ਪੜਚੋਲ ਕਰੋ

Sidhu Moosewala Murder case: 41 ਸਕਿੰਟ ਦੀ ਵੀਡੀਓ ਨੇ ਕੀਤਾ ਸਿੱਧੂ ਮੂਸੇਵਾਲਾ ਕਤਲ ਕੇਸ ਬਾਰੇ ਵੱਡਾ ਖੁਲਾਸਾ, ਪੁਲਿਸ ਵੀ ਹੋਈ ਸ਼ਰਮਸਾਰ!

ਇਹ ਵੀਡੀਓ ਇਹ ਸਪਸ਼ਟ ਕਰਦੀ ਹੈ ਕਿ ਦੀਪਕ ਟੀਨੂੰ ਪੁਲਿਸ ਨੂੰ ਧੋਖਾ ਦੇ ਕੇ ਨਹੀਂ ਭੱਜਿਆ ਬਲਕਿ ਉਸ ਨੂੰ ਕਥਿਤ ਮਿਲੀਭੁਗਤ ਨਾਲ ਭਜਾਇਆ ਗਿਆ ਹੈ।

Sidhu Moosewala Murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਪੁਲਿਸ ਦੀ ਕਾਰਗੁਜਾਰੀ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਹੁਣ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਨਾਲ ਪੁਲਿਸ ਨੂੰ ਸ਼ਰਮਸਾਰ ਹੋਣਾ ਪਿਆ ਹੈ। ਇਸ ਵੀਡੀਓ ਵਿੱਚ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਦੀ ਕਰਤੂਤ ਵੇਖਣ ਨੂੰ ਮਿਲ ਰਹੀ ਹੈ। ਇਹ 41 ਸਕਿੰਟ ਦੀ ਵੀਡੀਓ ਕਿਸੇ ਆਮ ਬੰਦੇ ਰਾਹੀਂ ਨਹੀਂ, ਸਗੋਂ ਮੋਹਿਤ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਉਸ ਦੇ ਮੋਬਾਈਲ ਵਿਚੋਂ ਹੀ ਮਿਲੀ ਦੱਸੀ ਜਾਂਦੀ ਹੈ ਤੇ ਇਸ ਵੀਡੀਓ ਨੂੰ ਮੋਹਿਤ ਨੇ ਹੀ ਬਣਾਇਆ ਸੀ। 


ਦਰਅਸਲ ਵੀਡੀਓ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਦੀਪਕ ਟੀਨੂੰ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਮੋਹਿਤ ਭਾਰਦਵਾਜ ਤੇ ਸੀਆਈਏ ਸਟਾਫ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਚੰਡੀਗੜ੍ਹ ਦੇ ਕਲੱਬਾਂ ਵਿੱਚ ਮਸਤੀ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਸਾਹਮਣੇ ਆਉਂਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਅਨੁਸਾਰ ਇਹ ਵੀਡੀਓ ਇਹ ਸਪਸ਼ਟ ਕਰਦੀ ਹੈ ਕਿ ਦੀਪਕ ਟੀਨੂੰ ਪੁਲਿਸ ਨੂੰ ਧੋਖਾ ਦੇ ਕੇ ਨਹੀਂ ਭੱਜਿਆ ਬਲਕਿ ਉਸ ਨੂੰ ਕਥਿਤ ਮਿਲੀਭੁਗਤ ਨਾਲ ਭਜਾਇਆ ਗਿਆ ਹੈ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਤੇ ਪ੍ਰਸੰਸਕਾਂ ਨੇ ਪ੍ਰਿਤਪਾਲ ਸਿੰਘ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਹੈ। ਹੁਣ ਮਾਨਸਾ ਤੇ ਚੰਡੀਗੜ੍ਹ ਪੁਲਿਸ ਵੱਲੋਂ ਮੋਹਿਤ ਭਾਰਦਵਾਜ ਤੋਂ ਸੀਆਈਏ ਦੇ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਖਰੀਦਦਾਰੀ ਕਰਵਾਉਣ ਤੇ ਐਸ਼ਪ੍ਰਸਤੀ ਕਰਵਾਉਣ ਸਬੰਧੀ ਬਕਾਇਦਾ ਪੁੱਛ-ਪੜਤਾਲ ਕੀਤੀ ਜਾਵੇਗੀ। 

ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਵੱਲੋਂ ਮੋਹਿਤ ਤੋਂ ਯੂਐਸਏ ਦੀ ਬਣੀ ਪਿਸਤੌਲ ਸਪਲਾਈ ਕਰਨ ਤੇ ਉਸ ਦੀ ਵਰਤੋਂ ਕਰਨ ਸਬੰਧੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮੋਹਿਤ ਭਾਰਦਵਾਜ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਦਾ ਕਰੀਬੀ ਹੈ। ਇਸ ਲਈ ਪੁਲਿਸ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਫਿਰੌਤੀ ਦੀਆਂ ਵੱਖ-ਵੱਖ ਘਟਨਾਵਾਂ ਸਬੰਧੀ ਵੀ ਪੜਤਾਲ ਕਰ ਰਹੀ ਹੈ। 

ਲੰਘੇ ਦਿਨ ਚੰਡੀਗੜ੍ਹ ਪੁਲਿਸ ਨੇ ਮਨੀਮਾਜਰਾ ਵਿੱਚ ਮੋਹਿਤ ਭਾਰਦਵਾਜ ਦੀ ਤਲਾਸ਼ੀ ਲਈ ਤਾਂ ਅਮਰੀਕਾ ਦਾ ਬਣਿਆ ਪਿਸਤੌਲ ਬਰਾਮਦ ਹੋਇਆ ਸੀ। ਪੁਲਿਸ ਨੇ ਮੋਹਿਤ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਪੜਤਾਲ ਸ਼ੁਰੂ ਕੀਤੀ ਤਾਂ ਪਤਾ ਲੱਗਿਆ ਕਿ ਉਹ ਦੀਪਕ ਟੀਨੂ ਦਾ ਕਰੀਬੀ ਹੈ, ਜਿਸ ਦੇ ਕਹਿਣ ’ਤੇ ਜੁਲਾਈ 2022 ਵਿੱਚ ਸੀਆਈਏ ਸਟਾਫ ਮਾਨਸਾ ਦੇ ਸਾਬਕਾ ਇੰਚਾਰਜ ਐਸਆਈ ਪ੍ਰਿਤਪਾਲ ਸਿੰਘ ਨੂੰ ਚੰਡੀਗੜ੍ਹ ਵਿੱਚ ਮਹਿੰਗੀ ਸ਼ਾਪਿੰਗ ਕਰਵਾਈ ਸੀ ਤੇ ਕਲੱਬਾਂ ਵਿੱਚ ਘੁਮਾਇਆ ਗਿਆ ਸੀ।

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਨੂੰ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ, AICC ਵੱਲੋਂ ਨੋਟੀਫਿਕੇਸ਼ਨ ਜਾਰੀ...
ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਨੂੰ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ, AICC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਵੱਡਾ ਐਲਾਨ, 6 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਵੱਡਾ ਐਲਾਨ, 6 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
BJP-SAD Seat Sharing Meeting: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਸੁਖਬੀਰ ਬਾਦਲ ਦੇ ਘਰ ਹੋਈ ਮੀਟਿੰਗ, ਬੋਲੇ...
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਸੁਖਬੀਰ ਬਾਦਲ ਦੇ ਘਰ ਹੋਈ ਮੀਟਿੰਗ, ਬੋਲੇ...
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget