ਪੜਚੋਲ ਕਰੋ

Punjab Cabinet: ਪੰਜਾਬ ਕੈਬਨਿਟ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਦੀ ਨਿਯੁਕਤੀ ਕਰਨ ਦੀ ਮਨਜ਼ੂਰੀ

Punjab News : ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਦੀ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਦੀ ਨਿਯੁਕਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪਹਿਲੇ ਪੜਾਅ ਵਿਚ ਸੂਬੇ ਦੇ 11

Punjab News : ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਦੀ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਦੀ ਨਿਯੁਕਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪਹਿਲੇ ਪੜਾਅ ਵਿਚ ਸੂਬੇ ਦੇ 117 ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਬਾਕੀ ਸਕੂਲਾਂ ਵਿਚ ਇਹ ਨਿਯੁਕਤੀਆਂ ਕੀਤੀਆਂ ਜਾਣਗੀਆਂ। ਕਿਸੇ ਵੀ ਸਰਕਾਰੀ/ਪ੍ਰਾਈਵੇਟ ਸਕੂਲ/ਕਾਲਜ ਜਾਂ ਯੂਨੀਵਰਸਿਟੀ ਤੋਂ ਟੀਚਿੰਗ ਫੈਕਲਟੀ ਵਜੋਂ ਸੇਵਾ-ਮੁਕਤ ਹੋਇਆ ਵਿਅਕਤੀ ਤਜਵੀਜ਼ਤ ‘ਵਿਜ਼ਟਿੰਗ ਰਿਸੋਰਸ ਫੈਕਲਟੀ ਸਕੀਮ’ਲਈ ਯੋਗ ਹੋਵੇਗਾ।

ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਹੋਰ ਵੀ ਕਈ ਫ਼ੈਸਲੇ ਗਏ ਹਨ।
 
ਵਿੱਤੀ ਸਾਲ ਸਾਲ 2023-24 ਲਈ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਦੇ ਅਖਤਿਆਰੀ ਫੰਡ ਵੰਡਣ ਦੀ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਵਿੱਤੀ ਸਾਲ 2023-24 ਲਈ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵੱਲੋਂ ਅਖਤਿਆਰੀ ਫੰਡਾਂ ਦੀ ਵੰਡ ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੰਡਾਂ ਨੂੰ ਬੁਨਿਆਦੀ ਢਾਂਚਾ ਸਥਾਪਤ ਜਾਂ ਮੁਰੰਮਤ ਕਰਨ, ਵਾਤਾਵਰਣ ਦੇ ਸੁਧਾਰ ਅਤੇ ਸੂਬੇ ਦੇ ਗਰੀਬ ਲੋਕਾਂ ਦੀਆਂ ਮੁਢਲੀਆਂ ਲੋੜਾਂ ਲਈ ਸੁਚੱਜੇ ਰੂਪ ਵਿਚ ਵਰਤੋਂ ਵਿਚ ਲਿਆਂਦਾ ਜਾਵੇਗਾ। ਇਸ ਨੀਤੀ ਤਹਿਤ ਵਿੱਤੀ ਸਾਲ 2023-24 ਦੌਰਾਨ ਮੁੱਖ ਮੰਤਰੀ ਦਾ ਅਖਤਿਆਰੀ ਫੰਡ 37 ਕਰੋੜ ਰੁਪਏ ਜਦਕਿ ਹਰੇਕ ਕੈਬਨਿਟ ਮੰਤਰੀ ਲਈ ਇਕ ਕਰੋੜ ਰੁਪਏ ਹੋਵੇਗਾ।

ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਵਿਵਸਥਾ ਐਕਟ-2003 ਵਿਚ ਸੋਧ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੀ ਧਾਰਾ-4 ਦੀ ਉਪ ਧਾਰਾ (2) ਦੇ ਕਲਾਜ਼-ਏ, ਬੀ ਤੇ ਸੀ, ਉਪ-ਧਾਰਾ (5) ਅਤੇ ਉਪ-ਧਾਰਾ (6) ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧਾਂ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੇ ਕਲਾਜ਼ ਦਾ ਆਪਸੀ ਤਾਲਮੇਲ ਬਣਾ ਸਕਣਗੀਆਂ ਤਾਂ ਕਿ ਹਰੇਕ ਸਾਲ ਸੋਧਾਂ ਦੀ ਲੋੜ ਨਾ ਰਹੇ।

ਕੈਦੀਆਂ ਦੇ ਅਗਾਊਂ ਰਿਹਾਈ ਦੇ ਮਾਮਲਿਆਂ ਨੂੰ ਭੇਜਣ/ਰੱਦ ਕਰਨ ਲਈ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗਾਊਂ ਰਿਹਾਈ ਲਈ ਚਾਰ ਕੈਦੀਆਂ ਦੇ ਕੇਸ ਅਤੇ ਅਜਿਹੇ ਮਾਮਲੇ ਵਿੱਚ ਇਕ ਕੈਦੀ ਦੀ ਅਗੇਤੀ ਰਿਹਾਈ ਰੱਦ ਕਰਨ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਵਿਸ਼ੇਸ਼ ਮੁਆਫੀ/ਰਿਹਾਈ ਦੇ ਮਾਮਲੇ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤੇ ਜਾਣਗੇ।

ਸਾਲ 2021-22 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਮਨਜ਼ੂਰ

ਮੰਤਰੀ ਮੰਡਲ ਨੇ ਸਾਲ 2021-22 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਪ੍ਰਵਾਨ ਕਰ ਲਈ ਹੈ।
 
 
 
 

 
 
 
 
 

 

 

 

 

 
 

 

 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget