ਪੜਚੋਲ ਕਰੋ
Punjab Election 2022 : ਬੀਜੇਪੀ ਨੇ ਲਾਈ ਸ਼੍ਰੋਮਣੀ ਅਕਾਲੀ ਦਲ 'ਚ ਸੰਨ੍ਹ, ਕਈ ਲੀਡਰ ਕੀਤੇ ਸ਼ਾਮਲ
ਬੀਜੇਪੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸੰਨ੍ਹ ਲਾਈ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰ ਜਗਦੀਪ ਸਿੰਘ ਨਕਈ ਬੀਜਪੀ ਵਿੱਚ ਸ਼ਾਮਲ ਹੋ ਗਏ ਹਨ।
ਚੰਡੀਗੜ੍ਹ: ਪੰਜਾਬ ਅੰਦਰ ਭਾਜਪਾ (BJP) ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸੰਨ੍ਹ ਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਜਗਦੀਪ ਸਿੰਘ ਨਕਈ ਬੀਜਪੀ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਯੂਥ ਆਗੂ ਰਵੀਪ੍ਰੀਤ ਸਿੰਘ ਸੰਧੂ, ਸ਼ਮਸੇਰ ਸਿੰਘ ਰਾਏ ਤੇ ਓਬੀਸੀ ਸਮਾਜ ਦੇ ਸੂਬਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਹਰਪਾਲ ਸਿੰਘ ਦੇਸੂਮਾਜਰਾ ਵੀ ਬੀਜੇਪੀ ਵਿੱਚ ਸ਼ਾਮਲ ਹੋ ਗਏ।
ਦੱਸ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ (Punjab Election 2022 ) ਤੋਂ ਪਹਿਲਾਂ ਬੀਜੇਪੀ (BJP) ਨੇ ਵਿਰੋਧੀ ਪਾਰਟੀਆਂ ਦੇ ਲੀਡਰ ਸ਼ਾਮਲ ਕਰਨ ਦੀ ਕਵਾਇਦ ਵਿੱਢੀ ਹੋਈ ਹੈ। ਮੰਗਲਵਾਰ ਨੂੰ ਬੀਜੇਪੀ ਨੇ ਕਾਂਗਰਸ ਦੇ ਦੋ ਵਿਧਾਇਕ ਸ਼ਾਮਲ ਕੀਤੇ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ 'ਚ ਸ਼ਾਮਲ ਹੋ ਗਏ ਸਨ। ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਦੋਵੇਂ ਕਾਂਗਰਸੀ ਵਿਧਾਇਕ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਇਸ ਦੇ ਇਲਾਵਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਬੀਜੇਪੀ 'ਚ ਸ਼ਾਮਲ ਹੋਏ ਸਨ।
ਉਸ ਤੋਂ ਕੁਝ ਦਿਨ ਪਹਿਲਾਂ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸੋਢੀ ਬੀਜੇਪੀ 'ਚ ਸ਼ਾਮਲ ਹੋ ਗਏ ਸੀ। ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਸੀ। ਬੀਜੇਪੀ ਦੇ ਲੀਡਰ ਦਾਅਵਾ ਕਰ ਰਹੇ ਹਨ ਕਿ ਆਉਂਦੇ ਦਿਨਾਂ ਵਿੱਚ ਹੋਰ ਲੀਡਰ ਵੀ ਪਾਰਟੀ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ :Trending News : ਕ੍ਰਿਸਮਿਸ ਮੌਕੇ ਮੰਗਵਾਇਆ ਔਨਲਾਈਨ ਆਈਫੋਨ, ਡੱਬੇ 'ਚੋਂ ਨਿਕਲੇ ਡੇਅਰੀ ਮਿਲਕ ਦੇ ਚੌਕਲੇਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਪੰਜਾਬ
Advertisement