Punjab News: ਸ੍ਰੀ ਮੁਕਤਸਰ ਸਾਹਿਬ ਨਹਿਰ 'ਚੋਂ ਮਿਲੀ ਜਿੰਮ ਟੇਨਰ ਦੀ ਲਾਸ਼, ਚੰਡੀਗੜ੍ਹ ਦੀ ਜਿੰਮ 'ਚ ਦਿੰਦਾ ਸੀ ਟ੍ਰੇਨਿੰਗ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਆਈਪੀਸੀ ਦੀ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਨੂੰ ਪਰਿਵਾਰ ਵਾਲਿਆਂ ਦੇ ਹਵਾਲੇ ਕੀਤਾ ਜਾਵੇਗਾ।
Punjab News: ਫ਼ਰੀਦਕੋਟ ਤੋਂ ਲਾਪਤਾ ਹੋਏ ਜਿੰਮ ਟ੍ਰੇਨਰ ਦਾ ਲੀਸ਼ ਪੁਲਿਸ ਨੇ ਨਹਿਰ ਤੋਂ ਬਰਾਮਦ ਕੀਤੀ ਹੈ। ਕੋਟਕਪੂਰਾ ਦੇ ਰਹਿਣ ਵਾਲੇ ਜੈ ਸਿੰਘ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਦੇ ਬੀਰਵਾਲਾ ਦੇ ਨੇੜਿਓਂ ਨਹਿਰ ਵਿੱਚ ਮਿਲੀ ਹੈ। 15 ਸਤੰਬਰ ਨੂੰ ਜੈ ਸਿਂਘ ਦਾ ਬੈਗ ਫ਼ਰੀਦਕੋਟ ਸ਼ਹਿਰ ਤੋਂ ਲੰਘਣ ਵਾਲੀ ਨਹਿਰ ਦੇ ਕੰਢਿਓਂ ਮਿਲੀ ਸੀ। ਇਸ ਤੋਂ ਬਾਅਦ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਜੈ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ ਹਾਲਾਂਕਿ ਜੈ ਸਿੰਘ ਦੀ ਮੌਤ ਕਿਵੇਂ ਹੋਈ ਇਸ ਬਾਰੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਖ਼ੁਲਾਸਾ ਕੀਤਾ ਜਾਵੇਗਾ।
ਚੰਡੀਗੜ੍ਹ ਵਿੱਚ ਦਿੰਦਾ ਸੀ ਜਿੰਮ ਦੀ ਟ੍ਰੇਨਿੰਗ
ਪਰਿਵਾਰਕ ਮੈਂਬਰਾਂ ਮੁਤਾਬਕ, ਜੈ ਸਿੰਘ ਪਿਛਲੇ ਕੁਝ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਸੀ ਪਰ ਉਸ ਨੂੰ ਕੀ ਦਿੱਕਤ ਸੀ ਇਸ ਬਾਰੇ ਉਸ ਨੇ ਕਦੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਨਹੀਂ ਕੀਤੀ। ਜੈ ਸਿੰਘ ਦੇ ਵੱਡੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਚੰਡੀਗੜ੍ਹ ਦੀ ਇੱਕ ਜਿੰਮ ਵਿੱਚ ਟ੍ਰੇਨਰ ਵਜੋਂ ਕੰਮ ਕਰਦਾ ਸੀ। 15 ਸਤੰਬਰ ਨੂੰ ਉਸ ਦਾ ਫੋਨ ਆਇਆ ਸੀ ਕਿ ਉਹ ਕੋਟਕਪੂਰਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੈ ਸਿੰਘ ਦਾ ਆਪਣੀ ਘਰਵਾਲੀ ਨਾਲ ਤਕਰੀਬਨ 10 ਸਾਲ ਪਹਿਲਾਂ ਤਲਾਕ ਹੋ ਚੁੱਕਿਆ ਹੈ।
ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗਾ ਮੌਤ ਦੇ ਕਾਰਨਾਂ ਦਾ ਖ਼ੁਲਾਸਾ
ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਆਈਪੀਸੀ ਦੀ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਨੂੰ ਪਰਿਵਾਰ ਵਾਲਿਆਂ ਦੇ ਹਵਾਲੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਪੋਸਟਮਾਰਟਮ ਰਿਪੋਰਟ ਵਿੱਚ ਕੁਝ ਹੋਰ ਖ਼ੁਲਾਸੇ ਹੋਏ ਤਾਂ ਉਸ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Faridkot Jail : ਜੇਲ੍ਹ 'ਚ ਪਤੀ ਨਾਲ ਮੁਲਾਕਾਤ ਕਰਨ ਆਈਆਂ ਔਰਤਾਂ, ਚੈਕਿੰਗ ਦੌਰਾਨ ਪੁਲਿਸ ਨੂੰ ਮਿਲਿਆ ਨਸ਼ਾ, ਕੇਸ ਦਰਜ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।