Vaisakhi 2023: ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਤੋਂ ਵਿਸਾਖੀ ਮੇਲਾ ਸ਼ੁਰੂ ਹੋ ਗਿਆ ਹੈ। ਇਹ ਵਿਸਾਖੀ ਮੇਲਾ 15 ਅਪਰੈਲ ਤੱਕ ਚੱਲੇਗਾ। ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਬਾਜ਼ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਰਹੇਗੀ।

Continues below advertisement


ਉਧਰ, ਪ੍ਰਸ਼ਾਸਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਮੇਲੇ ਮੌਕੇ ਆਰਜ਼ੀ ਦੁਕਾਨਾਂ ਸਜ ਚੁੱਕੀਆਂ ਹਨ। ਚੜੋਲਾਂ, ਝੂਲੇ ਆਦਿ ਮੇਲੀਆਂ ਦੀ ਖਿੱਚ ਦਾ ਕੇਂਦਰ ਹਨ। ਤਖ਼ਤ ਦਮਦਮਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੇਲੇ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਲੰਗਰ ਤੇ ਰਿਹਾਇਸ਼ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਹਨ।


ਉਨ੍ਹਾਂ ਦੱਸਿਆ ਕਿ ਮੇਲੇ ’ਚ ਮਾੜੇ ਅਨਸਰਾਂ ’ਤੇ ਕਰੜੀ ਨਿਗਾਹ ਰੱਖਣ ਲਈ ਤਖ਼ਤ ਸਾਹਿਬ ਦੀ ਹਦੂਦ ਅੰਦਰ ਕੈਮਰਿਆਂ ਦੇ ਪ੍ਰਬੰਧਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ। ਤਖ਼ਤ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ, ਚੌਕਾਂ ਤੇ ਤਖ਼ਤ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਨੂੰ ਅਤਿ ਸੁੰਦਰ ਸਜਾਵਟ ਨਾਲ ਸਜਾਇਆ ਗਿਆ ਹੈ।


ਦੂਜੇ ਪਾਸੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੇਲੇ ਨੂੰ ਕੰਟਰੋਲ ਕਰਨ ਲਈ ਇਸ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ। ਹਰ ਸੈਕਟਰ ਵਿੱਚ ਬੂਥ ਬਣਾਏ ਗਏ ਹਨ, ਜਿਨ੍ਹਾਂ ਦਾ ਸਿੱਧਾ ਸਬੰਧ ਬਣਾਏ ਗਏ ਕੰਟਰੋਲ ਰੂਮਾਂ ਨਾਲ ਰਹੇਗਾ।


ਇਹ ਵੀ ਪੜ੍ਹੋ: Weather Update: ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਝੋਨੇ ਦੇ ਸੀਜ਼ਨ 'ਚ ਹੋਏਗੀ ਖੂਬ ਬਾਰਸ਼


ਵਿਸਾਖੀ ਮੇਲੇ ਮੌਕੇ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾਣਗੀਆਂ। ਮੇਲੇ ਦੇ ਮੁੱਖ ਦਿਨ 14 ਅਪਰੈਲ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਪੰਜਾਬ ਦੇ ਉੱਚ ਕੋਟੀ ਦੇ ਸਿਆਸੀ ਆਗੂਆਂ ਵੱਲੋਂ ਮੱਥਾ ਟੇਕਣ ਦੀ ਸੰਭਾਵਨਾ ਹੈ। ਛਿਆਨਵੇਂ ਕਰੋੜੀ ਬੁੱਢਾ ਦਲ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਨਿਹੰਗ ਸਿੰਘ ਘੋੜਿਆਂ ’ਤੇ ਸਵਾਰ ਹੋ ਕੇ ਨਗਾਰੇ ਵਜਾਉਂਦੇ ਤੇ ਜੈਕਾਰੇ ਲਾਉਂਦੇ ਦਮਦਮਾ ਸਾਹਿਬ ਪਹੁੰਚ ਚੁੱਕੇ ਹਨ।


ਇਹ ਵੀ ਪੜ੍ਹੋ: Ludhiana News: ਲੁਟੇਰਿਆਂ ਦੇ ਹੌਸਲੇ ਬੁਲੰਦ! ਸੂਏ ਮਾਰ-ਮਾਰ ਕਾਰੋਬਾਰੀ ਦਾ ਕਤਲ, ਪੈਸਿਆਂ ਵਾਲਾ ਬੈਗ ਲਾ ਕੇ ਫਰਾਰ