Punjab News: ਦੇਸ਼-ਵਿਦੇਸ਼ 'ਚ ਰੋਸ ਮਗਰੋਂ ਨਰਮ ਪਈ ਭਗਵੰਤ ਸਰਕਾਰ, 177 ਨੌਜਵਾਨਾਂ ਨੂੰ ਰਿਹਾਅ ਕਰਨ ਦਾ ਐਲਾਨ
'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਦੌਰਾਨ ਸੈਂਕੜੇ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਮਗਰੋਂ ਦੇਸ਼-ਵਿਦੇਸ਼ ਵਿੱਚ ਰੋਸ ਪੈਦਾ ਹੋਣ ਕਰਕੇ ਪੰਜਾਬ ਸਰਕਾਰ ਨੇ ਨਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ...
Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਦੌਰਾਨ ਸੈਂਕੜੇ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਮਗਰੋਂ ਦੇਸ਼-ਵਿਦੇਸ਼ ਵਿੱਚ ਰੋਸ ਪੈਦਾ ਹੋਣ ਕਰਕੇ ਪੰਜਾਬ ਸਰਕਾਰ ਨੇ ਨਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫੀ ਨਹੀਂ ਹੋਏਗੀ। ਜਲਦ ਹੀ 177 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਜਾਏਗਾ।
ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਆਈਜੀ ਸੁਖਚੈਨ ਗਿੱਲ ਨੇ ਵੀਰਵਾਰ ਨੂੰ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿੱਚ ਕਿਸੇ ਵੀ ਬੇਗੁਨਾਹ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਜਿਨ੍ਹਾਂ 177 ਨੌਜਵਾਨਾਂ ਨੂੰ ਇਹਤਿਆਤ ਦੇ ਤੌਰ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਨੂੰ ਵੈਰੀਫਿਕੇਸ਼ਨ ਕਰਨ ਮਗਰੋਂ ਛੱਡ ਦਿੱਤਾ ਜਾਵੇਗਾ।
ਆਈਜੀ ਸੁਖਚੈਨ ਗਿੱਲ ਨੇ ਕਿਹਾ ਕਿ ਬਿਨਾਂ ਗੱਲ ਤੋਂ ਕਿਸੇ ਨੂੰ ਤੰਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੀ ਸਥਿਤੀ ਕੰਟਰੋਲ ਅਧੀਨ ਦੱਸਿਆ। ਇਹ ਵੀ ਦੱਸਿਆ ਕਿ ਸਿਰਫ਼ 30 ਕੱਟੜ ਸਮਰਥਕਾਂ ’ਤੇ ਫ਼ੌਜਦਾਰੀ ਕੇਸ ਦਰਜ ਕੀਤੇ ਗਏ ਹਨ। ਪੁਲਿਸ ਦਾ ਇਹ ਸਪਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 27 ਮਾਰਚ ਨੂੰ ਸੱਦੀ ਗਈ ਮੀਟਿੰਗ ਮਗਰੋਂ ਆਇਆ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਬਣੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੇ ਮੁੱਦੇ ’ਤੇ ਭਵਿੱਖ ਦੀ ਵਿਉਂਤਬੰਦੀ ਕਰਨ ਵਾਸਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 27 ਮਾਰਚ ਨੂੰ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਬੁੱਧੀਜੀਵੀਆਂ ਤੇ ਹੋਰਨਾਂ ਦੀ ਇਕ ਸਾਂਝੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ