Punjab Law and Order: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ 'ਵੱਡੇ ਸੰਕਟ' ਵਿੱਚ ਪਾ ਦਿੱਤਾ ਹੈ। ਉਨ੍ਹਾਂ ਨੇ ਆਰਥਿਕ ਤੇ ਕਾਨੂੰਨ ਵਿਵਸਥਾ ਦੇ ਮੋਰਚੇ 'ਤੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਤਰੁਣ ਚੁੱਘ ਨੇ ਇੱਕ ਬਿਆਨ 'ਚ ਦਾਅਵਾ ਕੀਤਾ ਕਿ ਦੇਸ਼ ਵਿਰੋਧੀ ਅਨਸਰ ਸਰਹੱਦੀ ਸੂਬੇ ਪੰਜਾਬ 'ਚ ਖੁੱਲ੍ਹੇਆਮ ਘੁੰਮ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।


ਤਰੁਣ ਚੁੱਘ ਨੇ ਕਿਹਾ, “ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਨੂੰ ਇੱਕ ਗੰਭੀਰ ਸੰਕਟ ਵਿੱਚ ਪਾ ਦਿੱਤਾ ਹੈ। 'ਆਪ' ਸਰਕਾਰ ਦੇ ਕਾਰਜਕਾਲ 'ਚ ਪੰਜਾਬ ਆਰਥਿਕ ਤੌਰ 'ਤੇ ਢਹਿ-ਢੇਰੀ ਹੋ ਗਿਆ ਹੈ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਹਿਤ-ਨਹਿਸ ਹੋ ਚੁੱਕੀ ਹੈ।'' ਉਨ੍ਹਾਂ ਅੱਗੇ ਕਿਹਾ, ''ਰਾਜ ਨੂੰ ਗੈਂਗਸਟਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜੋ ਬੇਲਗਾਮ ਆਪਣਾ ਕੰਮ ਕਰ ਰਹੇ ਹਨ। ਚੁੱਘ ਨੇ ਕਿਹਾ, "ਇਸ ਤੋਂ ਇਲਾਵਾ, ਦੇਸ਼ ਵਿਰੋਧੀ ਤੱਤ ਸਰਹੱਦੀ ਰਾਜ ਵਿੱਚ ਖੁੱਲ੍ਹੇਆਮ ਖੇਡ ਰਹੇ ਹਨ, ਜੋ ਬਹੁਤ ਗੰਭੀਰ ਰਾਸ਼ਟਰੀ ਚਿੰਤਾ ਦਾ ਵਿਸ਼ਾ ਹੈ।"


'ਲੋਕਾਂ ਨੇ ਝੂਠ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਿਆ'


ਇਸ ਦੇ ਨਾਲ ਹੀ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਵਿੱਚ ਹਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਵਿੱਚ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀ ਸੀ ਪਰ ਲੋਕਾਂ ਨੇ ਝੂਠ ਦੀ ਰਾਜਨੀਤੀ, ਭ੍ਰਿਸ਼ਟਾਚਾਰ ਦੀ ਰਾਜਨੀਤੀ ਤੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ।


ਇਹ ਵੀ ਪੜ੍ਹੋ: I.N.D.I.A ਚੋਂ ਆਪ ਹੋਈ ਬਾਹਰ ? 'NOTA ਤੋਂ ਵੀ ਘੱਟ ਵੋਟਾਂ ਲੈਣ ਵਾਲੀ ਪਾਰਟੀ ਨਾਲ ਕਿਹੜਾ ਸਮਝੌਤਾ'


ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਝੂਠ ਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੇ ਇਸ ਨੂੰ ਨੋਟਾ ਤੋਂ ਵੀ ਹੇਠਾਂ ਲੈ ਆਂਦਾ ਹੈ। ਇਸ ਤੋਂ ਪਹਿਲਾਂ ਹਰਿਆਣਾ, ਗੋਆ, ਹਿਮਾਚਲ ਤੇ ਉਤਰਾਖੰਡ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰ ਦਿੱਤਾ ਸੀ। ਇਨ੍ਹਾਂ ਦਾ ਸਿਆਸੀ ਧੋਖਾ ਦਿੱਲੀ ਤੇ ਪੰਜਾਬ ਦੇ ਲੋਕਾਂ ਨੇ ਦੇਖ ਲਿਆ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦਾ ਰਾਜ ਦੇਖ ਲਿਆ ਹੈ, ਉਨ੍ਹਾਂ ਨੇ ਵਾਅਦੇ ਤੋੜਨ ਦਾ ਰਾਜ ਦੇਖ ਲਿਆ ਹੈ, ਉਨ੍ਹਾਂ ਨੇ ਝੂਠ ਤੇ ਧੋਖੇ ਦਾ ਰਾਜ ਦੇਖਿਆ ਹੈ, ਉਨ੍ਹਾਂ ਤੋਂ ਸੁਚੇਤ ਹੋ ਕੇ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।


ਇਹ ਵੀ ਪੜ੍ਹੋ: NCRB Report Punjab: ਪੰਜਾਬ 'ਚੋਂ ਲਾਪਤਾ ਲੋਕਾਂ 'ਚ 80 ਫੀਸਦੀ ਔਰਤਾਂ! ਹਰਸਿਮਰਤ ਬਾਦਲ ਦਾ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ