Punjab Budget 2023: ਭਗਵੰਤ ਮਾਨ ਸਰਕਾਰ ਨੇ ਅਪ੍ਰੈਲ 2022 ਤੋਂ ਜਨਵਰੀ 2023 ਤੱਕ 32,797.60 ਕਰੋੜ ਦਾ ਕਰਜ਼ਾ ਲਿਆ ਹੈ। ਪੰਜਾਬ ਸਿਰ 31 ਜਨਵਰੀ 2023 ਤੱਕ 2,81,954.25 ਕਰੋੜ ਰੁਪਏ ਦਾ ਕਰਜ਼ਾ ਹੈ। ਇਹ ਖੁਲਾਸਾ ਬਜਟ ਪੇਸ਼ ਕਰਨ ਤੋਂ ਪਹਿਲਾਂ ਹੋਇਆ ਹੈ। 


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ 2022 ਤੋਂ 23 ਤੱਕ 15,946 ਕਰੋੜ ਦਾ ਕਰਜ਼ਾ ਵਾਪਸ ਕੀਤਾ ਜਾਣਾ ਹੈ। 31 ਜਨਵਰੀ, 2023 ਤੱਕ ਪੰਜਾਬ ਸਰਕਾਰ ਨੇ 14383.65 ਕਰੋੜ ਦੇ ਕਰਜ਼ੇ ਦੀ ਅਦਾਇਗੀ ਕੀਤੀ ਹੈ। ਇਸ ਵਿੱਚ 2259.07 ਕਰੋੜ ਰੁਪਏ ਦੀ ਵਿਸ਼ੇਸ਼ ਡਰਾਫਟਿੰਗ ਸਹੂਲਤ ਸ਼ਾਮਲ ਹੈ।


ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਚੀਮਾ ਦਾ ਦਾਅਵਾ


ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਇਹ ਬਜਟ ਲੋਕਾਂ ਦਾ ਬਜਟ ਹੈ ਤੇ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਅਸੀਂ ਆਪਣਾ ਪੂਰਾ ਬਜਟ ਪੇਸ਼ ਕਰਨ ਜਾ ਰਹੇ ਹਾਂ ਜੋ ਲੋਕਾਂ ਲਈ ਹੈ। ਇਸ ਵਿੱਚ ਆਮ ਲੋਕਾਂ ਦਾ ਧਿਆਨ ਰੱਖਿਆ ਗਿਆ ਹੈ। ਇਹ ਆਮ ਆਦਮੀ ਦਾ ਸਾਂਝਾ ਬਜਟ ਹੈ।


ਕੀ ਹਨ ਬਜਟ ਤੋਂ ਉਮੀਦਾਂ


ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਬਜਟ ਹੈ। ਇਸ ਬਜਟ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਅਹਿਮੀਅਤ ਦਿੱਤੀ ਜਾਵੇਗੀ। ਬਜਟ ਵਿੱਚ ਸਿੱਖਿਆ ਲਈ 12 ਤੋਂ 15% ਦਾ ਵਾਧਾ ਕੀਤਾ ਜਾ ਰਿਹਾ ਹੈ ਤੇ ਸਿਹਤ ਲਈ ਫੰਡ ਵੀ 10% ਤੋਂ ਵੱਧ ਵਧਣਾ ਤੈਅ ਹੈ। ਇੱਕ ਸਾਲ ਦੌਰਾਨ ਹੀ ਕਈ ਵਿਵਾਦਾਂ ਵਿੱਚ ਘਿਰੀ ਆਮ ਆਦਮੀ ਪਾਰਟੀ ਦੀ ਸਾਖ ਨੂੰ ਸੁਧਾਰਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪੰਜਾਬ ਨੂੰ ਕਈ ਤੋਹਫੇ ਦੇ ਸਕਦੇ ਹਨ। 


ਦੱਸ ਦਈਏ ਕਿ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਾਇਆ ਗਿਆ ਸੀ, ਜੋ ਸਾਲ 2021-22 ਦੇ ਮੁਕਾਬਲੇ 14% ਵੱਧ ਸੀ ਪਰ ਇਸ ਵਾਰ ਵਿੱਤ ਮੰਤਰੀ ਵੱਧ ਬਜਟ ਖਰਚ ਤੇ ਚੋਣ ਪ੍ਰਚਾਰ ਸਮੇਂ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰ ਸਕਦੇ ਹਨ। ਸੂਤਰਾਂ ਮੁਤਾਬਕ ਇਸ ਸਾਲ ਵੀ ਔਰਤਾਂ ਨੂੰ 1000 ਰੁਪਏ ਮਾਸਿਕ ਮਾਣ ਭੱਤਾ ਦੇਣ ਦੀ ਤਜਵੀਜ਼ ਨੂੰ ਬਜਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਜਿਸ ਕਰਕੇ ਭਗਵੰਤ ਮਾਨ ਸਰਕਾਰ ਦੀ ਅਲੋਚਨਾ ਹੋਏਗੀ। ਉਂਝ ਇਹ ਵੀ ਸੰਭਵ ਹੈ ਕਿ ਸਰਕਾਰ ਕੰਮਕਾਜੀ ਔਰਤਾਂ ਨੂੰ ਪ੍ਰੋਫੈਸ਼ਨਲ ਟੈਕਸ ਤੋਂ ਛੋਟ ਦੇ ਸਕਦੀ ਹੈ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ