Hola Mohalla 2023: ਖਾਲਸਾ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸ਼ੁਰੂ ਹੋਏ ਸਮਾਗਮਾਂ ਦੀ ਅੱਜ ਸਮਾਪਤੀ ਹੈ। ਅੱਜ ਆਖਰੀ ਦਿਨ ਵੱਡੀ ਗਿਣਤੀ ਸੰਗਤ ਪਹੁੰਚੀ ਹੋਈ ਹੈ। ਅੱਜ ਸ਼੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਮਗਰੋਂ ਨਿਹੰਗ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਹੋਲੇ ਮਹੱਲੇ ਦੀ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੋਲਾ-ਮਹੱਲਾ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀਆਂ ਸਮੂਹ ਸੰਗਤਾਂ ਦੇ ਚਰਨਾਂ ‘ਚ ਪ੍ਰਣਾਮ…ਸੂਰਬੀਰਤਾ, ਜੋਸ਼ ਤੇ ਜਜ਼ਬੇ ਦਾ ਪ੍ਰਤੀਕ ਇਹ ਦਿਹਾੜਾ ਸਮੁੱਚੇ ਸਿੱਖ ਪੰਥ ਲਈ ਪ੍ਰੇਰਣਾ ਦਾ ਸਰੋਤ ਹੈ…
ਅੱਜ ਹੋਲੇ ਮਹੱਲੇ ਦੇ ਤੀਜੇ ਤੇ ਆਖਰੀ ਦਿਨ ਵੱਡੀ ਗਿਣਤੀ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿਚ ਮੱਥਾ ਟੇਕ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰ ਰਹੀ ਹੈ। ਇਸ ਵਾਰ ਸਭ ਤੋਂ ਵੱਡੀ ਗਿਣਤੀ ਨੌਜਵਾਨਾਂ ਦੀ ਹੈ। ਬਹੁਤੇ ਨੌਜਵਾਨਾਂ ਨੇ ਵਾਹਨਾਂ ਉੱਪਰ ਕੇਸਰੀ ਨਿਸ਼ਾਨ ਲਾਏ ਹੋਏ ਹਨ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮੈਨੇਜਮੈਂਟ ਵਲੋਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਗਏ। ਇੱਥੇ ਦਿਨ ਰਾਤ ਧਾਰਮਿਕ ਸਮਾਗਮਾਂ ਦਾ ਦੌਰ ਚਲਦਾ ਰਿਹਾ ਤੇ ਅੰਮ੍ਰਿਤ ਸੰਚਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਅੰਮ੍ਰਿਤ ਛਕਿਆ। ਸੰਗਤ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਜੋੜੇ ਘਰ, ਗੱਠੜੀ ਘਰ ਆਦਿ ਦੇ ਇੰਤਜ਼ਾਮ ਵੱਡੇ ਪੱਧਰ ’ਤੇ ਕੀਤੇ ਗਏ। ਇਥੇ ਥਾਂ ਥਾਂ ’ਤੇ ਲੰਗਰ ਲਾਏ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ