ਰਾਜੀਵ ਸ਼ਰਮਾ-ਫ਼ਰੀਦਕੋਟ


Punjab News: ਫ਼ਰੀਦਕੋਟ ਦੇ ਜੀਜੀਐਸ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਐਮਡੀ ਦੀ ਪੜ੍ਹਾਈ ਕਰ ਰਹੇ ਇੱਕ ਡਾਕਟਰ ਦੀ ਭੇਦ ਭਰੇ ਹਲਾਤਾਂ ਵਿੱਚ ਕਾਲਜ ਦੇ ਹੋਸਟਲ ਵਿਚੋਂ ਲਾਸ਼ ਮਿਲੀ ਹੈ ਜਿਸ ਤੋਂ ਬਾਅਦ ਕੈਂਪਸ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। 


ਸਾਥੀਆਂ ਨੂੰ ਹੋਸਟਲ ਦੇ ਕਮਲੇ ਵਿੱਚੋਂ ਮਿਲੀ ਡਾਕਟਰ ਦੀ ਲਾਸ਼


ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ, ਸੰਜੇ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਿਲਾਹ ਮਿਲੀ ਸੀ ਕਿ ਐਨੇਸਥੀਸੀਆ ਦੀ ਐਮਡੀ ਕਰ ਰਿਹਾ ਡਾਕਟਰ ਯਾਦਵਿੰਦਰ ਸਿੰਘ ਡਿਉਟੀ 'ਤੇ ਨਹੀਂ ਆਇਆ ਤੇ ਜਦੋਂ ਉਸ ਦੇ ਸਾਥੀਆਂ ਨਾਲ ਸੰਪਰਕ ਕੀਤਾ ਗਿਆ ਤਾ ਪਤਾ ਚੱਲਿਆ ਕਿ ਉਨ੍ਹਾਂ ਨੂੰ ਡਾਕਟਰ ਯਾਦਵਿੰਦਰ ਕੰਨਟੀਨ 'ਤੇ ਵੀ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਸ ਦੇ ਸਾਥੀਆ ਨੇ ਹੋਸਟਲ ਦੇ ਕਮਰੇ ਵਿਚ ਆ ਕੇ ਉਸ ਨੂੰ ਬੁਲਾਇਆ ਤਾਂ ਕਮਰਾ ਅੰਦਰੋਂ ਬੰਦ ਸੀ ਅਤੇ ਕਾਫੀ ਅਵਾਜਾਂ ਲਗਾਉਣ 'ਤੇ ਵੀ ਕਮਰਾ ਨਾਂ ਖੁੱਲ੍ਹਿਆ ਤਾਂ ਉਸ ਦੇ ਸਾਥੀਆ ਨੇ ਕਮਰੇ ਨੂੰ ਧੱਕਾ ਮਾਰ ਕੇ ਖੋਲ੍ਹਿਆ ਤਾਂ ਡਾਕਟਰ ਯਾਦਵਿੰਦਰ ਉਨ੍ਹਾਂ ਨੂੰ ਜ਼ਮੀਨ 'ਤੇ ਡਿੱਗਿਆ ਮਿਲਿਆ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਇਸ ਦੀ ਜਾਂਚ ਕੀਤੀ ਜਾ ਰਹੀ ਹੈ।


ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗਾ ਮੌਤ ਦੇ ਕਾਰਨਾਂ ਦਾ ਖ਼ੁਲਾਸਾ


ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਡੀਐੱਸਪੀ ਬੂਟਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਜੀਜੀਐਸ ਮੈਡੀਕਲ ਕਾਲਜ ਦੇ ਹੋਸਟਲ ਵਿੱਚ ਰਹਿ ਰਹੇ ਡਾਕਟਰ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਹੋਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਮੌਤ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਇਸ ਦਾ ਖ਼ੁਲਾਸਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੋਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: NRI News: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਤਿੰਨ ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼