BSP SAD Alliance: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਟੁੱਟਣ ਦੀਆਂ ਆ ਰਹੀਆਂ ਖ਼ਬਰਾਂ ਬਾਰੇ ਸਥਿਤੀ ਸਾਫ਼ ਹੋ ਗਈ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਸਾਡਾ ਬਸਪਾ ਨਾਲ ਗਠਜੋੜ ਹੈ ਅਤੇ ਰਹੇਗਾ। 



ਮਜੀਠੀਆ ਨੇ ਕਿਹਾ ਕਿ ਬਸਪਾ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਪੰਜਾਬ ਦੇ ਸਾਰੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਸਭਾ ਚੋਣਾਂ 'ਚ ਸਾਡਾ ਅਕਾਲੀ ਦਲ ਨਾਲ ਗਠਜੋੜ ਹੈ। ਪੰਜਾਬ ਤੋਂ ਬਾਹਰ ਬਹੁਜਨ ਸਮਾਜ ਪਾਰਟੀ ਇਕੱਲਿਆਂ ਹੀ ਚੋਣ ਲੜ੍ਹ ਰਹੀ ਹੈ। 



ਦਰਅਸਲ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਆਪਣੇ 68ਵੇਂ ਜਨਮ ਦਿਨ ਮੌਕੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਬਸਪਾ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ ਅਤੇ ਜਾਤੀਵਾਦੀ, ਪੂੰਜੀਵਾਦੀ ਅਤੇ ਸੌੜੀ ਸੋਚ ਰੱਖਣ ਵਾਲੀਆਂ ਵਿਰੋਧੀ ਪਾਰਟੀਆਂ ਤੋਂ ਦੂਰੀ ਬਣਾ ਕੇ ਰੱਖੇਗੀ। 



ਮਾਇਆਵਤੀ ਨੇ ਕਿਹਾ ਕਿ ਇਹ ਚੋਣ ਕਿਸੇ ਵੀ ਗਠਜੋੜ ਜਾਂ ਪਾਰਟੀ ਨਾਲ ਨਹੀਂ ਲੜੇਗੀ। ਉਨ੍ਹਾਂ ਦੇ ਬਿਆਨ ਤੋਂ ਸਪਸ਼ਟ ਹੁੰਦਾ ਹੈ ਕਿ ਬਸਪਾ ਦਾ ਜਿਹੜੇ-ਜਿਹੜੇ ਸੂਬਿਆਂ ਵਿਚ ਹੋਰਾਂ ਪਾਰਟੀਆਂ ਨਾਲ ਗਠਜੋੜ ਹੈ, ਉਸ ਤੋਂ ਕਿਨਾਰਾ ਕਰਦੇ ਹੋਏ ਨਜ਼ਰ ਆਏ ਹਨ। 


ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵੱਖ ਹੋ ਗਏ ਸਨ। ਇਸ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ।


 ਜਿਸ ਵਿੱਚ ਅਕਾਲੀ ਦਲ ਨੂੰ ਤਿੰਨ ਅਤੇ ਬਸਪਾ ਨੂੰ ਇਕ ਸੀਟ ਮਿਲੀ ਸੀ ਪਰ ਲੰਬੇ ਸਮੇਂ ਤੋਂ ਉਨ੍ਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਸੀ। ਇਲਜ਼ਾਮ ਸਨ ਕਿ ਦੋਵਾਂ ਵਿਚਾਲੇ ਮੁਲਾਕਾਤ ਵੀ ਨਹੀਂ ਹੋ ਰਹੀ ਸੀ। ਨਾਲ ਹੀ ਅਕਾਲੀ ਦਲ ਨੇ ਵੀ ਆਪਣੇ ਪ੍ਰੋਗਰਾਮ ਵਿੱਚ ਬਸਪਾ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ।


 


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial