ਸਾਹਿਬ 'ਚ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੀ ਪੇਸ਼ਕਸ਼, ਸੀਐਮ ਭਗਵੰਤ ਮਾਨ ਨੇ ਲਿਖੀ ਕੇਂਦਰ ਨੂੰ ਚਿੱਠੀ
ਪੰਜਾਬ ਵਿੱਚ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੀ ਪੇਸ਼ਕਸ਼ ਕੀਤੀ ਹੈ।
ਚੰਡੀਗੜ੍ਹ: ਪੰਜਾਬ ਵਿੱਚ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ 1000 ਏਕੜ ਜ਼ਮੀਨ 'ਤੇ ਟੈਕਸਟਾਈਲ ਪਾਰਕ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਪਿਛਲੀ ਸਰਕਾਰ ਨੇ ਮੱਤੇਵਾੜਾ ਵਿਖੇ ਪਾਰਕ ਲਗਾਉਣ ਦੀ ਮਨਜ਼ੂਰੀ ਦਿੱਤੀ ਸੀ। ਮੁੱਖ ਮੰਤਰੀ ਨੇ ਮੱਤੇਵਾੜਾ ਦੀ ਥਾਂ ਦੂਜੀ ਥਾਂ ਪਾਰਕ ਬਣਾਉਣ ਦਾ ਐਲਾਨ ਕੀਤਾ ਸੀ।
ਸੀਐਮ ਭਗਵੰਤ ਮਾਨ ਬੀਤੇ ਕੁਝ ਮਹੀਨੇ ਪਹਿਲਾ ਕੀਤਾ ਸੀ ਰੱਦ
ਲੁਧਿਆਣਾ ਦੇ ਮੱਤੇਵਾੜਾ ਜੰਗਲਾਂ ਵਿੱਚ ਟੈਕਸਟਾਈਲ ਇੰਡਸਟਰੀ ਦਾ ਪ੍ਰੋਜੈਕਟ ਰੱਦ ਕਰ ਦਿੱਤਾ ਗਿਆ।ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਸੰਘਰਸ਼ ਕਰ ਰਹੀ ਜਨਤਕ ਐਕਸ਼ਨ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਪਾਣੀ ਅਤੇ ਜੰਗਲ ਲਈ ਠੀਕ ਨਹੀਂ ਹੈ। ਇਸ ਲਈ ਇਸ ਨੂੰ ਰੱਦ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਦਰਿਆ ਦੇ ਨੇੜੇ ਕਿਧਰੇ ਵੀ ਕੋਈ ਪ੍ਰਾਜੈਕਟ ਨਹੀਂ ਲੱਗਣ ਦਿੱਤਾ ਜਾਵੇਗਾ। ਮੀਟਿੰਗ ਵਿੱਚ ਲੋਕ ਐਕਸ਼ਨ ਕਮੇਟੀ ਦੀ ਤਰਫੋਂ ਜਸਕੀਰਤ ਸਿੰਘ, ਕਪਿਲ ਅਰੋੜਾ, ਅਮਨਦੀਪ ਸਿੰਘ ਬੈਂਸ, ਕਰਨਲ ਸੀਐਮ ਲਖਨਪਾਲ, ਕੁਲਦੀਪ ਖਹਿਰਾ, ਮਹਿੰਦਰ ਸਿੰਘ ਸੇਖੋਂ, ਰਣਜੋਧ ਸਿੰਘ ਅਤੇ ਮਨਿੰਦਰਜੀਤ ਸਿੰਘ ਬੈਨੀਪਾਲ ਹਾਜ਼ਰ ਸਨ।
ਕੈਪਟਨ ਸਰਕਾਰ ਨੇ ਦਿੱਤੀ ਸੀ ਮਨਜ਼ੂਰੀ
ਮਾਨ ਨੇ ਕਿਹਾ ਕਿ ਜਿਨ੍ਹਾਂ ਨੂੰ ਪਹਿਲਾਂ ਜੰਗਲ ਦੀ ਸੰਭਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਉਨ੍ਹਾਂ ਨੇ ਇਸ ਨੂੰ ਵੇਚਣਾ ਸ਼ੁਰੂ ਕਰ ਦਿੱਤਾ ਹੈ। ਅੱਜ ਕੱਲ ਮੱਤੇਵਾੜਾ ਦੇ ਜੰਗਲ ਦੀ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕੈਪਟਨ ਸਰਕਾਰ ਨੂੰ ਟੈਕਸਟਾਈਲ ਇੰਡਸਟਰੀ ਲਈ ਪ੍ਰਸਤਾਵ ਭੇਜਿਆ ਸੀ। ਜਿਸ ਵਿੱਚ 1000 ਏਕੜ ਰਕਬੇ ਵਿੱਚ ਫੈਕਟਰੀ ਲਗਾਈ ਜਾਣੀ ਸੀ। ਕੈਪਟਨ ਸਰਕਾਰ ਨੇ ਬਿਨਾਂ ਕੁਝ ਦੇਖੇ ਇਸ ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਬਣਨ ਤੋਂ ਬਾਅਦ ਫਾਈਲ ਸਾਡੇ ਕੋਲ ਆਈ ਸੀ। ਇਸ ਪ੍ਰਾਜੈਕਟ ਨਾਲ ਜੰਗਲ ਤਬਾਹ ਹੋ ਜਾਣਗੇ। ਪਾਣੀ ਸਤਲੁਜ ਨੂੰ ਜਾਂਦਾ ਹੈ। ਉਸਨੂੰ ਜ਼ਹਿਰੀਲਾ ਕਰ ਦਿੰਦਾ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।