ਪੜਚੋਲ ਕਰੋ

Punjab News: ਫ਼ਲਾਇੰਗ ਸਕੁਐਡ ਦਾ ਐਕਸ਼ਨ ! ਸਰਕਾਰੀ ਖ਼ਜ਼ਾਨੇ ਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਆਏ ਕਾਬੂ, ਹੋਈ ਕਾਰਵਾਈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ। ਇਸ ਦੌਰਾਨ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲਿਆਂ ਨੂੰ ਕਾਬੂ ਕੀਤਾ ਗਿਆ ਹੈ।

Punjab News:  ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐਚ.ਟੀ 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ 'ਤੇ ਤੈਨਾਤ ਕੀਤਾ ਗਿਆ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ 'ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ 'ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ 'ਤੇ ਚੱਲਣ ਕਰਕੇ ਦੋਵੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget