Illegal Mining: ਮਾਈਨਿੰਗ ਮਾਫੀਆ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ, ਮੰਤਰੀ ਹਰਜੋਤ ਬੈਂਸ ਨੇ ਕੀਤਾ ਦਾਅਵਾ
Illegal Mining in Punjab: ਪੰਜਾਬ ਪੁਲਿਸ ਨੇ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਇਲਜ਼ਾਮ ਵਿੱਚ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ...
Illegal Mining in Punjab: ਪੰਜਾਬ ਪੁਲਿਸ ਨੇ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਗੈਰ ਕਾਨੂੰਨੀ ਮਾਈਨਿੰਗ ਕਰਨ ਦੇ ਇਲਜ਼ਾਮ ਵਿੱਚ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਖੁਦ ਸਾਂਝੀ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਮਾਫੀਆ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ। ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ।
Biggest Ever Crack down on Illegal Mining Mafia.
— Harjot Singh Bains (@harjotbains) November 11, 2022
In a major crackdown on Illegal Mining Mafia, Ropar Police has arrested Kingpin of illegal mining during last many years Rakesh Chaudhry on complaint of Mining Department. #InquilaabZindabaad
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਖਤੀ ਦੇ ਬਾਵਜੂਦ ਗੈਰ ਕਾਨੂੰਨੀ ਮਾਈਨਿੰਗ ਨਹੀਂ ਰੁਕ ਰਹੀ। ਇਸ ਲਈ ਪੰਜਾਬ ਸਰਕਾਰ ਕਾਫੀ ਸਰਗਰਮ ਹੈ। ਇੱਕ ਪਾਸੇ ਇਹ ਮਾਮਲਾ ਹਾਈਕੋਰਟ ਵਿੱਚ ਹੈ ਤੇ ਦੂਜੇ ਪਾਸੇ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ।ਵਿਰੋਧੀ ਧਿਰਾਂ ਮੰਗ ਕਰ ਰਹੀਆਂ ਹਨ ਕਿ ਪੰਜਾਬ ਵਿੱਚ ਗੈਰ ਕਾਨੂੰਨੀ ਮਾਇਨਿੰਗ ਦੀ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਈ ਜਾਵੇ। ਵਿਰੋਧੀਆਂ ਦਾ ਕਹਿਣਾ ਹੈ ਕਿ ਕਾਨੂੰਨੀ ਮਾਇਨਿੰਗ ਨਾ ਸਿਰਫ ਵਾਤਾਵਰਣ ਦਾ ਨੁਕਸਾਨ ਕਰ ਰਹੀ ਹੈ ਬਲਕਿ ਇਸ ਨਾਲ ਕੌਮੀ ਸੁਰੱਖਿਆ ਦੇ ਨਾਲ-ਨਾਲ ਸੂਬੇ ਦੇ ਬੁਨਿਆਦੀ ਢਾਂਚੇ ਲਈ ਖ਼ਤਰਾ ਖੜ੍ਹਾ ਹੋ ਗਿਆ ਹੈ।
ਵਿਰੋਧੀਆਂ ਦਾ ਕਹਿਣਾ ਹੈ ਮਾਇਨਿੰਗ ਮਾਫੀਆ ਅੱਗੇ ਸਰਕਾਰ ਬੇਵੱਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿਰਫ ਕੇਂਦਰੀ ਜਾਂਚ ਹੀ ਇਸ ਮਾਫੀਆ ਨੂੰ ਬੇਨਕਾਬ ਕਰ ਸਕਦੀ ਹੈ ਤੇ ਸਰਕਾਰ ਨੂੰ ਕੌਮਾਂਤਰੀ ਸਰਹੱਦ ਦੇ ਨਾਲ ਨਾਲ ਸੂਬੇ ਵਿਚ ਹੋਰ ਥਾਵਾਂ ’ਤੇ ਗੈਰ ਕਾਨੂੰਨੀ ਮਾਇਨਿੰਗ ਰੋਕਣ ਲਈ ਮਜਬੂਰ ਕਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ