(Source: ECI/ABP News)
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਸੈਲ ਦੀ ਸਥਾਪਨਾ, ਖਾਦ ਤੇ ਬੀਜਾਂ ਤੇ ਦਵਾਈ ਵਿਕਰੇਤਾਵਾਂ ਵੱਲੋਂ ਕਿਸਾਨਾਂ ਨੂੰ ਬਿੱਲ ਦੇਣਾ ਲਾਜ਼ਮੀ
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਿਸ ਦੀ 70 ਫੀਸਦੀ ਦੀ ਅਬਾਦੀ ਖੇਤੀਬਾੜੀ ‘ਤੇ ਨਿਰਭਰ ਹੈ।ਉਨ੍ਹਾਂ ਨਾਲ ਹੀ ਕਿਹਾ ਸੂਬੇ ਦੇ ਲੋਕਾਂ ਦੀ ਮੁੱਖ ਬੋਲੀ ਅਤੇ ਭਾਸ਼ਾ ਪੰਜਾਬੀ ਹੈ

ਚੰਡੀਗੜ੍ਹ : ਖੇਤੀਬਾੜੀ ਵਿਭਾਗ ਦਾ ਪੂਰਨ ਨਵੀਨੀਕਰਨ ਅਤੇ ਸਮੇਂ ਦਾ ਹਾਲੀ ਬਣਾਉਣ ਸਬੰਧੀ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੰਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।ਅੱਜ ਇਸ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਸਰਕਾਰ ਦੀ ਹਰ ਕਿਸਾਨ ਭਲਾਈ ਸਕੀਮ ਦਾ ਹੇਠਲੇ ਪੱਧਰ ਤੱਕ ਕਿਸਾਨਾਂ ਨੂੰ ਲਾਭ ਯਕੀਨੀ ਬਣਾਇਆ ਜਾਵੇ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਿਸ ਦੀ 70 ਫੀਸਦੀ ਦੀ ਅਬਾਦੀ ਖੇਤੀਬਾੜੀ ‘ਤੇ ਨਿਰਭਰ ਹੈ।ਉਨ੍ਹਾਂ ਨਾਲ ਹੀ ਕਿਹਾ ਸੂਬੇ ਦੇ ਲੋਕਾਂ ਦੀ ਮੁੱਖ ਬੋਲੀ ਅਤੇ ਭਾਸ਼ਾ ਪੰਜਾਬੀ ਹੈ ਜਿਸ ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਵਿਭਾਗ ਦਾ ਸਾਰਾ ਕੰਮਕਾਜ ਪੰਜਾਬੀ ਵਿਚ ਯਕੀਨੀ ਬਣਾਇਆ ਜਾਵੇ।ਉਨ੍ਹਾਂ ਨਾਲ ਹੀ ਚਿਤਾਵਨੀ ਵੀ ਦਿੱਤੀ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ।ਮੰਤਰੀ ਨੇ ਕਿਹਾ ਕਿ ਸਿਰਫ ਕੇਂਦਰ ਸਰਕਾਰ ਨਾਲ ਅਦਾਨ ਪ੍ਰਦਾਨ ਕੀਤੇ ਜਾਣ ਵਾਲੇ ਚਿੱਠੀ ਪੱਤਰ ਹੀ ਅੰਗਰੇਜ਼ੀ ਜਾਂ ਹਿੰਦੀ ਵਿਚ ਕੀਤੇ ਜਾਣ।ਇਸ ਨਾਲ ਹੀ ਮੰਤਰੀ ਨੇ ਕਿਹਾ ਕਿਸਾਨਾਂ ਨੂੰ ਜਾਣਕਾਰੀ ਦੇਣ ਵਾਲੇ ਸਾਰੇ ਇਸ਼ਤਿਹਾਰ ਸਿਰਫ ਪੰਜਾਬੀ ਭਾਸ਼ਾ ਵਿਚ ਹੀ ਦਿੱਤੇ ਜਾਣ।
ਇਸ ਮੌਕੇ ਖੇਤੀਬਾੜੀ ਮੰਤਰੀ ਨੇ ਬਜ਼ਾਰ ਵਿਚ ਮਿਲਦੇ ਨਕਲੀ ਬੀਜ਼, ਖਾਦਾਂ ਅਤੇ ਦਵਾਈਆਂ ‘ਤੇ ਠੱਲ ਪਾੳੇਣ ਲਈ ਹੁਕਮ ਜਾਰੀ ਕੀਤੇ ਅਤੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ ਅਤੇ ਲਾਪ੍ਰਵਾਹੀ ਕਰਨ ਵਾਲੇ ਵਿਭਾਗ ਦੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਖੇਤੀਬਾੜੀ ਨੇ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਖਾਦ, ਬੀਜਾਂ ਅਤੇ ਦਵਾਈ ਵਿਕਰੇਤਾਵਾਂ ਵਲੋਂ ਕਿਸਾਨਾਂ ਨੂੰ ਬਿੱਲ ਦੇਣਾ ਲਾਜ਼ਮੀ ਹੋਵੇਗਾ ਅਜਿਹਾ ਨਾ ਕਰਨ ਵਾਲੇ ਡੀਲਰਾਂ ਅਤੇ ਦੁਕਾਨਦਾਰਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਵਿਚ ਖੇਤੀਬਾੜੀ ਵਿਭਾਗ ਪ੍ਰਤੀ ਭਰੋਸਾ ਬਹਾਲ ਕਰਨ ਲਈ ਕਿਸਾਨਾਂ ਨੂੰ ਮਿਆਰੀ ਖਾਦਾਂ, ਬੀਜ਼ ਅਤੇ ਦਵਾਈਆਂ ਮੁਹੱਈਆਂ ਕਰਵਾਉਣ ਲਈ ਖੇਤੀਬਾੜੀ ਵਿਭਾਗ ਲੋੜੀਂਦੇ ਸਖਤ ਕਦਮ ਉਠਾਵੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
