ਪੜਚੋਲ ਕਰੋ

ਚਰਚ ਵਿੱਚ ਬੇਅਦਬੀ ਦਾ ਮਾਮਲਾ : ਈਸਾਈ ਭਾਈਚਾਰੇ ਦੀ ਚੇਤਾਵਨੀ - ਜੇਕਰ ਇਕ ਹਫਤੇ 'ਚ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਪੂਰੇ ਪੰਜਾਬ 'ਚ ਹੋਵੇਗਾ ਚੱਕਾ ਜਾਮ

 ਤਰਨਤਰਨ ਦੇ ਕਸਬਾ ਪੱਟੀ ਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਚਰਚ ਵਿਚ ਹੋਈ ਭੰਨਤੋੜ ਅਤੇ ਬੇਅਦਬੀ ਨੂੰ ਲੈ ਕੇ ਈਸਾਈ ਭਾਈਚਾਰੇ ਦਾ ਗੁੱਸਾ ਵਧਦਾ ਜਾ ਰਿਹਾ ਹੈ। ਉਹ ਸਿਰਫ਼ ਇੱਕ ਹੀ ਮੰਗ ਕਰ ਰਿਹਾ ਹੈ ਕਿ ਇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਜਲੰਧਰ :  ਤਰਨਤਰਨ ਦੇ ਕਸਬਾ ਪੱਟੀ ਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਚਰਚ ਵਿਚ ਹੋਈ ਭੰਨਤੋੜ ਅਤੇ ਬੇਅਦਬੀ ਨੂੰ ਲੈ ਕੇ ਈਸਾਈ ਭਾਈਚਾਰੇ ਦਾ ਗੁੱਸਾ ਵਧਦਾ ਜਾ ਰਿਹਾ ਹੈ। ਉਹ ਸਿਰਫ਼ ਇੱਕ ਹੀ ਮੰਗ ਕਰ ਰਿਹਾ ਹੈ ਕਿ ਇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਇਸ ਕਾਰਨ ਅੱਜ ਈਸਾਈ ਭਾਈਚਾਰੇ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਜਲੰਧਰ ਦੇ ਏਡੀਸੀ ਨੂੰ ਮੰਗ ਪੱਤਰ ਸੌਂਪਿਆ। 

ਇਸ ਮੌਕੇ ਪਾਦਰੀ ਸੋਨਾਵਰ ਭੱਟੀ ਨੇ ਕਿਹਾ ਕਿ ਤਰਨਤਾਰਨ ਵਿੱਚ ਚਰਚ ਦੇ ਅੰਦਰ ਹੋਈ ਮੂਰਤੀਆਂ ਦੀ ਭੰਨਤੋੜ ਅਤੇ ਬੇਅਦਬੀ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਚੁੱਕੀ ਹੈ। ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਉੱਥੇ ਕਿਹੜੇ ਲੋਕ ਭੰਨਤੋੜ ਕਰ ​​ਰਹੇ ਹਨ। ਉਨ੍ਹਾਂ ਦੀ ਪਛਾਣ ਵੀ ਹੋ ਗਈ ਹੈ ਪਰ ਪੁਲਿਸ ਨੇ ਅਜੇ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ।

ਇਸ ਸਬੰਧੀ ਉਨ੍ਹਾਂ ਜਲੰਧਰ ਦੇ ਏਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ, ਜਿਸ ਰਾਹੀਂ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਸਰਕਾਰ ਨੇ ਇੱਕ ਹਫ਼ਤੇ ਵਿੱਚ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਪੂਰੇ ਪੰਜਾਬ ਵਿੱਚ ਚੱਕਾ ਜਾਮ ਕਰਨਗੇ। ਇਸ ਦੇ ਨਾਲ ਹੀ ਏ.ਡੀ.ਸੀ ਨੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ।

ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਠੱਕਰਪੁਰਾ ਵਿੱਚ ਸਥਿਤ ਕ੍ਰਿਸ਼ਚਨ ਭਾਈਚਾਰੇ ਦੀ ਕੈਥੋਲਿਕ ਚਰਚ ਵਿੱਚ ਮੂਰਤੀਆਂ ਦੀ ਭੰਨ ਤੋੜ ਕਰਕੇ ਬੇਅਦਬੀ ਕਰਨ ਦਾ ਮਾਮਲੇ ਦੀ ਜਾਂਚ ਜਾਰੀ ਹੈ। ਇਸ ਕੇਸ ਵਿੱਚ ਵਿਸ਼ੇਸ਼ ਜਾਂਚ ਟੀਮ ਤਫ਼ਤੀਸ਼ ਕਰ ਰਹੀ ਹੈ। ਕੱਲ੍ਹ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਇਸ SIT ਨਾਲ ਮੁਲਾਕਾਤ ਕੀਤੀ ਅਤੇ ਘਟਨਾ ਵਾਲੀ ਥਾਂ ਦਾ ਦੌਰਾ ਵੀ ਕੀਤਾ।

ਦੱਸ ਦੇਈਏ ਕਿ 30 ਅਗਸਤ ਦੀ ਰਾਤ ਨੂੰ ਤਰਨਤਰਨ ਦੇ ਕਸਬਾ ਪੱਟੀ ਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਚਰਚ ਵਿਚ ਦੇਰ ਰਾਤ ਕੁਝ ਲੋਕਾਂ ਨੇ ਭੰਨਤੋੜ ਕੀਤੀ ਸੀ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ ਸੀ। ਸ਼ਰਾਰਤੀ ਅਨਸਰ ਚਰਚ 'ਚ ਦਾਖਲ ਹੋ ਕੇ ਮਾਂ ਮਰੀਅਮ ਦੀ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਪ੍ਰਭੂ ਯਿਸੂ ਮਸੀਹ ਦੀ ਮੂਰਤੀ ਦੀ ਭੰਨਤੋੜ ਕੀਤੀ। ਇਹ ਸਾਰੀ ਘਟਨਾ ਚਰਚ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ।

ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਕਾਫ਼ੀ ਜ਼ਿਆਦਾ ਰੋਸ ਪਾਇਆ ਗਿਆ ਅਤੇ ਉਨ੍ਹਾਂ ਪੱਟੀ ਚੌਂਕ ਨੂੰ ਜਾਮ ਕਰ ਦਿੱਤਾ। ਹਾਲਾਂਕਿ ਪ੍ਰਸ਼ਾਸਨ ਦੇ ਭਰੋਸਾ ਦੇਣ ਮਗਰੋਂ ਧਰਨਾ ਚੁੱਕ ਲਿਆ ਗਿਆ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਕਬਜ਼ੇ 'ਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।ਪੁਲਿਸ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget