Amritsar news: ਅੰਮ੍ਰਿਤਸਰ ਪੁਲੀਸ ਕਮਿਸ਼ਨਰ ਵੱਲੋਂ ਚਾਈਨਾਂ ਡੋਰ ਦੀ ਵਿਰਕੀ ਤੇ ਖਰੀਦ ਤੇ ਸਟੋਰ ਕਰਨ ਵਾਲਿਆ ਖਿਲਾਫ਼ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ।


ਇਹ ਚਾਈਨਾਂ ਡੋਰ ਜਿਥੇ ਇਨਸਾਨੀ ਜਿੰਦਗੀ ਲਈ ਬਹੁਤ ਘਾਤਕ ਹੈ ਦੇ ਨਾਲ ਨਾਲ ਪਸ਼ੂ ਤੇ ਪੰਛੀਆਂ ਲਈ ਵੀ ਬਹੁਤ ਹਾਨੀਕਾਰਕ ਹੈ। ਅੰਮ੍ਰਿਤਸਰ ਦੇ ਖੇਤਰ ਵਿੱਚ ਚਾਈਨਾਂ ਡੋਰ ਵੇਚਣ ਤੇ ਖਰੀਦਨ ਜਾਂ ਸਟੋਰ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਵਿੱਚ ਗੁਰੇਜ਼ ਨਹੀ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Punjab news: ਗਰੀਬ ਪਰਿਵਾਰ ਦੇ ਘਰ ਨੂੰ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ


ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਏਸੀਪੀ ਸ੍ਰੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਦੇ ਅਧੀਨ ਆਉਂਦੀ  ਪੁਲਿਸ ਚੌਕੀ ਗਰੀਨ ਐਵੀਨਿਊ ਦੀ ਪੁਲੀਸ ਵੱਲੋਂ *ਨੇੜੇ ਮਾਨਵ ਪਬਲਿਕ, ਸਕੂਲ ਗਰੀਨ ਅਵੀਨਿਊ ਦੇ ਖੇਤਰ ਵਿੱਚ ਨਾਕਾਬੰਦੀ ਦੌਰਾਨ ਵਹੀਕਲਾਂ ਦੀ ਚੈਕਿੰਗ ਕਰਦੇ ਇੱਕ ਵਿਅਕਤੀ ਪਾਸੋਂ 55 ਗੱਟੂ ਚਾਇਨਾਂ ਡੋਰ ਤੇ ਐਕਟਿਵਾ ਨੰਬਰ ਪੀ.ਬੀ.02-ਈ.ਐਚ-1245 ਬ੍ਰਾਮਦ ਕੀਤੀ ਗਈ।


ਫੜੇ ਗਏ ਵਿਅਕਤੀ ਦੀ ਪਹਿਚਾਨ ਪ੍ਰੇਮ ਸਿੰਘ ਉਰਫ ਪ੍ਰੇਮ ਪੁੱਤਰ ਗੁਰਦੀਪ ਸਿੰਘ ਵਾਸੀ ਮਕਾਨ ਨੰਬਰ 483, ਬੀ-ਬਲਾਕ ਰਣਜੀਤ ਐਵੀਨਿਊ,ਅੰਮ੍ਰਿਤਸਰ ਵਜ਼ੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਤੀ ਇਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ ਕਿ ਇਹ ਕਿੱਥੋਂ ਲੈ ਕੇ ਆਇਆ ਸੀ ਅੱਗੇ ਕਿੱਥੇ ਵੇਚਣ ਜਾ ਰਿਹਾ ਸੀ ਇਸ ਦੀ ਵੀ ਜਾਂਚ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Action Against Corruption: 3000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।