Section 144 - ਮੋਗਾ ਤੇ ਨਵਾਂਸ਼ਹਿਰ 'ਚ ਪ੍ਰਸ਼ਾਸਨ ਨੇ ਲਗਾਈ ਧਾਰਾ 144, ਚਾਰ ਬੰਦਿਆਂ ਦੇ ਇਕੱਠ 'ਤੇ ਲੱਗੀ ਰੋਕ
Section 144 in Moga and Nawanshahr - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ 11 ਅਗਸਤ ਤੋਂ 9 ਸਤੰਬਰ 2023 ਤੱਕ ਸਵੇਰ ਦੇ ਸੈਸ਼ਨ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਬੋਰਡ ਵੱਲੋਂ
ਮੋਗਾ -ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ 11 ਅਗਸਤ ਤੋਂ 9 ਸਤੰਬਰ 2023 ਤੱਕ ਸਵੇਰ ਦੇ ਸੈਸ਼ਨ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੋਗਾ ਵਿੱਚ ਇਨ੍ਹਾਂ ਪ੍ਰੀਖਿਆਵਾਂ ਲਈ 4 ਪ੍ਰੀਖਿਆ ਕੇਂਦਰ ਤਹਿਸੀਲ ਪੱਧਰ ਉੱਪਰ ਬਣਾਏ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਰਦਰਸ਼ੀ ਅਤੇ ਅਮਨ ਕਾਨੂੰਨ ਦੀ ਸਥਿਤੀ ਨਾਲ ਨੇਪਰੇ ਚਾੜਨ ਲਈ ਵੱਲੋਂ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ 11 ਅਗਸਤ ਤੋਂ 6 ਸਤੰਬਰ, 2023 ਦੁਪਹਿਰ 1:15 ਵਜੇ ਤੱਕ ਲਾਗੂ ਰਹਿਣਗੇ।
ਜਿਕਰਯੋਗ ਹੈ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਇਹ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ/ਸਤੰਬਰ 2023 ਦੀ ਅਨੁਪੂਰਕ/ਰੀ-ਅਪੀਅਰ ਪ੍ਰੀਖਿਆਵਾਂ ਦੌਰਾਨ ਜ਼ਿਲ੍ਹੇ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਕਿਸੇ ਵੀ ਅਣ-ਅਧਿਕਾਰਡ ਵਿਅਕਤੀ ਨੂੰ ਦਾਖਲ ਨਾ ਹੋਣ ਸਬੰਧੀ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ ਨਗਰ (ਮੋਹਾਲੀ) ਵਲੋਂ ਜ਼ਿਲ੍ਹੇ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ/ਸਤੰਬਰ-2023 ਦੀ ਅਨੁਪੂਰਕ/ਰੀ-ਅਪੀਅਰ ਪ੍ਰੀਖਿਆਵਾਂ ਜੋ ਕਿ 11.8.2023 ਤੋਂ 6.9.2023 ਤੱਕ ਸਵੇਰੇ ਦੇ ਸੈਸ਼ਨ ਵਿੱਚ 10 ਵਜੇ ਤੋਂ 1:15 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਇਹ ਹੁਕਮ 11.8.2023 ਤੋਂ 6.9.2023 ਤੱਕ ਲਾਗੂ ਰਹਿਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial