ਪੜਚੋਲ ਕਰੋ

ਮਾਲਵਾ 'ਚ ਉੱਠੇ ਬਾਦਲਾਂ ਦੇ ਸਿਆਸੀ ਸ਼ਰੀਕ, ਸੁਖਬੀਰ ਦੀ ਭਾਸ਼ਾ 'ਚ ਹੀ ਦਿੱਤਾ ਜਵਾਬ

ਸੰਗਰੂਰ ਵਿੱਚ ਟਕਸਾਲੀਆਂ ਦੀ ਬਾਦਲ ਪਰਿਵਾਰ ਨੂੰ ਵੰਗਾਰ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਢੀਂਡਸਾ ਪਰਿਵਾਰ ਵੱਲੋਂ ‘ਪੰਜਾਬ ਬਚਾਓ-ਪੰਥ ਬਚਾਓ’ ਨਾਂ ਹੇਠ ਵੱਡੀ ਰੈਲੀ ਕਰਕੇ ਸਪਸ਼ਟ ਕਰ ਦਿੱਤਾ ਹੈ ਕਿ ਮਲਵਾ ਵਿੱਚ ਬਾਦਲਾਂ ਦਾ ਸਿਆਸੀ ਸ਼ਰੀਕ ਉੱਠ ਖੜ੍ਹਾ ਹੈ। ਢੀਂਡਸਾ ਪਰਿਵਾਰ ਨੇ ਉਸੇ ਥਾਂ 'ਤੇ ਰੈਲੀ ਕੀਤੀ ਜਿੱਥੇ ਦੋ ਫਰਵਰੀ ਨੂੰ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਅੰਤਿਮ ਅਰਦਾਸ ਕੀਤੀ ਸੀ।

ਚੰਡੀਗੜ੍ਹ: ਸੰਗਰੂਰ ਵਿੱਚ ਟਕਸਾਲੀਆਂ ਦੀ ਬਾਦਲ ਪਰਿਵਾਰ ਨੂੰ ਵੰਗਾਰ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਢੀਂਡਸਾ ਪਰਿਵਾਰ ਵੱਲੋਂ ‘ਪੰਜਾਬ ਬਚਾਓ-ਪੰਥ ਬਚਾਓ’ ਨਾਂ ਹੇਠ ਵੱਡੀ ਰੈਲੀ ਕਰਕੇ ਸਪਸ਼ਟ ਕਰ ਦਿੱਤਾ ਹੈ ਕਿ ਮਲਵਾ ਵਿੱਚ ਬਾਦਲਾਂ ਦਾ ਸਿਆਸੀ ਸ਼ਰੀਕ ਉੱਠ ਖੜ੍ਹਾ ਹੈ। ਢੀਂਡਸਾ ਪਰਿਵਾਰ ਨੇ ਉਸੇ ਥਾਂ 'ਤੇ ਰੈਲੀ ਕੀਤੀ ਜਿੱਥੇ ਦੋ ਫਰਵਰੀ ਨੂੰ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਅੰਤਿਮ ਅਰਦਾਸ ਕੀਤੀ ਸੀ।

ਮਾਲਵਾ 'ਚ ਉੱਠੇ ਬਾਦਲਾਂ ਦੇ ਸਿਆਸੀ ਸ਼ਰੀਕ, ਸੁਖਬੀਰ ਦੀ ਭਾਸ਼ਾ 'ਚ ਹੀ ਦਿੱਤਾ ਜਵਾਬ

ਉਸ ਵੇਲੇ ਢੀਂਡਸਾ ਪਰਿਵਾਰ ਨੇ ਐਲਾਨ ਕੀਤਾ ਸੀ ਕਿ ਸੁਖਬੀਰ ਬਾਦਲ ਨੇ ਤਾਂ ਪੰਜਾਬ ਪੱਧਰੀ ਰੈਲੀ ਕੀਤੀ ਹੈ, ਉਹ ਸਿਰਫ ਦੋ ਜ਼ਿਲ੍ਹਿਆਂ ਅੰਦਰੋਂ ਹੀ ਇਸ ਤੋਂ ਵੱਡੀ ਰੈਲੀ ਕਰਕੇ ਦਿਖਾਉਣਗੇ। ਲੋਕਾਂ ਦੀ ਗਿਣਤੀ ਦੇ ਹਿਸਾਬ ਨਾਲ ਇਹ ਰੈਲੀ ਸੁਖਬੀਰ ਦੇ ਇਕੱਠ ਨੂੰ ਪੂਰੀ ਟੱਕਰ ਦਿੰਦੀ ਸੀ। ਉਂਝ ਮੰਨਿਆ ਜਾ ਰਿਹਾ ਹੈ ਕਿ ਢੀਂਡਸਾ ਪਰਿਵਾਰ ਦੀ ਰੈਲੀ ਵਿੱਚ ਵੀ ਬਾਹਰੋਂ ਲੋਕ ਪਹੁੰਚੇ ਸੀ। ਸਭ ਤੋਂ ਅਹਿਮ ਗੱਲ਼ ਹੈ ਕਿ ਢੀਂਡਸਿਆਂ ਨੇ ਲੋਕਾਂ ਤੋਂ ਹੀ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਬਰਖ਼ਾਸਤ ਕਰਨ ਦਾ ਮਤਾ ਵੀ ਪਾਸ ਕਰਵਾਇਆ। ਇਹ ਉਸੇ ਅੰਦਾਜ਼ ਵਿੱਚ ਸੀ ਜਿਸ ਤਰ੍ਹਾਂ ਸੁਖਬੀਰ ਬਾਦਲ ਨੇ ਢੀਂਡਸਿਆਂ ਨੂੰ ਅਕਾਲੀ ਦਲ ਵਿੱਚੋਂ ਕੱਢਣ ਲਈ ਕੀਤਾ ਸੀ। ਦੋ ਫਰਵਰੀ ਨੂੰ ਇਸੇ ਥਾਂ ’ਤੇ ਢੀਂਡਸਾ ਪਿਤਾ-ਪੁੱਤਰ ਖ਼ਿਲਾਫ਼ ਸੁਖਬੀਰ ਬਾਦਲ ਨੇ ਮਤੇ ਪਾਸ ਕਰਵਾਏ ਸਨ। ਇਸ ਮੌਕੇ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਬਰਖ਼ਾਸਤ ਕਰਨ ਦਾ ਮਤਾ ਪਾਸ ਕੀਤਾ ਗਿਆ। ਅਕਾਲ ਤਖ਼ਤ ਸਾਹਿਬ ਦੀ ਸ਼ਾਨ ਬਹਾਲ ਕਰਵਾਉਣ, ਸ਼੍ਰੋਮਣੀ ਕਮੇਟੀ ’ਚ ਹੋਏ ਘੁਟਾਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਤੇ ਕਮੇਟੀ ਨੂੰ ਇੱਕ ਪਰਿਵਾਰ ਦੇ ਕਬਜ਼ੇ ’ਚੋਂ ਮੁਕਤ ਕਰਵਾਉਣ ਦਾ ਮਤਾ ਵੀ ਪਾਸ ਕੀਤਾ ਗਿਆ। ਕੇਂਦਰ ਸਰਕਾਰ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਾਰਵਾਉਣ ਦੀ ਮੰਗ ਵੀ ਕੀਤੀ ਗਈ। ਮਤਾ ਪਾਸ ਕਰ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਤੇ ਰਿਹਾਈ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਬੇਅਦਬੀਆਂ, ਬਹਿਬਲ ਕਲਾਂ ਗੋਲੀ ਕਾਂਡ ਲਈ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਦੇਣ ਬਾਰੇ ਵੀ ਮਤਾ ਪਾਸ ਕੀਤਾ ਗਿਆ। ਅਸਾਮ ਵਿੱਚ ਗੁਰਦੁਆਰਾ ਡਾਂਗਮਾਰ, ਉੜੀਸਾ ’ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰੂ ਮੱਠ, ਯੂਪੀ ਵਿਚ ਗੁਰਦੁਆਰਾ ਗਿਆਨ ਗੋਦੜੀ ਜਿਹੇ ਮਾਮਲਿਆਂ ਨੂੰ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਹੱਲ ਕਰਨ ਦੀ ਮੰਗ ਵੀ ਕੀਤੀ ਗਈ। ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ, ਭ੍ਰਿਸ਼ਟਾਚਾਰ ਘਟਾਉਣ, ਬਿਜਲੀ ਸਸਤੀ ਕਰਨ, ਬਿਜਲੀ ਸਮਝੌਤੇ ਰੱਦ ਕਰਨ, ਮੁਲਾਜ਼ਮਾਂ, ਕਿਸਾਨਾਂ ਨਾਲ ਜੁੜੀਆਂ ਮੰਗਾਂ ਵੀ ਮਤਿਆਂ ਵਿੱਚ ਸ਼ਾਮਲ ਸਨ। ਇਸ ਮੌਕੇ ਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ‘ਜੇਕਰ ਇੱਕ ਵਿਅਕਤੀ ਦੀ ਕਾਰਗੁਜ਼ਾਰੀ ਖ਼ਿਲਾਫ਼ ਬੋਲਣਾ ਪਿੱਠ ’ਚ ਛੁਰਾ ਮਾਰਨਾ ਹੈ ਤਾਂ ਅਸੀਂ ਪਿੱਠ ’ਚ ਛੁਰਾ ਜ਼ਰੂਰ ਮਾਰਿਆ ਹੈ ਪਰ ਜਿਨ੍ਹਾਂ ਨੇ ਸਿੱਖ ਕੌਮ ਤੇ ਸਿੱਖ ਪ੍ਰੰਪਰਾ ਦਾ ਘਾਣ ਕਰ ਦਿੱਤਾ, ਉਨ੍ਹਾਂ ਨੂੰ ਸਵਾਲ ਕੌਣ ਕਰੇਗਾ?’ ਉਨ੍ਹਾਂ ਕਿਹਾ ਕਿ ਭਾਵੇਂ ਸੁਖਬੀਰ ਬਾਦਲ ਵੱਲੋਂ ਇਸ ਥਾਂ ’ਤੇ ਰੈਲੀ ਨੂੰ ਉਨ੍ਹਾਂ ਦੇ ਪਰਿਵਾਰ ਦੀ ਅੰਤਿਮ ਅਰਦਾਸ ਕਰਾਰ ਦਿੱਤਾ ਗਿਆ ਸੀ ਪਰ ਉਹ ਆਪਣੇ ਦੁਸ਼ਮਣ ਬਾਰੇ ਵੀ ਅਜਿਹਾ ਨਹੀਂ ਸੋਚ ਸਕਦੇ। ਉਹ ਬਾਦਲ ਦੀ ਲੰਮੀ ਉਮਰ ਦੀ ਅਰਦਾਸ ਕਰਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget