ਪੜਚੋਲ ਕਰੋ
Advertisement
Punjab News: 9 ਤੋਂ 23 ਮਾਰਚ ਤੱਕ ਸੂਬੇ 'ਚ ਮਨਾਇਆ ਜਾਵੇਗਾ 6ਵਾਂ ਪੋਸ਼ਣ ਪਖਵਾੜਾ
ਪੋਸ਼ਣ ਪਖਵਾੜਾ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ।
Punjab Government: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਪਖਵਾੜਾ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਤੋਂ 23 ਮਾਰਚ ਤੱਕ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।
— Government of Punjab (@PunjabGovtIndia) March 7, 2024
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ ਦੇ ਵੱਧ ਸ਼ਿਕਾਰ (ਐੱਸਏਐੱਮ) ਅਤੇ ਅੰਸ਼ਕ ਤੌਰ… pic.twitter.com/HRwuS3rs1c
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜੇ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ 'ਤੇ ਕੇਂਦਰਿਤ ਗਤੀਵਿਧੀਆਂ 'ਤੇ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਔਰਤਾਂ ਤੇ ਆਮ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement