Punjab News : ਬੀਤੇ 20 ਦਿਨਾਂ ਤੋਂ ਲਗਾਤਾਰ ਦਿੱਲੀ ਦੇ ਯੰਤਰ-ਮੰਤਰ ਵਿਚ ਦੇਸ਼ ਲਈ ਮੈਡਲ ਜਿੱਤਣ ਵਾਲੇ ਖਿਡਾਰੀ ਜੋ ਅੱਜ ਇਨਸਾਫ਼ ਲੈਣ ਲਈ ਕੇਂਦਰ ਸਰਕਾਰ ਅਤੇ ਬ੍ਰਿਜ ਭੂਸ਼ਨ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਪਹਿਲਵਾਨਾਂ ਦੇ ਹੱਕ ਵਿਚ ਅੱਜ ਸੰਗਰੂਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵੱਲੋਂ ਵੱਡੀ ਗਿਣਤੀ ਵਿੱਚ ਔਰਤਾਂ ਤੇ ਮਰਦਾਂ ਦਾ ਇੱਕਠ ਦਿੱਲੀ ਲਈ ਰਵਾਨਾ ਹੋਇਆ।



ਮੀਡੀਆ ਨਾਲ ਗੱਲ ਕਰਦਿਆਂ ਪ੍ਰਦਸ਼ਨ ਕਰਨ ਜਾ ਰਹੀਆਂ ਔਰਤਾਂ ਨੇ ਕਿਹਾ, ਭਾਰਤੀ ਕਿਸਾਨ ਯੂਨੀਅਨ ਅਜ਼ਾਦ ਵੱਲੋ ਦਿੱਲੀ ਦੇ ਯੰਤਰ-ਮੰਤਰ ਵਿਚ ਪਹਿਲਵਾਨਾਂ ਦੇ ਧਰਨੇ ਦੀ ਹਮਾਇਤ ਵਿੱਚ ਜਾ ਰਹੀਆਂ ਹਨ। ਕਿਉਂਕਿ ਜਦੋਂ ਕੁੜੀਆਂ ਆਪਣੇ ਦੇਸ਼ ਲਈ ਖੇਡਣ ਜਾਂਦੀਆਂ ਹਨ ਤਾਂ ਉਹਨਾਂ ਦਾ ਸ਼ੋਸਣ ਕੀਤਾ ਜਾਂਦਾ ਹੈ। ਫੈਡਰੇਸ਼ਨ ਦਾ ਪ੍ਰਧਾਨ ਬ੍ਰਿਜ ਭੂਸ਼ਨ ਜੋ ਕਿ ਬੀਜੇਪੀ ਸਰਕਾਰ ਵਿਚ ਮੰਤਰੀ ਵੀ ਹੈ ਉਸ ਵੱਲੋਂ ਲੜਕੀਆਂ ਨਾਲ ਗਲਤ ਵਤੀਰਾ ਕੀਤਾ ਗਿਆ। ਬ੍ਰਿਜ ਭੂਸ਼ਨ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਸਰਕਾਰ ਉਸ ਨੂੰ ਹੱਲਾਸ਼ੇਰੀ ਦੇ ਰਹੀ ਹੈ। ਕਿਸਾਨ ਯੂਨੀਅਨ ਵੱਲੋਂ ਪਹਿਲਾਂ ਵੀ ਮੋਦੀ ਸਰਕਾਰ ਦੀ ਹੈਂਕੜ ਭੰਨਣ ਜੇ ਕੇਂਦਰ ਸਰਕਾਰ ਇਸ ਕੋਸ਼ਿਸ਼ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਤਾਂ ਵੱਡੇ ਪੱਧਰ ਉੱਤੇ ਸੰਘਰਸ਼ ਕੇਂਦਰ ਸਰਕਾਰ ਖਿਲਾਫ਼ ਕੀਤੇ ਜਾਣਗੇ।



ਉਥੇ ਮੀਡੀਆ ਨਾਲ ਗੱਲ ਕਰਦਿਆਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਕਿਹਾ, ਦਿੱਲੀ ਯੰਤਰ-ਮੰਤਰ ਤੇ ਮਹਿਲਾਵਾਂ ਨੂੰ ਇਨਸਾਫ ਦਿਵਾਉਣ ਦੇ ਲਈ ਜਿੱਥੇ ਹਰ ਵਰਗ ਪਹਿਲਵਾਨ ਕੁੜੀਆਂ ਦੇ ਨਾਲ ਹੈ। ਉਥੇ ਸਾਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਡਟਕੇ ਉਹਨਾਂ ਨਾਲ ਖੜ੍ਹੀ ਹੈ। ਕੁਸ਼ਤੀ ਫੈਡਰੇਸ਼ਨ  ਦੇ ਪ੍ਰਧਾਨ ਦੇ ਵੱਲੋਂ ਮੈਡਲ ਜਿੱਤਣ ਵਾਲੀਆਂ ਕੁੜੀਆਂ ਦੇ ਨਾਲ ਬੱਤਮਿਜੀ ਕੀਤੀ ਜਾਂਦੀ ਹੈ। ਜਿਸ ਨਾਲ ਅਜਿਹੀ ਘਟਨਾ ਨਾਲ ਸਾਡੇ ਭਾਰਤ ਨੂੰ ਸਰਮ ਸਾਰ ਕੀਤਾ, ਉਸ ਨੂੰ ਸਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਚੁੱਪ ਕਰਕੇ ਬੈਠ ਹੈ ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਚੁੱਪ ਨਹੀਂ ਬੈਠੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ