Municipal Council Elections: ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣਾਂ 'ਚ ਦੇਰੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸੋਮਵਾਰ ਨੂੰ ਪੰਜਾਬ ਸਰਕਾਰ (Punjab Govt) ਨੂੰ ਫਟਕਾਰ ਲਗਾਈ। ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਅਨਿਲ ਖੇਤਰਪਾਲ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕਾਰਜਕਾਲ ਖ਼ਤਮ ਹੋਣ ਦੇ ਬਾਵਜੂਦ ਅਜੇ ਤਕ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ। 


ਇਸ ਦੌਰਾਨ ਅਦਾਲਤ ਨੇ ਕਿਹਾ ਕਿ ਅਗਲੀ ਸੁਣਵਾਈ 'ਤੇ ਸਰਕਾਰ ਅਦਾਲਤ ਨੂੰ ਦੱਸੇ ਕਿ ਚੋਣਾਂ 'ਚ ਦੇਰੀ ਕਿਉਂ ਹੋਈ ਤੇ ਚੋਣਾਂ ਕਦੋਂ ਹੋਣਗੀਆਂ। ਅਦਾਲਤ ਨੇ ਕਿਹਾ ਕਿ ਸਰਕਾਰ 14 ਅਕਤੂਬਰ ਤਕ ਹਾਈਕੋਰਟ 'ਚ ਮੁਕੰਮਲ ਚੋਣ ਪ੍ਰੋਗਰਾਮ ਪੇਸ਼ ਕਰੇ, ਜੇਕਰ ਸਰਕਾਰ ਨਾਕਾਮ ਰਹੀ ਤਾਂ ਹਾਈਕੋਰਟ ਹੁਕਮ ਜਾਰੀ ਕਰੇਗੀ।


 




ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।