ਪੜਚੋਲ ਕਰੋ

MLA vs Bajwa: ਰਿਸ਼ਵਤ ਮਾਮਲੇ 'ਚ ਜੇਲ੍ਹ ਜਾਣ ਵਾਲੇ AAP ਵਿਧਾਇਕ 'ਤੇ ਲੱਗਿਆ ਇੱਕ ਹੋਰ ਇਲਜ਼ਾਮ, ਬਾਜਵਾ ਨੇ ਕੀਤਾ ਖੁਲਾਸਾ 

AAP MLA vs Partap Bajwa: ਬਾਜਵਾ ਨੇ ਕਿਹਾ ਕਿ ਇਹ ਸਮਾਗਮ 14 ਅਕਤੂਬਰ ਨੂੰ ਹੋਇਆ ਸੀ, ਵਿਧਾਇਕ ਨੇ 25 ਅਕਤੂਬਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਵਿਧਾਇਕ ਨੇ ਇਹ ਸ਼ਿਕਾਇਤ ਉਸ ਘਟਨਾ ਤੋਂ ਬਾਅਦ ਕੀਤੀ ਜੱਦੋ ਬਠਿੰਡਾ ਨਗਰ ਨਿਗਮ ਵੱਲੋਂ

ਚੰਡੀਗੜ੍ਹ - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਖ਼ਿਲਾਫ਼ ਹਾਲ ਹੀ 'ਚ ਕੀਤੀ ਗਈ ਸ਼ਿਕਾਇਤ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 'ਆਪ' ਸਰਕਾਰ ਦੇ ਝੂਠੇ ਆਮ ਆਦਮੀ (ਮੰਤਰੀਆਂ ਅਤੇ ਵਿਧਾਇਕਾਂ) ਦਾ ਹੰਕਾਰ ਕਾਬੂ ਤੋਂ ਬਾਹਰ ਹੋ ਗਿਆ ਹੈ। 

ਬਾਜਵਾ ਨੇ ਕਿਹਾ, "ਪਿਛਲੇ ਕੁਝ ਮਹੀਨਿਆਂ ਤੋਂ ਕਥਿਤ ਰਿਸ਼ਵਤ ਦੇ ਕੇਸ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਹੁਣ ਬਠਿੰਡਾ ਦੇ ਐਸਐਸਪੀ ਕੋਲ ਪਹੁੰਚ ਕਰ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਿਰੁੱਧ ਐਸਸੀ/ਐਸਟੀ ਐਕਟ ਅਤੇ ਆਈਪੀਸੀ ਦੀਆਂ ਹੋਰ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।"

ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਇਹ ਸਮਾਗਮ 14 ਅਕਤੂਬਰ ਨੂੰ ਹੋਇਆ ਸੀ, ਵਿਧਾਇਕ ਨੇ 25 ਅਕਤੂਬਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਵਿਧਾਇਕ ਕੋਟਫੱਤਾ ਨੇ ਇਹ ਸ਼ਿਕਾਇਤ ਉਸ ਘਟਨਾ ਤੋਂ ਬਾਅਦ ਕੀਤੀ ਜੱਦੋ ਬਠਿੰਡਾ ਨਗਰ ਨਿਗਮ ਵੱਲੋਂ ਕੋਟਫੱਤਾ ਦੇ ਪਿਤਾ ਅਤੇ ਸੇਵਾਮੁਕਤ ਇਨਕਮ ਟੈਕਸ ਕਮਿਸ਼ਨਰ ਬਾਬੂ ਰਤਨ ਵੱਲੋਂ ਕਥਿਤ ਤੌਰ 'ਤੇ ਮਕਾਨ ਬਣਾਉਣ ਲਈ ਜ਼ਮੀਨ 'ਤੇ ਇਤਰਾਜ਼ ਜ਼ਾਹਿਰ ਕੀਤਾ। ਜਿਸ ਜ਼ਮੀਨ 'ਤੇ ਮਕਾਨ ਬਣਾਇਆ ਜਾ ਰਿਹਾ ਹੈ, ਉਹ ਪੱਟੀ ਝੁਟੀ ਪਿੰਡ ਦੀ 'ਸ਼ਾਮਲਾਤ ਜ਼ਮੀਨ' ਹੈ।

ਉਹਨਾਂ ਕਿਹਾ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ 'ਤੇ ਕੇਸ ਦਰਜ ਕਰਨ ਦੀ ਬਜਾਏ ਪੰਜਾਬ ਦੀ 'ਆਪ' ਸਰਕਾਰ ਨੂੰ ਕਥਿਤ 'ਸ਼ਾਮਲਾਤ ਜ਼ਮੀਨ' ਹੜੱਪਣ ਦੀ ਕੋਸ਼ਿਸ਼, ਜਿਸ ਵਿੱਚ ਵਿਧਾਇਕ ਦੇ ਪਰਿਵਾਰ ਦਾ ਨਾਮ ਸਾਹਮਣੇ ਆਇਆ ਹੈ, ਦੀ ਨਿਰਪੱਖ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ। ਬਾਜਵਾ ਨੇ ਕਿਹਾ ਕਿ ਇਸ ਤੋਂ ਬਾਅਦ ਜੋ ਵੀ ਅਜਿਹੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਇਆ ਗਿਆ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕੋਟਫੱਤਾ ਨੂੰ ਘੱਟੋ-ਘੱਟ ਜਾਂਚ ਹੋਣ ਤੱਕ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। 

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਦਾਅਵਾ ਕਰਦੇ ਹਨ ਪਰ ਉਹ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਵਿਰੁੱਧ ਕਾਰਵਾਈ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੇ ਹਨ, ਜਿਨ੍ਹਾਂ ਦੇ ਨਾਮ ਸਿੱਧੇ ਜਾਂ ਅਸਿੱਧੇ ਤੌਰ 'ਤੇ ਭ੍ਰਿਸ਼ਟਾਚਾਰ, ਰਿਸ਼ਵਤਖੋਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੇ ਮਾਮਲਿਆਂ ਵਿੱਚ ਸਾਹਮਣੇ ਆਏ ਹਨ। 

ਸੂਬੇ ਵਿੱਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਬਾਜਵਾ ਨੇ ਕਿਹਾ ਕਿ ਮਾਲ ਰੋਡ ਸ਼ਾਪਕੀਪਰਜ਼ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਹਰਜਿੰਦਰ ਸਿੰਘ ਨੂੰ ਬੇਰਹਿਮੀ ਨਾਲ ਗੋਲੀ ਮਾਰ ਦਿੱਤੀ ਗਈ ਹੈ। ਫਿਰ ਵੀ, ਪੰਜਾਬ ਦੇ ਮੁੱਖ ਮੰਤਰੀ ਚੋਣਾਂ ਵਾਲੇ ਸੂਬੇ ਮੱਧ ਪ੍ਰਦੇਸ਼ ਵਿੱਚ ਰੋਡ ਸ਼ੋਅ ਕਰਨ ਵਿੱਚ ਰੁੱਝੇ ਹੋਏ ਹਨ। ਜੇ ਉਹ ਪ੍ਰਦਰਸ਼ਨ ਕਰਨ ਵਿੱਚ ਅਸਮਰੱਥ ਹੈ ਤਾਂ ਉਸਨੂੰ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Advertisement
ABP Premium

ਵੀਡੀਓਜ਼

Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJPSukhbir Badal Resignation |ਕਿਉਂ ਮਜ਼ਬੂਰ ਹੋਏ ਸੁਖਬੀਰ ਬਾਦਲ ਅਸਤੀਫ਼ੇ ਨੂੰ Virsa Singh Valtoha ਦਾ ਵੱਡਾ ਖ਼ੁਲਾਸਾ!By Election | ਜ਼ਿਮਨੀ ਚੋਣਾਂ 'ਚ ਹੋਵੇਗੀ live ਵੀਡੀਓਗ੍ਰਾਫੀ  ਚੋਣਾਂ 'ਚ ਸਖ਼ਤ ਹੋਇਆ ਇਲੈਕਸ਼ਨ ਕਮਸ਼ਿਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Embed widget