Punjab News: ਪੰਜਾਬ ਸਰਕਾਰ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਇਜਾਜ਼ਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ ਦੇਣ ਤੋਂ ਪਾਸਾ ਵੱਟਣ ਮਗਰੋਂ ਪੰਜਾਬ ਸਰਕਾਰ ਨੇ ਸਰਬਉੱਚ ਅਦਾਲਤ ਜਾਣ ਦਾ ਫੈਸਲਾ ਕੀਤਾ ਹੈ। 


ਇਸ ਬਾਰੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਬਜਟ ਸੈਸ਼ਨ ਸੱਦਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਜਾਣ ਲਈ ਮਜਬੂਰ ਕੀਤਾ ਗਿਆ ਹੈ ਕਿਉਂਕਿ ਇਸ ਸਬੰਧੀ ਕੈਬਨਿਟ ਦੇ ਫ਼ੈਸਲੇ ’ਤੇ ਰਾਜਪਾਲ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਉਨ੍ਹਾਂ ਕਿਹਾ ਕਿ ਇਹ ਮਸਲਾ ਅੱਜ ਸੋਮਵਾਰ ਨੂੰ ਸਿਖਰਲੀ ਅਦਾਲਤ ਅੱਗੇ ਰੱਖਿਆ ਜਾਵੇਗਾ। 



ਦੱਸ ਦਈਏ ਕਿ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਸੈਸ਼ਨ ਨਾ ਸੱਦਣ ਦਿੱਤੇ ਗਏ ਸੰਕੇਤ ਤੋਂ ਬਾਅਦ ਮਾਨ ਸਰਕਾਰ ਤੇ ਰਾਜਪਾਲ ਵਿਚਾਲੇ ਟਕਰਾਅ ਤੇਜ਼ ਹੋ ਗਿਆ ਸੀ। ਚੱਢਾ ਨੇ ਟਵਿੱਟਰ ’ਤੇ ਕਿਹਾ,‘ਕੈਬਨਿਟ ਦੇ ਮਸ਼ਵਰੇ ਦੇ ਆਧਾਰ ’ਤੇ ਰਾਜਪਾਲ ਵੱਲੋਂ ਨੇਮ ਮੁਤਾਬਕ ਅਸੈਂਬਲੀ ਦਾ ਸੈਸ਼ਨ ਸੱਦਣਾ ਹੁੰਦਾ ਹੈ। ਹੁਣ ਅਸੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਇਜਾਜ਼ਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਏ ਹਾਂ। ਅਸੀਂ ਇਸ ਮੁੱਦੇ ’ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਾਂਗੇ।’



ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ….ਦਿੱਲੀ ਵਿੱਚ ਬਹੁਮਤ ਦੇ ਬਾਵਜੂਦ  ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …ਲੋਕਤੰਤਰ ਦੀ ਤਲਾਸ਼ ਜਾਰੀ ਹੈ…


ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ….
ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…
ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …
ਲੋਕਤੰਤਰ ਦੀ ਤਲਾਸ਼ ਜਾਰੀ ਹੈ…


— Bhagwant Mann (@BhagwantMann) February 26, 2023


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ


ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ