ਫਰੀਦਕੋਟ: ਭਾਵੇਂ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਸ ਲਗਾਤਾਰ ਦਾਅਵਾ ਕਰਦੇ ਆ ਰਹੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਮੋਬਾਈਲ ਫੋਨ ਮੁਕਤ ਕੀਤਾ ਜਵੇਗਾ ਪਰ ਹਕੀਕਤ ਇਸ ਦੇ ਉਲਟ ਦਿਖਾਈ ਦਿੰਦੀ ਹੈ। ਹਾਲਾਤ ਇਹ ਹਨ ਕਿ ਲਾਗਾਤਰ ਜੇਲ੍ਹ ਅੰਦਰ ਬੰਦ ਕੈਦੀ ਮੋਬਾਈਲ ਫੋਨ ਦੀ ਵਰਤੋਂ ਕਰ ਰਹੇ ਹਨ।


ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਜੇਲ੍ਹ ਵਿੱਚ ਬੰਦ ਕੈਦੀਆਂ ਦੀਆਂ ਬੈਰਕਾਂ ਵਿੱਚੋਂ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਿਸ ਨੂੰ ਭੇਜੀ ਸ਼ਿਕਾਇਤ ਵਿੱਚ ਜੇਲ੍ਹ ਪ੍ਰਸ਼ਾਸ਼ਨ ਮੁਤਾਬਕ ਜੇਲ੍ਹ ਕਰਮਚਾਰੀਆਂ ਵੱਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲੈਣ ਤੇ 4 ਹਵਾਲਾਤੀਆਂ ਪਾਸੋਂ 1-1 ਮੋਬਾਈਲ ਫੋਨ ਬਰਾਮਦ ਕੀਤੇ ਗਏ ਜਦਕਿ 2 ਮੋਬਾਈਲ ਲਾਵਾਰਿਸ ਹਾਲਤ ਵਿੱਚ ਮਿਲੇ।


ਇਹ ਵੀ ਪੜ੍ਹੋ:Ram Rahim: ਆਦਮਪੁਰ ਚੋਣਾਂ ਨਾਲ ਜੁੜ ਰਹੀ ਹੈ ਰਾਮ ਰਹੀਮ ਦੀ ਰਿਹਾਈ, ਜੇਲ੍ਹ ਮੰਤਰੀ ਨੇ ਕਿਹਾ, ਪੇਰੋਲ ਲੈਣੀ ਰਾਮ ਰਹੀਮ ਦਾ ਅਧਿਕਾਰ
 
ਥਾਣਾ ਕੋਤਵਾਲੀ ਦੇ ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ 6 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ ਜਿਸ ਦੇ ਸਬੰਧ ਵਿੱਚ 4 ਹਵਾਲਾਤੀ ਨਾਮਜਦ ਕੀਤੇ ਗਏ ਹਨ। ਜਲਦ ਹੀ ਨਾਮਜਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਰੰਟ ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਇਨ੍ਹਾਂ ਕੋਲ ਮੋਬਾਈਲ ਫੋਨ ਕਿਸ ਤਰਾਂ ਪੁੱਜੇ। ਜੇਕਰ ਕਿਸੇ ਜੇਲ੍ਹ ਕਰਮਚਾਰੀ ਦੀ ਕੋਈ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


5,000 ਰੁਪਏ ਦੀ ਵੱਢੀ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਕਾਬੂ


ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।


ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ, ਬਠਿੰਡਾ ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।