Punjab politics: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਐਮ ਪੀ ਸੰਜੇ ਸਿੰਘ ਵੱਲੋਂ ਸਰਕਾਰੀ ਮਸ਼ੀਨਰੀ ਅਤੇ ਰਿਹਾਇਸ਼ ਦੀ ਦੁਰਵਰਤੋਂ ਆਮ ਆਦਮ ਆਦਮੀ ਪਾਰਟੀ (ਆਪ) ਲਈ ਆਉਂਦੀਆਂ ਸੰਸਦੀ ਚੋਣਾਂ ਵਿਚ ਸਿਆਸੀ ਲਾਹਾ ਲੈਣ ਵਾਸਤੇ ਕਰਨ ਦੀ ਸ਼ਿਕਾਇਤ ਭਾਰਤੀ ਚੋਣ ਕਮਿਸ਼ਨ ਨੂੰ ਦਿੱਤੀ ਹੈ।
ਚੋਣ ਕਮਿਸ਼ਨ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਐਮ ਪੀ ਸੰਜੇ ਸਿੰਘ ਨੇ ਆਪਣੇ ਸਿਆਸੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਇਹਨਾਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੇ ਪੰਜਾਬ ਦੇ ਮੀਡੀਆ ਪਲੈਟਫਾਰਮ ਦੀ ਦੁਰਵਰਤੋਂ ਆਪ ਦੇ ਸਿਆਸੀ ਏਜੰਡੇ ਦੇ ਪ੍ਰਚਾਰ ਵਾਸਤੇ ਕੀਤੀ ਹੈ।
ਉਹਨਾਂ ਕਿਹਾ ਕਿ ਇਹਨਾਂ ਲੋਕਾਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮੰਤਰੀਆਂ ਲਈ ਸਿਆਸੀ ਮੀਟਿੰਗ ਆਯੋਜਿਤ ਕੀਤੀ ਜਿਥੇ ਆਉਂਦੀਆਂ ਆਮ ਚੋਣਾਂ ਵਾਸਤੇ ਸਿਆਸੀ ਰਣਨੀਤੀ ਤੈਅ ਕੀਤੀ ਗਈ। ਇਹ ਪ੍ਰਗਟਾਵਾ ਖੁਦ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਮੀਟਿੰਗ ਮਗਰੋਂ ਮੀਡੀਆ ਕੋਲ ਕੀਤਾ ਹੈ ਜਿਸਦੀ ਵੀਡੀਓ ਸ਼ਿਕਾਇਤ ਦੇ ਨਾਲ ਨੱਥੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵਾਸਤੇ ਤੈਅ ਚੋਣ ਜ਼ਾਬਤੇ ਦੀ ਧਾਰਾ 6 ਦੀ ਉਪ ਧਾਰਾ 1 (ਏ), 2 ਅਤੇ 3 ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸੱਤਾ ਵਿਚ ਰਹਿੰਦਿਆਂ ਸਿਆਸੀ ਲੋਕ ਸਰਕਾਰੀ ਮਸ਼ੀਨਰੀ ਤੇ ਹੋਰ ਪਲੈਟਫਾਰਮਾਂ ਦੀ ਦੁਰਵਰਤੋਂ ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਆਪਣੇ ਸਿਆਸੀ ਪ੍ਰਚਾਰ ਵਾਸਤੇ ਨਹੀਂ ਕਰ ਸਕਦੇ।
ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਭਗਵੰਤ ਮਾਨ ਤੇ ਸੰਜੇ ਸਿੰਘ ਨੇ ਚੋਣ ਜ਼ਾਬਤ ਦੀ ਵਿਵਸਥਾ ਦੀ ਉਲੰਘਣਾ ਕੀਤੀ ਹੈ। ਉਹਨਾਂ ਕਿਹਾ ਕਿ ਚੋਣ ਜ਼ਾਬਤੇ ਦੀ ਇਸ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।