Amritpal Singh News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਮਿਲਣ ਲਈ ਐਨਐਸਏ ਤਹਿਤ ਗਠਿਤ ਬੋਰਡ ਦੇ ਮੈਂਬਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਪੁੱਜੇ। ਬੋਰਡ ਦੇ ਮੈਂਬਰਾਂ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨਾਲ ਵੱਖ-ਵੱਖ ਤੌਰ ’ਤੇ ਮੁਲਾਕਾਤ ਕੀਤੀ। ਉਨ੍ਹਾਂ ਤੋਂ ਕੁਝ ਸਵਾਲ ਪੁੱਛੇ ਤੇ ਬਿਆਨ ਦਰਜ ਕੀਤੇ।
ਹਾਲਾਂਕਿ ਬੋਰਡ ਦੇ ਮੈਂਬਰਾਂ ਵੱਲੋਂ ਕਿਹੜੇ ਸਵਾਲ ਪੁੱਛੇ ਗਏ ਤੇ ਬਿਆਨ ਕਿਵੇਂ ਦਰਜ ਕੀਤੇ ਗਏ, ਇਸ ਦੀ ਜਾਣਕਾਰੀ ਅਜੇ ਜਨਤਕ ਨਹੀਂ ਕੀਤੀ ਗਈ। ਉਸ ਨੂੰ ਗੁਪਤ ਰੱਖਿਆ ਗਿਆ ਹੈ। ਐਨਐਸਏ ਤਹਿਤ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਸ਼ਬੀਹੁਲ ਹਸਨੈਨ ਦੀ ਪ੍ਰਧਾਨਗੀ ਹੇਠ ਗਠਿਤ ਬੋਰਡ ਵਿੱਚ ਸੁਵੀਰ ਸਿਓਕੰਦ, ਦਿਵਯਾਂਸ਼ੂ ਜੈਨ, ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਮੈਂਬਰ ਵਜੋਂ ਸ਼ਾਮਲ ਹਨ।
ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਕਰੀਬੀ ਪਪਲਪ੍ਰੀਤ ਸਿੰਘ ਸਮੇਤ ਨੌਂ ਪੰਜਾਬੀ ਨੌਜਵਾਨ ਅਜਨਾਲਾ ਥਾਣੇ 'ਤੇ ਹਮਲੇ ਤੇ ਖਾਲਿਸਤਾਨੀ ਗਤੀਵਿਧੀਆਂ ਦੇ ਦੋਸ਼ ਹੇਠ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਪਪਲਪ੍ਰੀਤ ਨੂੰ 10 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ 11 ਅਪ੍ਰੈਲ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਸੀ। ਜਦੋਂਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 36 ਦਿਨ ਭਗੌੜਾ ਰਹਿਣ ਤੋਂ ਬਾਅਦ 23 ਅਪ੍ਰੈਲ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪਿੰਡ ਰੋਡੇ ਦੇ ਗੁਰੂਘਰ ਤੋਂ ਗ੍ਰਿਫਤਾਰ ਕੀਤਾ ਸੀ। ਇੱਥੇ ਗ੍ਰਿਫਤਾਰੀ ਤੋਂ ਪਹਿਲਾਂ ਉਨ੍ਹਾਂ ਗੁਰੂਘਰ ਵਿਖੇ ਮੱਥਾ ਟੇਕਿਆ ਤੇ ਉਥੇ ਮੌਜੂਦ ਸੰਗਤ ਨੂੰ ਸੰਬੋਧਨ ਵੀ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ